
ਸਚਿਨ ਬਿਸ਼ਨੋਈ ਦੇ ਵਕੀਲ ਰਘੁਵੀਰ ਸਿੰਘ ਨੇ ਦਸਿਆ ਕਿ ਉਨ੍ਹਾਂ ਨੇ ਸਚਿਨ ਦੀ ਸਿਹਤ ਨੂੰ ਲੈ ਕੇ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਹੈ।
ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਉਸ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਪਰ ਸਚਿਨ ਬਿਸ਼ਨੋਈ ਦੇ ਵਕੀਲ ਰਘੁਵੀਰ ਸਿੰਘ ਨੇ ਇਸ ਦਾ ਵਿਰੋਧ ਕੀਤਾ।
ਇਹ ਵੀ ਪੜ੍ਹੋ: ਸਾਢੇ 57 ਹਜ਼ਾਰ ਤੋਂ ਪਾਰ ਪਹੁੰਚਿਆ ਸੋਨਾ; ਚਾਂਦੀ ਦੀਆਂ ਕੀਮਤਾਂ ਵਿਚ ਵੀ ਵਾਧਾ ਦਰਜ
ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਚਿਨ ਬਿਸ਼ਨੋਈ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਜੇਲ ਭੇਜ ਦਿਤਾ ਹੈ। ਸਚਿਨ ਬਿਸ਼ਨੋਈ ਦੇ ਵਕੀਲ ਰਘੁਵੀਰ ਸਿੰਘ ਨੇ ਦਸਿਆ ਕਿ ਉਨ੍ਹਾਂ ਨੇ ਸਚਿਨ ਦੀ ਸਿਹਤ ਨੂੰ ਲੈ ਕੇ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਹੈ।