ਪੰਜਾਬ ਪੁਲਿਸ ਵੱਲੋਂ 5 ਅੱਤਵਾਦੀ ਮਾਡਿਊਲਾਂ ਦਾ ਪਰਦਾਫ਼ਾਸ਼ ਕਰਕੇ 10 ਦਿਨਾਂ ‘ਚ 17 ਅੱਤਵਾਦੀ ਗ੍ਰਿਫ਼ਤਾਰ
Published : Oct 10, 2022, 9:20 pm IST
Updated : Oct 10, 2022, 9:20 pm IST
SHARE ARTICLE
Sukhchain Singh Gill
Sukhchain Singh Gill

ਇੱਕ ਹਫਤੇ ਵਿੱਚ 18 ਕਿਲੋ ਹੈਰੋਇਨ, 16 ਕਿਲੋ ਅਫੀਮ, 4 ਕਿਲੋ ਗਾਂਜਾ, 9.73 ਲੱਖ ਰੁਪਏ ਦੀ ਡਰੱਗ ਮਨੀ ਸਮੇਤ 314 ਨਸਾ ਤਸਕਰ/ਸਪਲਾਇਰ ਕੀਤੇ ਕਾਬੂ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ ਨੇ ਪਿਛਲੇ 10 ਦਿਨਾਂ ਵਿੱਚ 17 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਪੰਜ ਵੱਡੇ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਹਨਾਂ ਦੇ ਕਬਜੇ ਵਿੱਚੋਂ ਚਾਰ ਰਾਈਫਲਾਂ ਜਿਹਨਾਂ ਵਿੱਚ ਏਕੇ/ਐਮਪੀ-9/ਐਮਪੀ-5 ਸ਼ਾਮਲ ਹਨ, ਤੋਂ ਇਲਾਵਾ 25 ਰਿਵਾਲਵਰ/ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਿੰਨ ਹੈਂਡ ਗਰਨੇਡ ਅਤੇ ਇੱਕ ਆਈਈਡੀ ਵੀ ਬਰਾਮਦ ਕੀਤਾ ਹੈ।

ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਅਮਨ-ਸਾਂਤੀ ਨੂੰ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਪੁਲਿਸ ਟੀਮਾਂ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ ਲੰਡਾ, ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਅਰਸ ਡੱਲਾ ਵੱਲੋਂ ਭਾਰਤ ਤੋਂ ਬਾਹਰੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲਾਂ ਨੂੰ ਵੱਡਾ ਝਟਕਾ ਦਿੱਤਾ ਹੈ।

ਪੰਜਾਬ ਪੁਲਿਸ ਨੇ 1 ਅਕਤੂਬਰ ਨੂੰ ਕੈਨੇਡਾ-ਅਧਾਰਤ ਲਖਬੀਰ ਲੰਡਾ ਅਤੇ ਪਾਕਿਸਤਾਨ-ਅਧਾਰਤ ਹਰਵਿੰਦਰ ਰਿੰਦਾ ਦੁਆਰਾ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਆਈਐਸਆਈ-ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਹਨਾਂ ਦੇ ਕਬਜ਼ੇ ‘ਚੋਂ ਅਤਿ-ਆਧੁਨਿਕ ਏਕੇ-56 ਅਸਾਲਟ ਰਾਈਫਲ ਅਤੇ ਦੋ ਮੈਗਜੀਨਾਂ ਸਮੇਤ 90 ਜ਼ਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਬਰਾਮਦ ਕਰਨ ਤੋਂ ਬਾਅਦ ਇਸ ਮਾਡਿਊਲ ਦਾ ਪਰਦਾਫਾਸ ਕੀਤਾ। ਉਹਨਾਂ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ 28 ਸਤੰਬਰ ਨੂੰ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਲੰਡਾ ਗਿਰੋਹ ਦੇ ਇੱਕ ਸੰਚਾਲਕ ਨੂੰ ਬਿਹਾਰ ਤੋਂ ਕਤਲ, ਕਤਲ ਦੀ ਕੋਸ਼ਿਸ, ਹਮਲੇ ਅਤੇ ਡਕੈਤੀ ਨਾਲ ਸਬੰਧਤ ਕਈ ਘਿਨਾਉਣੇ ਅਪਰਾਧਾਂ ਵਿੱਚ ਸਾਮਲ ਹੋਣ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ।

ਆਈਜੀਪੀ ਨੇ ਕਿਹਾ ਕਿ ਅਗਲੇ ਦਿਨ ਚਮਕੌਰ ਸਾਹਿਬ ਖੇਤਰ ਤੋਂ ਦੋ ਸੰਚਾਲਕਾਂ ਦੀ ਗ੍ਰਿਫ਼ਤਾਰੀ ਨਾਲ ਕੈਨੇਡਾ ਅਧਾਰਤ ਅੱਤਵਾਦੀ/ਗੈਂਗਸਟਰ ਅਰਸਦੀਪ ਸਿੰਘ ਉਰਫ ਅਰਸ ਡੱਲਾ ਦੁਆਰਾ ਸੰਚਾਲਿਤ ਕੀਤੇ ਜਾ ਰਹੇ ਆਈਐਸਆਈ-ਸਮਰਥਿਤ ਡਰੋਨ-ਅਧਾਰਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਦਹਿਸਤੀ ਮਾਡਿਊਲ ਦਾ ਪਰਦਾਫਾਸ ਕੀਤਾ ਗਿਆ ਸੀ। ਪੁਲਿਸ ਨੇ ਇਹਨਾਂ ਦੇ ਕਬਜੇ ‘ਚੋਂ ਇੱਕ .22 ਬੋਰ ਦਾ ਰਿਵਾਲਵਰ ਅਤੇ .32 ਬੋਰ ਦਾ ਪਿਸਤੌਲ ਅਤੇ 21 ਜਿੰਦਾ ਕਾਰਤੂਸ ਸਮੇਤ ਦੋ ਨਾਜਾਇਜ ਹਥਿਆਰ ਵੀ ਬਰਾਮਦ ਕੀਤੇ ਸਨ। ਦੋ ਦਿਨ ਬਾਅਦ ਪੁਲਿਸ ਨੇ ਉਸੇ ਮਾਡਿਊਲ ਦੇ ਇੱਕ ਹੋਰ ਆਪਰੇਟਰ ਨੂੰ ਉਸਦੀ ਕਾਰ ਵਿੱਚੋਂ ਤਿੰਨ ਹੈਂਡ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਸੀ।

ਅੰਮਿ੍ਰਤਸਰ ਦਿਹਾਤੀ ਪੁਲਿਸ ਨੇ 4 ਅਕਤੂਬਰ ਨੂੰ ਆਈਐਸਆਈ -ਸਮਰਥਿਤ ਨਾਰਕੋ-ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਦੀ ਗਿ੍ਰਫਤਾਰੀ ਨਾਲ ਇਸ ਮਾਡਿਊਲ ਦਾ ਪਰਦਾਫਾਸ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਇੱਕ ਆਰਡੀਐਕਸ ਲੋਡਿਡ ਟਿਫਿਨ ਬਾਕਸ ਜਿਸ ਨੂੰ ਇੱਕ ਇਮਪ੍ਰੋਵਾਈਜਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਾਂ ਟਿਫਿਨ ਬੰਬ ਵਜੋਂ ਤਿਆਰ ਕੀਤਾ ਗਿਆ ਸੀ; ਦੋ ਮੈਗਜੀਨਾਂ ਅਤੇ 30 ਜ਼ਿੰਦਾ ਕਾਰਤੂਸਾਂ ਸਮੇਤ ਦੋ ਆਧੁਨਿਕ ਏ.ਕੇ.-56 ਅਸਾਲਟ ਰਾਈਫਲਾਂ, ਇੱਕ .30 ਬੋਰ ਦਾ ਪਿਸਤੌਲ ਅਤੇ 6 ਜਿੰਦਾ ਕਾਰਤੂਸ ਅਤੇ 2 ਕਿਲੋ ਹੈਰੋਇਨ ਬਰਾਮਦ ਕੀਤੀ।

ਅਗਲੇ ਦਿਨ ਇੱਕ ਹੋਰ ਡਰੋਨ ਅਧਾਰਤ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਇੱਕ ਕੈਦੀ ਸਮੇਤ ਗ੍ਰਿਫ਼ਤਾਰ ਕਰਕੇ ਉਹਨਾਂ ਵੱਲੋਂ ਦੱਸੀ ਗਈ ਥਾਂ ਤੋਂ 10 ਵਿਦੇਸੀ ਪਿਸਤੌਲਾਂ ਸਮੇਤ ਪੰਜ .30 ਬੋਰ (ਚੀਨ ਵਿੱਚ ਬਣੇ) ਅਤੇ ਪੰਜ 9 ਐਮਐਮ (ਯੂਐਸਏ ਬੀਰੀਟਾ ਵਿੱਚ ਬਣੇ) ਬਰਾਮਦ ਕੀਤੇ ਗਏ ਸਨ। ਉਹਨਾਂ ਨੇ ਦੱਸਿਆ ਕਿ ਇਸ ਮੋਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ 17 ਪਿਸਤੌਲਾਂ ਅਤੇ ਇੱਕ ਐਮਪੀ-4 ਰਾਈਫਲ ਸਮੇਤ ਅਤਿ ਆਧੁਨਿਕ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰ ਕਰਨ ਤੋਂ ਇਲਾਵਾ 1.01 ਕਰੋੜ ਰੁਪਏ ਦੀ ਨਕਦੀ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੇ ਗਏ ਸਨ।

ਇਸ ਦੇ ਨਾਲ ਹੀ ਪੁਲਿਸ ਨੇ 9 ਅਕਤੂਬਰ ਨੂੰ ਜਰਮਨੀ ਸਥਿਤ ਗੁਰਮੀਤ ਸਿੰਘ ਉਰਫ ਬੱਗਾ ਦੁਆਰਾ ਚਲਾਏ ਜਾ ਰਹੇ ਅਤੇ ਗੁਰਦੇਵ ਸਿੰਘ (ਫਰੀਦਕੋਟ ਜੇਲ ਵਿੱਚ ਬੰਦ) ਨਾਲ ਸਬੰਧਤ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੈਡਐਫ) ਦੇ ਮਾਡਿਊਲ ਦਾ ਪਰਦਾਫਾਸ ਕੀਤਾ ਸੀ ਅਤੇ ਤਸਕਰੀ ਵਾਲੇ ਹਥਿਆਰਾਂ ਦਾ ਪ੍ਰਬੰਧ ਕਰਨ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ ਵਿੱਚ ਇਸਦੇ ਪੰਜ ਮੈਂਬਰਾਂ ਨੂੰ ਗਿ੍ਰਫਤਾਰੀ ਕਰਕੇ ਦੋ 9 ਐਮ.ਐਮ. ਵਿਦੇਸੀ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਸੀ।

ਨਸ਼ਿਆਂ ਬਾਰੇ ਹਫਤਾਵਾਰੀ ਅੱਪਡੇਟ ਦਿੰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਹਫਤੇ ਪੁਲਿਸ ਨੇ 240 ਐਫਆਈਆਰ. ਜਿਹਨਾਂ ਵਿੱਚੋਂ 32 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 314 ਨਸਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਉਹਨਾਂ ਦੇ ਕਬਜ਼ੇ ‘ਚੋਂ 18 ਕਿਲੋ ਹੈਰੋਇਨ, 16 ਕਿਲੋ ਅਫੀਮ, 4 ਕਿਲੋ ਗਾਂਜਾ, 5 ਕੁਇੰਟਲ ਭੁੱਕੀ, ਫਾਰਮਾ ਓਪੀਔਡਜ ਦੀਆਂ 3.71 ਲੱਖ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਤੋਂ ਇਲਾਵਾ 9.73 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਹਨਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸੁਰੂ ਕੀਤੀ ਵਿਸੇਸ ਮੁਹਿੰਮ ਤਹਿਤ ਇਸ ਹਫਤੇ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 365 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀ.ਪੀਜ/ਐਸ.ਐਸ.ਪੀਜ. ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ  ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਸਾਰੇ ਵੱਡੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਵੱਲੋਂ ਨਜਾਇਜ ਢੰਗ ਨਾਲ ਜੁਟਾਏ ਇਸ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement