ਵਿਜੀਲੈਂਸ ਵੱਲੋਂ ਸਹਿਕਾਰੀ ਸਭਾ ਦਾ ਸਹਾਇਕ ਰਜਿਸਟਰਾਰ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Oct 10, 2022, 7:29 pm IST
Updated : Oct 10, 2022, 7:29 pm IST
SHARE ARTICLE
Punjab Vigilance
Punjab Vigilance

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਮੁਲਜਮ ਦਵਿੰਦਰ ਕੁਮਾਰ ਪਹਿਲਾਂ ਵੀ ਉਸ ਪਾਸੋਂ 5,000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਵਿੰਦਰ ਕੁਮਾਰ, ਸਹਾਇਕ ਰਜਿਸਟਰਾਰ, ਕੋ-ਆਪ੍ਰੇਟਿਵ ਅਤੇ ਮਾਰਕੀਟਿੰਗ ਸੋਸਾਇਟੀ, ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦਵਿੰਦਰ ਕੁਮਾਰ ਨੂੰ ਸ਼ਿਕਾਇਤਕਰਤਾ ਤਜਿੰਦਰ ਸਿੰਘ ਪਿੰਡ ਬੇਰਛਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਉਸ ਵਿਰੁੱਧ ਵਿਰੁੱਧ ਚੱਲ ਰਹੀ ਗਬਨ ਦੀ ਪੜਤਾਲ ਉਸਦੇ ਹੱਕ ਵਿੱਚ ਕਰਨ ਬਦਲੇ ਰਿਸ਼ਵਤ ਮੰਗ ਰਿਹਾ ਸੀ।

ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਐਂਸ ਕੋਲ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਜਦੋਂ ਉਹ ਬਤੌਰ ਮੈਨੇਜਰ, ਕੋ-ਆਪ੍ਰੇਟਿਵ ਸੋਸਾਇਟੀ, ਟਾਂਡਾ ਵਿਖੇ ਤਾਇਨਾਤ ਸੀ ਤਾਂ ਉਸ ਵਕਤ ਦਵਿੰਦਰ ਕੁਮਾਰ, ਸਹਾਇਕ ਰਜਿਸਟਰਾਰ, ਕੋ-ਆਪ੍ਰੇਟਿਵ ਸੋਸਾਇਟੀ ਅਤੇ ਮਾਰਕੀਟਿੰਗ ਸੋਸਾਇਟੀ ਦਸੂਹਾ ਹੁਣ ਵਾਧੂ ਚਾਰਜ ਡਿਪਟੀ ਰਜਿਸਟਰਾਰ ਕੋ-ਆਪ੍ਰੇਟਿਵ ਸੋਸਾਇਟੀ ਹੁਸ਼ਿਆਰਪੁਰ ਨੇ ਉਸ ਖਿਲਾਫ ਗਬਨ ਦਾ ਕੇਸ ਬਣਾਇਆ ਸੀ। ਇਸ ਕੇਸ ਦੇ ਖਿਲਾਫ ਰਜਿਸਟਰਾਰ ਕੋ-ਆਪ੍ਰੇਟਿਵ ਸੋਸਾਇਟੀਜ਼  ਪੰਜਾਬ, ਚੰਡੀਗੜ੍ਹ ਕੋਲ ਦਾਖਲ ਅਪੀਲ ਦੀ ਪੜਤਾਲ ਉਪਰੰਤ ਫੈਸਲਾ ਉਸਦੇ ਹੱਕ ਵਿੱਚ ਹੋਣ ਦੇ ਬਾਵਜੂਦ ਵੀ ਉਕਤ ਮੁਲਜਮ ਦਵਿੰਦਰ ਕੁਮਾਰ, ਸਹਾਇਕ ਰਜਿਸਟਰਾਰ ਨੇ ਉਸਨੂੰ ਡਿਊਟੀ ਉਪਰ ਜੁਆਇੰਨ ਨਹੀਂ ਕਰਵਾਇਆ ਸਗੋਂ ਉਸਦੇ ਖਿਲਾਫ ਇਕ ਹੋਰ ਗਬਨ ਕੇਸ ਦੀ ਰਿਕਵਰੀ ਸਬੰਧੀ ਜਾਂਚ ਖੋਲ੍ਹ ਦਿੱਤੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਮੁਲਜਮ ਦਵਿੰਦਰ ਕੁਮਾਰ ਪਹਿਲਾਂ ਵੀ ਉਸ ਪਾਸੋਂ 5,000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਇਸ ਗਬਨ ਕੇਸ ਦੀ ਜਾਂਚ ਉਸਦੇ ਹੱਕ ਵਿੱਚ ਕਰਨ ਬਦਲੇ 50,000 ਰੁਪਏ ਮੰਗ ਰਿਹਾ ਹੈ। ਵਿਜੀਲੈਂਸ ਵਲੋਂ ਸ਼ਿਕਾਇਤਕਰਤਾ ਵਲੋਂ ਲਾਏ ਦੋਸ਼ਾਂ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਉਕਤ ਮੁਲਜਮ ਨੂੰ ਸ਼ਿਕਾਇਤਕਰਤਾ ਪਾਸੋਂ 20,000/- ਰੁਪਏ ਰਿਸ਼ਵਤ ਲੈਂਦੇ ਨੂੰ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿੱਚ ਮੁਕੱਦਮਾ ਨੰਬਰ: 20 ਮਿਤੀ 10.10.2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਓਰੋ, ਜਲੰਧਰ ਵਿਖੇ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement