ਸੁਨਿਆਰੇ ਦੀ ਦੁਕਾਨ ਤੋਂ ਗਹਿਣੇ ਲੁੱਟਣ ਵਾਲੇ ਦੋ ਬਦਮਾਸ਼ ਗ੍ਰਿਫ਼ਤਾਰ
Published : Oct 10, 2023, 8:33 pm IST
Updated : Oct 10, 2023, 8:33 pm IST
SHARE ARTICLE
 Two miscreants arrested for stealing jewelery from a goldsmith's shop
Two miscreants arrested for stealing jewelery from a goldsmith's shop

ਲੁੱਟੇ ਗਏ ਸੋਨੇ 'ਚੋਂ ਕਈ ਗਹਿਣੇ ਤੇ ਹਥਿਆਰ ਬਰਾਮਦ

 

ਲੁਧਿਆਣਾ - ਮਹਾਨਗਰ ਦੇ ਜਮਾਲਪੁਰ ਇਲਾਕੇ ਵਿੱਚ ਆਲੂਵਾਲੀਆ ਕਲੋਨੀ ਦੇ ਗਹਿਣਾ ਸ਼ੋਅ ਰੂਮ ਵਿਚ ਪੰਜ ਅਕਤੂਬਰ ਨੂੰ ਹੋਈ ਲੁੱਟ ਦੀ ਵਾਰਦਾਤ ਅੰਜਾਮ ਦੇਣ ਵਾਲਿਆਂ 'ਚੋਂ ਦੋ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ ਲੁੱਟੇ ਹੋਏ ਗਹਿਣੇ ਵਿੱਚੋਂ ਦਸ ਤੋਲੇ ਤੋਂ ਵੱਧ ਸੋਨੇ ਅਤੇ 27 ਤੋਲੇ ਤੋਂ ਵੱਧ ਚਾਂਦੀ ਦੇ ਗਹਿਣਿਆਂ ਤੋਂ ਇਲਾਵਾ ਸੋਨੇ ਦੀ ਨਕਲੀ ਚੈਨ ਵੀ ਬਰਾਮਦ ਕੀਤੀ ਹੈ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਜੀਤ ਸਿੰਘ ਤੇ ਬਿਕਰਮਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਅਗਲੇਰੀ ਪੜਤਾਲ ਦੌਰਾਨ ਸਾਹਮਣੇ ਆਵੇਗਾ ਕਿ ਲੁੱਟ ਦੀ ਵਾਰਦਾਤ ਵਿੱਚ ਦੋਨਾਂ ਮੁਲਜ਼ਮਾਂ ਤੋਂ ਇਲਾਵਾ ਹੋਰ ਕਿੰਨੇ ਲੋਕ ਸ਼ਾਮਲ ਸਨ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜ ਅਕਤੂਬਰ ਨੂੰ ਆਲੂਵਾਲੀਆ ਕਲੋਨੀ ਵਿੱਚ ਜਿਊਲਰਜ ਸ਼ੋਅ ਰੂਮ 'ਤੇ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਬਦਮਾਸ਼ਾਂ ਨੇ ਸ਼ੋਅ ਰੂਮ ਅੰਦਰ ਜਾ ਕੇ ਪਸਤੌਲ ਦੇ ਜ਼ੋਰ ਤੇ ਸ਼ੋਅ ਰੂਮ ਮਾਲਕ ਦੇ ਹੱਥ ਵਿੱਚ ਪਾਈਆਂ ਪੰਜ ਅੰਗੂਠੀਆਂ, ਦੁਕਾਨ ਵਿੱਚੋਂ ਕਈ ਤੋਲੇ ਸੋਨੇ ਦੇ ਗਹਿਣੇ ਤੇ ਚਾਂਦੀ ਲੁੱਟ ਲਈ ਸੀ।

ਉਕਤ ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਜਮਾਲਪੁਰ ਪੁਲਿਸ ਸਮੇਤ ਵੱਖ ਵੱਖ ਟੀਮਾਂ ਬਣਾ ਕੇ ਲੁਧਿਆਣਾ ਪੁਲਿਸ ਵੱਲੋਂ ਲੁਟੇਰਿਆਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਪੁਲਿਸ ਦੀ ਭੱਜ ਦੌੜ ਨੂੰ ਬੂਰ ਪਿਆ ਜਦ ਪੁਲਿਸ ਨੇ ਜਮਾਲਪੁਰ ਦੇ ਹੀ ਰਹਿਣ ਵਾਲੇ ਵਿਕਰਮਜੀਤ ਸਿੰਘ ਵਿੱਕੀ ਤੇ ਗੁਰਜੀਤ ਸਿੰਘ ਦੀ ਸ਼ਨਾਖਤ ਕਰਕੇ ਦੋਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਕੋਲੋਂ ਬਚ ਕੇ ਭੱਜਦਿਆਂ, ਦੋਨੋਂ ਬਦਮਾਸ਼ ਹੋਏ ਫੱਟੜ

ਪੁਲਿਸ ਕਮਿਸ਼ਨਰ ਮੁਤਾਬਕ ਜਦ ਬਦਮਾਸ਼ਾਂ ਦੀ ਸ਼ਨਾਖਤ ਬਿਕਰਮਜੀਤ ਸਿੰਘ ਵਿਕੀ ਤੇ ਗੁਰਜੀਤ ਸਿੰਘ ਦੇ ਰੂਪ ਵਿੱਚ ਹੋ ਗਈ ਤਾਂ ਪੁਲਿਸ ਨੇ ਦੋਨਾਂ ਬਦਮਾਸ਼ਾਂ ਦੀਆਂ ਪੈੜਾਂ ਨੱਪਣ ਦੀ ਮੁਹਿੰਮ ਸ਼ੁਰੂ ਕੀਤੀ। ਜਦ ਬਦਮਾਸ਼ਾਂ ਨੂੰ ਪੁਲਿਸ ਪਿੱਛੇ ਲੱਗੇ ਹੋਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਿਸ ਦੇ ਘੇਰੇ ਤੋਂ ਫਰਾਰ ਹੋਣ ਲਈ ਮੋਟਰਸਾਈਕਲ ਭਜਾਈ। ਡਰ ਤੇ ਘਬਰਾਹਟ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਿਆ ਅਤੇ ਦੋਨੋਂ ਸੜਕ ਤੇ ਡਿੱਗ ਗਏ। ਇਸ ਹਾਦਸੇ ਵਿੱਚ ਗੁਰਜੀਤ ਸਿੰਘ ਦੀ ਬਾਂਹ ਤੇ ਵਿਕਰਮਜੀਤ ਸਿੰਘ ਦੀ ਲੱਤ ਵੀ ਟੁੱਟ ਗਈ। ਦੋਨੋ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੁਢਲੀ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ।।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement