
ਮੁਲਜ਼ਮਾਂ ਨੇ ਮੰਗੇ 10 ਲੱਖ ਰੁਪਏ
ਤਲਵੰਡੀ ਸਾਬੋ -ਬਠਿੰਡਾ ਜ਼ਿਲ੍ਹੇ ਦੀ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਮਨਿਆਰੀ ਦੀ ਦੁਕਾਨ ਕਰਨ ਵਾਲੇ ਵਪਾਰੀ ਤੋਂ 10 ਲੱਖ ਦੀ ਫ਼ਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ 'ਚ ਪੈਸੇ ਨਾ ਦੇਣ ‘ਤੇ ਕਾਰੋਬਾਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਰੋਸ ਵਜੋਂ ਦੁਕਾਨਦਾਰਾਂ ਵੱਲੋਂ ਬਾਜ਼ਾਰ ਬੰਦ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦੀ ਮੰਗ ਕਰਦੇ ਹੋਏ ਕਰਕੇ ਨਿਸ਼ਾਨ-ਏ-ਖਾਲਸਾ ਚੌਂਕ ਵਿਖੇ ਅਣਮਿੱਥੇ ਸਮੇਂ ਲਈ ਸ਼ਾਂਤਮਈ ਧਰਨਾ ਲਗਾਇਆ ਗਿਆ ਹੈ। ਦੁਕਾਨਦਾਰਾਂ ਦੇ ਰੋਸ ਮਾਰਚ ਤੋਂ ਪਹਿਲਾਂ ਪੁਲਿਸ ਨੇ ਬਜ਼ਾਰ ਵਿੱਚ ਫ਼ਲੈਗ ਮਾਰਚ ਕੱਢਿਆ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਸਮੇਤ ਤਿੰਨ ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਵੀ ਮਿਲੀ ਹੈ ਕਿ ਪੁਲਿਸ ਦੇ ਇੱਕ ਉੱਚ-ਅਧਿਕਾਰੀ ਕੁਝ ਦੁਕਾਨਦਾਰਾਂ ਨੇ ਇਹ ਵੀ ਕਬੂਲਿਆ ਹੈ ਕਿ ਇੱਕ ਸਮੇਂ ਉਨ੍ਹਾਂ ਕੋਲੋਂ ਫ਼ਿਰੌਤੀ ਦੀ ਰਕਮ ਵਸੂਲੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ ਸੰਬੰਧੀ ਜਾਂਚ ਜਾਰੀ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੁਕਾਨਦਾਰਾਂ ਦੇ ਧਰਨੇ 'ਚ ਇਲਾਕੇ ਦੀਆਂ ਸਿਆਸੀ ਸ਼ਖ਼ਸੀਅਤਾਂ ਵੱਲੋਂ ਵੀ ਸ਼ਮੂਲੀਅਤ ਕੀਏ ਜਾਣ ਦੀਆਂ ਖ਼ਬਰਾਂ ਹਨ।