ਮੁੱਖ ਮੰਤਰੀ ਵੱਲੋਂ ਮਾਰਚ-2023 'ਚ ਅੰਮ੍ਰਿਤਸਰ ਸਾਹਿਬ ’ਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ
Published : Oct 10, 2022, 9:16 pm IST
Updated : Oct 10, 2022, 9:16 pm IST
SHARE ARTICLE
Punjab To Host G20 Summit Meetings In March 2023; 'preparations On' Says CM Bhagwant Mann
Punjab To Host G20 Summit Meetings In March 2023; 'preparations On' Says CM Bhagwant Mann

ਸੰਮੇਲਨ ਦੇ ਸੁਚਾਰੂ ਪ੍ਰਬੰਧਾਂ ਲਈ ਕੈਬਨਿਟ ਸਬ-ਕਮੇਟੀ ਗਠਿਤ

ਆਲਮੀ ਸਮਾਗਮ ਨੂੰ ਸਫਲ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 ਵਿਚ ਪਾਵਨ ਨਗਰੀ ਅੰਮਿ੍ਰਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ ਅਤੇ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨਾਂ ਕਿਹਾ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇਤਜ਼ਾਮ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਉਨਾਂ ਕਿਹਾ ਕਿ ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ।

ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ। ਉਨਾਂ ਕਿਹਾ ਕਿ ਇਹ ਕੈਬਨਿਟ ਸਬ-ਕਮੇਟੀ ਸੰਮੇਲਨ ਦੇ ਰੋਜ਼ਮੱਰਾ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ ਤਾਂ ਕਿ ਇਸ ਨੂੰ ਨਿਰਵਿਘਨ ਰੂਪ ਵਿਚ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਇਸ ਸੰਮੇਲਨ ਨੂੰ ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜਨ ਲਈ ਕੈਬਨਿਟ ਸਬ-ਕਮੇਟੀ ਨੂੰ ਸਹਿਯੋਗ ਕਰਨ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਵਿਚ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement