ਉਚ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ
Published : Oct 10, 2022, 7:39 pm IST
Updated : Oct 10, 2022, 7:39 pm IST
SHARE ARTICLE
Higher Education top priority of state government: Meet Hayer
Higher Education top priority of state government: Meet Hayer

ਪੂਟਾ ਵੱਲੋਂ ਉਚੇਰੀ ਸਿੱਖਿਆ ਮੰਤਰੀ ਦਾ ਸਨਮਾਨ

 

ਚੰਡੀਗੜ੍ਹ - ਸਿੱਖਿਆ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਜਿਸ ਵੱਲ ਸਰਕਾਰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ। ਸੂਬੇ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉਚ ਸਿੱਖਿਆ ਖੇਤਰ ਵਿੱਚ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਰੱਖੇ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਹੀ।

ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਛੇ ਮਹੀਨਿਆਂ ਦੇ ਹੀ ਥੋੜੇ ਸਮੇਂ ਅੰਦਰ ਉਚ ਸਿੱਖਿਆ ਖੇਤਰ ਵਿੱਚ ਕਈ ਪੁਲਾਂਘਾ ਪੁੱਟੀਆਂ ਹਨ। ਪਿਛਲੇ ਛੇ ਸਾਲਾ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਯੂਨੀਵਰਸਿਟੀ-ਕਾਲਜਾਂ ਦੇ ਅਧਿਆਪਕਾਂ ਨੂੰ ਯੂ.ਜੀ.ਸੀ. ਸਕੇਲ ਦਿੱਤੇ ਗਏ। ਪਿਛਲੇ ਲੰਬੇ ਸਮੇਂ ਤੋਂ ਕਾਲਜਾਂ ਵਿੱਚ ਭਰਤੀ ਨਾ ਹੋਣ ਕਾਰਨ ਗੈਸਟ ਫੈਕਲਟੀ ਅਤੇ ਪਾਰਟ ਟਾਈਮ ਲੈਕਚਰਾਰਾਂ ਸਹਾਰੇ ਹੀ ਬਹੁਤੇ ਕਾਲਜ ਚੱਲ ਰਹੇ ਹਨ। ਸਰਕਾਰ ਵੱਲੋਂ ਇਨਾਂ ਅਧਿਆਪਕਾਂ ਦੇ ਮਿਹਨਤਾਨੇ ਵਿੱਚ ਵੀ ਵਾਧਾ ਕੀਤਾ ਗਿਆ। ਇਸ ਤੋਂ ਇਲਾਵਾ ਇਸ ਕਾਡਰ ਛੁੱਟੀਆਂ ਆਦਿ ਦੀਆਂ ਸਹੂਲਤਾਂ ਦਿੱਤੀਆਂ ਗਈਆਂ।

ਪੂਟਾ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਮੰਗ ਉਤੇ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਪਹਿਲਾਂ ਹੀ ਸੂਬੇ ਦੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਉਤੇ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਹੜੇ ਵਾਅਦੇ ਨਹੀਂ ਵੀ ਪੂਰੇ ਕੀਤੇ ਗਏ, ਉਨਾਂ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ, ਜਿਵੇਂ ਕਿ ਇਕ ਵਿਧਾਇਕ-ਇਕ ਪੈਨਸ਼ਨ ਆਦਿ।

ਇਸ ਤੋਂ ਪਹਿਲਾਂ ਪੂਟਾ ਵੱਲੋਂ ਉਚੇਰੀ ਸਿੱਖਿਆ ਮੰਤਰੀ ਦਾ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਮ੍ਰਿਤਿੁੰਜੇ ਕੁਮਾਰ ਨੇ ਮੀਤ ਹੇਅਰ ਦਾ ਸਵਾਗਤ ਕਰਦਿਆਂ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਜਿਨਾਂ ਪਿਛਲੇ ਛੇ ਸਾਲਾਂ ਤੋਂ ਕਾਲਜ-ਯੂਨੀਵਰਸਿਟੀ ਅਧਿਆਪਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਯੂ.ਜੀ.ਸੀ. ਸਕੇਲ ਦਿੱਤੇ। ਉਨਾਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੀ ਉਚੇਚਾ ਧੰਨਵਾਦ ਕੀਤਾ।

ਇਸ ਮੌਕੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਤੇ ਨਰਿੰਦਰ ਸਵਨਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਗੋਲਡੀ ਖਰੜ, ਪੂਟਾ ਤਰਫੋਂ ਅਮਰਜੀਤ ਸਿੰਘ ਨੌਰਾ, ਨਵਦੀਪ ਗੋਇਲ, ਰੌਣਕੀ ਰਾਮ, ਜਤਿੰਦਰ ਗਰੋਵਰ, ਰਜਤ ਸੰਧੀਰ, ਦਲਵਿੰਦਰ ਸਿੰਘ, ਕੇਸ਼ਵ ਮਲਹੋਤਰਾ, ਯੋਗਰਾਜ ਅੰਗਰੀਸ਼, ਸੈਨੇਟ ਮੈਂਬਰ ਸੰਦੀਪ ਕਟਾਰੀਆ, ਸ਼ਮਿੰਦਰ ਸੰਧੂ ਤੇ ਗੁਰਮੀਤ ਸਿੰਘ ਅਤੇ ਸਾਬਕਾ ਵਿਦਿਆਰਥੀ ਆਗੂ ਡਾ.ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement