ਖੁਸ਼ਖਬਰੀ! 1 ਤੋਂ 5 ਦਸੰਬਰ ਤੱਕ ਹੋਵੇਗੀ ਤਕਨੀਕੀ ਸਿਪਾਹੀ ਦੀ ਭਰਤੀ
Published : Oct 10, 2022, 3:06 pm IST
Updated : Oct 10, 2022, 4:05 pm IST
SHARE ARTICLE
 good news! The recruitment of technical soldiers will take place from 1 to 5 December
good news! The recruitment of technical soldiers will take place from 1 to 5 December

30 ਅਕਤੂਬਰ 2022 ਤੱਕ ਕਰਵਾਓ ਆਨਲਾਈਨ ਰਜਿਸਟ੍ਰੇਸ਼ਨ

 

ਚੰਡੀਗੜ੍ਹ - ਫੌਜ ਵਿਚ ਭਰਤੀ ਹੋਣ ਵਾਲਿਆਂ ਲਈ ਖੁਸ਼ਖ਼ਬਰੀ ਹੈ। ਦਰਅਸਲ ਫੌਜ ਵਿਚ ਤਕਨੀਕੀ ਸਿਪਾਹੀ (ਨਰਸਿੰਗ ਸਹਾਇਕ/ਨਰਸਿੰਗ ਸਹਾਇਕ ਵੈਟਨਰੀ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 1 ਤੋਂ 5 ਦਸੰਬਰ ਤੱਕ ਹੋਵੇਗੀ। ਇਸ ਵਿਚ ਪੰਜਾਬ ਸੂਬੇ, ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਤੇ ਕਸ਼ਮੀਰ, ਲੱਦਾਖ਼ ਦੇ ਯੋਗ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨਲ ਡਾਇਰੈਕਟਰ ਭਰਤੀ ਅੰਮ੍ਰਿਤਸਰ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਪਹਿਲਾਂ ਹੀ 1 ਅਕਤੂਬਰ ਤੋਂ 30 ਅਕਤੂਬਰ 2022 ਤੱਕ ਸ਼ੁਰੂ ਹੋ ਚੁੱਕੀ ਹੈ ਤੇ ਸਾਰੇ ਯੋਗ ਉਮੀਦਵਾਰ ਆਰਮੀ ਭਰਤੀ ਦੀ ਵੈੱਬਸਾਈਟ www.joinindianarmy.nic.in 'ਤੇ ਲਾਗਇਨ ਕਰਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਸ ਉਮੀਦਵਾਰ ਨੇ ਸਫ਼ਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਈਮੇਲ ਪਤੇ ਉੱਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਟਾਊਟ/ਧੋਖੇਬਾਜ ਵਿਅਕਤੀ ਤੋਂ ਸੁਚੇਤ ਰਹਿਣ ਤੇ ਨਸ਼ਿਆਂ ਦੀ ਵਰਤੋਂ ਤੋਂ ਬਚਣ।

ਦੱਸ ਦਈਏ ਕਿ ਜੈਪੁਰ ਵਿਚ ਵੀ ਰਾਜਸਥਾਨ ਦੇ ਸਾਰੇ ਜ਼ਿਲ੍ਹਿਆਂ ਤੋਂ ਫੌਜ ਵਿਚ ਸਿਪਾਹੀ ਟੈਕਨੀਕਲ (ਨਰਸਿੰਗ ਅਸਿਸਟੈਂਟ / ਨਰਸਿੰਗ ਸਹਾਇਕ ਵੈਟਰਨਰੀ) ਲਈ ਰਾਜਸਥਾਨ) 30 ਅਕਤੂਬਰ 2022 ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।  ਰਾਜਸਥਾਨ ਦੇ ਸਾਰੇ ਜ਼ਿਲ੍ਹਿਆਂ ਦੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 1 ਅਕਤੂਬਰ 2022 ਤੋਂ 30 ਅਕਤੂਬਰ 2022 ਤੱਕ ਫੌਜ ਦੀ ਅਧਿਕਾਰਤ ਵੈੱਬਸਾਈਟ www.joinindianarmy.nic.in 'ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ। 

SHARE ARTICLE

ਏਜੰਸੀ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement