ਟਰਾਂਸਪੋਰਟ ਵਿਭਾਗ ਦੀ ਕਮਾਈ ਵਿਚ ਪਿਛਲੇ ਸਾਲ ਨਾਲੋਂ 608 ਕਰੋੜ ਰੁਪਏ ਦਾ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ
Published : Oct 10, 2022, 9:10 pm IST
Updated : Oct 10, 2022, 9:11 pm IST
SHARE ARTICLE
 Punjab Transport Department Records Rs.608 Cr Income Increase In 6 months
Punjab Transport Department Records Rs.608 Cr Income Increase In 6 months

ਵਿਭਾਗ ਦੇ ਤਿੰਨ ਵਿੰਗਾਂ ਐਸ.ਟੀ.ਸੀ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਅਪ੍ਰੈਲ ਤੋਂ ਸਤੰਬਰ ਤੱਕ ਹੋਈ 1957 ਕਰੋੜ ਦੀ ਆਮਦਨ

 

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ 608.21 ਕਰੋੜ ਰੁਪਏ ਦੇ ਵਾਧੇ ਨਾਲ ਕੁੱਲ 1957.64 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਦੇ ਕੁੱਲ ਤਿੰਨ ਵਿੰਗਾਂ ਐਸ.ਟੀ.ਸੀ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੇ ਇਸ ਸਾਲ ਅਪ੍ਰੈਲ ਤੋਂ ਸਤੰਬਰ ਤੱਕ 1957.64 ਕਰੋੜ ਰੁਪਏ ਕਮਾਏ ਹਨ, ਜੋ ਪਿਛਲੇ ਵਰੇ ਇਸ ਅਰਸੇ ਦੌਰਾਨ ਹੋਈ ਆਮਦਨ ਨਾਲੋਂ 45.07 ਫ਼ੀਸਦੀ ਵੱਧ ਹੈ। ਉਨਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ ਵਰੇ ਇਹ ਆਮਦਨ 1349.43 ਕਰੋੜ ਰੁਪਏ ਸੀ।

ਵਿਭਾਗ ਦੀ ਵਿੰਗ ਵਾਰ ਆਮਦਨ ਦੇ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਅਪ੍ਰੈਲ ਤੋਂ ਸਤੰਬਰ 2022 ਤੱਕ ਕੁੱਲ 1203.39 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜੋ ਪਿਛਲੀ ਸਰਕਾਰ ਸਮੇਂ 855.95 ਕਰੋੜ ਰੁਪਏ ਸੀ। ਉਨਾਂ ਦੱਸਿਆ ਕਿ 347.44 ਕਰੋੜ ਰੁਪਏ ਦਾ ਇਹ ਵਾਧਾ 40.60 ਫ਼ੀਸਦੀ ਬਣਦਾ ਹੈ।

ਉਨਾਂ ਦੱਸਿਆ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਨੇ ਇਸ ਵਰੇ ਪਹਿਲੇ ਛੇ ਮਹੀਨਿਆਂ ਵਿੱਚ 393.62 ਕਰੋੜ ਰੁਪਏ ਜੁਟਾਏ ਹਨ ਜਦਕਿ ਪਿਛਲੇ ਵਰੇ ਇਸ ਅਰਸੇ ਦੌਰਾਨ ਇਹ ਕਮਾਈ 246.13 ਕਰੋੜ ਰੁਪਏ ਸੀ। ਉਨਾਂ ਦੱਸਿਆ ਕਿ ਪੀ.ਆਰ.ਟੀ.ਸੀ. ਨੇ ਇਨਾਂ ਛੇ ਮਹੀਨਿਆਂ ਵਿੱਚ 147.49 ਕਰੋੜ ਰੁਪਏ ਦੇ ਮੁਨਾਫ਼ੇ ਨਾਲ 60 ਫ਼ੀਸਦੀ ਵਾਧਾ ਦਰਜ ਕੀਤਾ ਹੈ।

ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਦਾ ਵੇਰਵਾ ਸਾਂਝਾ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਪ੍ਰੈਲ ਤੋਂ ਸਤੰਬਰ 2022 ਤੱਕ 360.63 ਕਰੋੜ ਰੁਪਏ ਦੀ ਆਮਦਨ ਨਾਲ ਪੰਜਾਬ ਰੋਡਵੇਜ਼/ਪਨਬੱਸ ਨੇ ਪਿਛਲੇ ਸਾਲ ਦੇ 247.35 ਕਰੋੜ ਰੁਪਏ ਦੇ ਮੁਕਾਬਲੇ 113.28 ਕਰੋੜ ਰੁਪਏ ਵੱਧ ਕਮਾਏ ਹਨ ਅਤੇ ਇਹ ਵਾਧਾ 45.79 ਫ਼ੀਸਦੀ ਬਣਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਟੈਕਸ ਚੋਰੀ, ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਵਾਲੇ ਬੱਸ ਆਪ੍ਰੇਟਰਾਂ ਨੂੰ ਨੱਥ ਪਾਉਣ ਦੀਆਂ ਕੋਸ਼ਿਸ਼ਾਂ ਸਦਕਾ ਵਿਭਾਗ ਦੀ ਕਮਾਈ ਵਿੱਚ ਇਹ ਵਾਧਾ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement