Ludhiana News : ਪੁਲਿਸ ਨੇ ਕੁੜੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਹਨੀ ਸੇਠੀ ਹਿਰਾਸਤ ਵਿਚ ਲਿਆ

By : BALJINDERK

Published : Oct 10, 2024, 7:30 pm IST
Updated : Oct 10, 2024, 7:30 pm IST
SHARE ARTICLE
 ਹਨੀ ਸੇਠੀ
ਹਨੀ ਸੇਠੀ

Ludhiana News : ਕੁੜੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਲੱਗੇ ਇਲਜ਼ਾਮ, ਕੁੜੀ ਦੀ ਸ਼ਿਕਾਇਤ 'ਤੇ ਕੇਸ ਦਰਜ

Ludhiana News : ਲੁਧਿਆਣਾ ਦੇ ਪਿੰਡ ਪਾਇਲ ਦਾ ਰਹਿਣ ਵਾਲਾ ਜੁੱਤੀਆਂ ਦਾ ਵਪਾਰੀ ਹਨੀ ਸੇਠੀ ਜੋ ਸੋਸ਼ਲ ਮੀਡੀਆ ਤੇ ਅਕਸਰ ਹੀ ਚਰਚਾ ਦੇ ਵਿੱਚ ਰਹਿੰਦਾ ਹੈ। ਬੀਤੇ ਮਹੀਨੇ ਹਨੀ ਸੇਠੀ ਦਾ ਇਕ ਮਾਮਲਾ ਕਾਫੀ ਭਖਿਆ ਸੀ, ਜਿਸ ’ਚ ਕੁੜੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸੀ। ਉਸੇ ਮਾਮਲੇ ਵਿਚ ਪੁਲਿਸ ਵਲੋਂ ਦੇਰ ਰਾਤ ਹਨੀ ਸੇਠੀ ਨੂੰ ਹਿਰਾਸਤ ਵਿਚ ਲੈ ਲਿਆ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਦੁੱਗਰੀ ਦੇ ਐਸ.ਐਚ.ਓ. ਹਮਰਾਜ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਉਸ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ। ਆਪਣੀਆਂ ਵੱਖ- ਵੱਖ ਕਾਰਵਾਈਆਂ ਕਾਰਨ ਹਮੇਸ਼ਾ ਸੋਸ਼ਲ ਮੀਡੀਆ 'ਤੇ ਚਰਚਾ ਵਿਚ ਰਹਿਣ ਵਾਲੇ ਇੰਦਰਪ੍ਰੀਤ ਸਿੰਘ ਉਰਫ਼ ਹਨੀ ਸੇਠੀ ਵਾਸੀ ਪਾਇਲ ਖ਼ਿਲਾਫ਼ ਪੁਲਿਸ ਨੇ ਕੁੱਝ ਸਮਾਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਣ ਵਾਲੀ ਇਕ ਲੜਕੀ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਸੀ।
1

ਪੁਲਿਸ ਵਲੋਂ ਪਿਛਲੇ ਕੁੱਝ ਦਿਨਾਂ ਤੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਉਕਤ ਕੁੜੀ ਨੇ ਹਨੀ ਸੇਠੀ ਅਤੇ ਉਸਦੇ ਇਕ ਸਾਥੀ ਅਵੀ ਸਿੱਧੂ 'ਤੇ ਉਸ ਨੂੰ ਬਲੈਕਮੇਲ ਕਰਨ ਅਤੇ ਉਸ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਸੀ। ਪੁਲਿਸ ਵਲੋਂ ਹਨੀ ਸੇਠੀ ਦੇ ਗੈਂਗਸਟਰਾਂ ਨਾਲ ਵੀ ਸਬੰਧ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ :Punjab News : CM ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਦੇ ਆ ਰਹੇ ਸ਼ਾਨਦਾਰ ਨਤੀਜੇ  

ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ ਲੁਧਿਆਣਾ ਦੇ ਥਾਣਾ ਦੁਗਰੀ ਵਿੱਚ ਇਹ ਮਾਮਲਾ ਦਰਜ ਸੀ ਅਤੇ ਅੱਜ ਲੁਧਿਆਣਾ ਪੁਲਿਸ ਨੇ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਹਨੀ ਸੇਠੀ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ। 

(For more news apart from Honey Sethi was taken into police custody in case of making objectionable comments against the girl News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement