Amritsar News: ਅੰਮ੍ਰਿਤਸਰ 'ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, ਮੱਧ ਪ੍ਰਦੇਸ਼ ਤੋਂ ਲਿਆਉਂਦੇ ਸਨ ਹਥਿਆਰ
Published : Oct 10, 2024, 12:54 pm IST
Updated : Oct 10, 2024, 1:34 pm IST
SHARE ARTICLE
3 members of arms smuggling gang arrested in Amritsar News
3 members of arms smuggling gang arrested in Amritsar News

Amritsar News: 8 ਪਿਸਤੌਲ, 17 ਕਾਰਤੂਸ ਅਤੇ 4 ਮੈਗਜ਼ੀਨ iaਬਰਾਮਦ

3 members of arms smuggling gang arrested in Amritsar News: ਪੰਜਾਬ ਪੁਲਿਸ ਨੇ ਹਥਿਆਰਾਂ ਦੇ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਤੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਅੱਠ ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮ ਇਕ ਵੱਡੇ ਅਪਰਾਧੀ ਗਿਰੋਹ ਨੂੰ ਸਾਜ਼ੋ-ਸਾਮਾਨ ਮੁਹੱਈਆ ਕਰਵਾਉਂਦੇ ਸਨ। ਹੁਣ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਨੇ ਹੁਣ ਤੱਕ ਕਿਹੜੇ ਗੈਂਗ ਨੂੰ ਹਥਿਆਰ ਮੁਹੱਈਆ ਕਰਵਾਏ ਹਨ। ਇਸ ਦੇ ਨਾਲ ਹੀ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਮੁਲਜ਼ਮਾਂ ਦਾ ਸਰਹੱਦ ਪਾਰ ਬੈਠੇ ਸਮੱਗਲਰਾਂ ਨਾਲ ਕੋਈ ਸਬੰਧ ਹੈ ਜਾਂ ਨਹੀਂ।

ਇਸ ਤੋਂ ਪਹਿਲਾਂ ਵੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਫੜੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਵਿਚ ਇਹ ਹਥਿਆਰ ਬਣਾਏ ਜਾਣ ਵਾਲੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਸੀ। ਕੁਝ ਲੋਕ ਫੜੇ ਵੀ ਗਏ। ਪੁਲਿਸ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਕਿ ਗਿਰੋਹ ਪੂਰੀ ਤਰ੍ਹਾਂ ਕੰਪਨੀਆਂ ਦੀ ਤਰਜ਼ ’ਤੇ ਚੱਲ ਰਹੇ ਹਨ।

ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਪੁਲਿਸ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਰੇਸ਼ਨ ਕੈਸੋ ਚਲਾਇਆ ਗਿਆ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਤੋਂ ਲੈ ਕੇ ਸਾਰੇ ਸੀਨੀਅਰ ਅਧਿਕਾਰੀ ਮੈਦਾਨ ਵਿੱਚ ਆ ਗਏ ਸਨ। ਕੱਲ੍ਹ ਪੁਲਿਸ ਨੇ ਇੱਕ ਵੱਡੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਕੋਲੋਂ ਤਿੰਨ ਕਿੱਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement