ਪੰਜਾਬ ਵਿਚ ਹੁਣ ਤਕ ਪਰਾਲੀ ਸਾੜਨ ਦੇ 1027 ਮਾਮਲੇ ਆਏ ਸਾਹਮਣੇ; ਪਲੀਤ ਹੋਣ ਲੱਗੀ ਆਬੋ-ਹਵਾ
Published : Oct 10, 2023, 12:50 pm IST
Updated : Oct 10, 2023, 12:50 pm IST
SHARE ARTICLE
Image: For representation purpose only.
Image: For representation purpose only.

ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਨਾਲੋਂ 43% ਵੱਧ ਅਤੇ 2021 ਦੇ ਮੁਕਾਬਲੇ 67% ਵੱਧ ਦਰਜ ਕੀਤੀਆਂ ਗਈਆਂ ਹਨ, ਜਿਸ ਨੂੰ ਮਾਹਰ ਚਿੰਤਾਜਨਕ ਦੱਸ ਰਹੇ ਹਨ।

 

ਚੰਡੀਗੜ੍ਹ: ਪੰਜਾਬ ਭਰ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਵਾਧਾ ਹੋਣ ਨਾਲ ਸੂਬੇ ਦਾ ਮੌਸਮ ਵਿਗੜਨਾ ਸ਼ੁਰੂ ਹੋ ਗਿਆ ਹੈ। ਜਿਥੇ ਲੁਧਿਆਣਾ ਵਿਚ AQI ਰਾਤ ਨੂੰ 328 ਤਕ ਪਹੁੰਚ ਗਿਆ, ਉਥੇ ਜਲੰਧਰ ਵਿਚ ਔਸਤ AQI 135 ਦਰਜ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਨਾਲੋਂ 43% ਵੱਧ ਅਤੇ 2021 ਦੇ ਮੁਕਾਬਲੇ 67% ਵੱਧ ਦਰਜ ਕੀਤੀਆਂ ਗਈਆਂ ਹਨ, ਜਿਸ ਨੂੰ ਮਾਹਰ ਚਿੰਤਾਜਨਕ ਦੱਸ ਰਹੇ ਹਨ।

ਇਹ ਵੀ ਪੜ੍ਹੋ: ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਰਹੇ ਗਗਨਦੀਪ ਬਰਾੜ ਵਿਰੁਧ ਵਿਜੀਲੈਂਸ ਜਾਂਚ ਸ਼ੁਰੂ

ਪੰਜਾਬ 'ਚ ਅਕਤੂਬਰ ਦਾ ਮਹੀਨਾ ਸ਼ੁਰੂ ਹੋਣ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਪਿੰਡਾਂ 'ਚ ਧੂੰਏਂ ਦੀ ਸਥਿਤੀ ਬਣੀ ਰਹਿੰਦੀ ਹੈ। ਇਸ ਸੀਜ਼ਨ ਵਿਚ ਖੇਤਾਂ ਵਿਚ ਅੱਗ ਲੱਗਣ ਦੀ ਗਿਣਤੀ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। ਜਿਸ ਕਾਰਨ ਸਰਕਾਰ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੇ ਜਾ ਰਹੇ ਕਰੋੜਾਂ ਰੁਪਏ ਦੇ ਖਰਚੇ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਪਿਛਲੇ ਸੋਮਵਾਰ ਨੂੰ ਪੰਜਾਬ ਵਿਚ ਪਰਾਲੀ ਸਾੜਨ ਦੇ 58 ਮਾਮਲੇ ਦਰਜ ਕੀਤੇ ਗਏ ਸਨ। ਇਸ ਨਾਲ ਇਸ ਸਾਲ ਕੁੱਲ ਘਟਨਾਵਾਂ ਦੀ ਗਿਣਤੀ 1,027 ਦੇ ਅੰਕੜੇ ਨੂੰ ਛੂਹ ਗਈ ਹੈ। ਹੁਣ ਤਕ ਖੇਤਾਂ ਨੂੰ ਅੱਗ ਲੱਗਣ ਦੀਆਂ ਜ਼ਿਆਦਾਤਰ ਘਟਨਾਵਾਂ ਸਰਹੱਦੀ ਖੇਤਰਾਂ ਤੋਂ ਹੀ ਸਾਹਮਣੇ ਆ ਰਹੀਆਂ ਸਨ।

ਇਹ ਵੀ ਪੜ੍ਹੋ: ਕਾਂਗਰਸ ਨੇ ਸਮਿਤ ਸਿੰਘ ਨੂੰ ਨਿਯੁਕਤ ਕੀਤਾ ਆਲ ਇੰਡੀਆ ਪ੍ਰੋਫ਼ੈਸ਼ਨਲਜ਼ ਕਾਂਗਰਸ ਦੀ ਪੰਜਾਬ ਇਕਾਈ ਦਾ ਪ੍ਰਧਾਨ

ਹੁਣ ਮਾਲਵਾ ਖੇਤਰ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰ ਦਿਤੀ ਹੈ। ਜਿਸ ਦਾ ਅਸਰ ਛੇਤੀ ਹੀ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਦਿੱਲੀ ਦੀ ਹਵਾ 'ਤੇ ਵੀ ਪਵੇਗਾ। ਦਿੱਲੀ ਦਾ ਔਸਤ AQI 160 ਤਕ ਪਹੁੰਚ ਗਿਆ ਹੈ, ਜਦਕਿ ਅੱਧੀ ਰਾਤ ਨੂੰ ਜ਼ਿਆਦਾਤਰ AQI 342 ਦਰਜ ਕੀਤਾ ਗਿਆ ਸੀ।ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐਸਸੀ) ਦੇ ਅੰਕੜਿਆਂ ਅਨੁਸਾਰ 9 ਅਕਤੂਬਰ ਨੂੰ ਸੂਬੇ ਵਿਚ 58 ਥਾਵਾਂ 'ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਜਦਕਿ 2021 ਵਿਚ 9 ਅਕਤੂਬਰ ਵਾਲੇ ਦਿਨ 114 ਸਰਗਰਮ ਅੱਗ ਦੀਆਂ ਘਟਨਾਵਾਂ ਨੂੰ ਕੈਦ ਕੀਤਾ ਗਿਆ ਸੀ ਅਤੇ 2022 ਵਿਚ ਅਜਿਹੇ 3 ਮਾਮਲੇ ਸਾਹਮਣੇ ਆਏ ਸਨ।

ਇਹ ਵੀ ਪੜ੍ਹੋ: ਦੇਰ ਰਾਤ ਹੋਈ ਬਾਰਸ਼ ਕਾਰਨ ਤਾਪਮਾਨ ਵਿਚ 3.3 ਡਿਗਰੀ ਗਿਰਾਵਟ; ਮੌਸਮ ਵਿਭਾਗ ਵਲੋਂ ਕੀਤੀ ਗਈ ਇਹ ਭਵਿੱਖਬਾਣੀ

ਚਿੰਤਾ ਦੀ ਗੱਲ ਇਹ ਹੈ ਕਿ ਇਸ ਸਾਲ ਕੁੱਲ 1,027 ਅੰਕੜੇ ਪਿਛਲੇ ਦੋ ਸਾਲਾਂ ਦੇ ਸਬੰਧਤ ਅੰਕੜਿਆਂ ਨਾਲੋਂ ਬਹੁਤ ਜ਼ਿਆਦਾ ਹਨ। 2022 ਵਿਚ 9 ਅਕਤੂਬਰ ਤਕ 714 ਘਟਨਾਵਾਂ ਦਰਜ ਕੀਤੀਆਂ ਗਈਆਂ ਅਤੇ 2021 ਵਿਚ 14 ਘਟਨਾਵਾਂ ਦਰਜ ਕੀਤੀਆਂ ਗਈਆਂ। ਹੁਣ ਤਕ ਦੇ ਮਾਮਲੇ ਪਿਛਲੇ ਸਾਲ ਨਾਲੋਂ 43.8% ਵੱਧ ਹਨ ਅਤੇ 2021 ਦੇ ਅੰਕੜਿਆਂ ਨਾਲੋਂ 67% ਵੱਧ ਹਨ। ਕੁੱਲ ਮਿਲਾ ਕੇ, 2022 ਵਿਚ 49,900 ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜਦਕਿ 2021 ਵਿਚ 71304 ਖੇਤ, 2020 ਵਿਚ 76,590 ਅਤੇ 2019 ਵਿਚ 52991 ਖੇਤਾਂ ਵਿਚ ਪਰਾਲੀ ਸਾੜੀ ਗਈ। ਵਾਤਾਵਰਨ ਮਾਹਰਾਂ ਦਾ ਕਹਿਣਾ ਹੈ ਕਿ ਸੂਬੇ ਦੇ ਹਾਲਾਤ ਹੋਰ ਵਿਗੜ ਸਕਦੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement