ਖ਼ਬਰਾਂ |

ਤਾਜ਼ਾ |

Khanna Accident News: ਖੰਨਾ ਵਿਚ ਦਰਦਨਾਕ ਹਾਦਸਾ, ਵਿਆਹ 'ਤੇ ਜਾ ਰਹੇ ਮਾਂ-ਪੁੱਤ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : Oct 10, 2024, 1:22 pm IST
Updated : Oct 10, 2024, 1:22 pm IST
SHARE ARTICLE
 Khanna Accident News
Khanna Accident News

Khanna Accident News: ਐਕਟਿਵਾ 'ਤੇ ਜਾਂਦਿਆਂ ਨੂੰ ਟਰੱਕ ਨੇ ਕੁਚਲਿਆ

 Khanna Accident News: ਖੰਨਾ 'ਚ ਨੈਸ਼ਨਲ ਹਾਈਵੇ 'ਤੇ ਦਰਦਨਾਕ ਸੜਕ ਹਾਦਸਾ ਵਾਪਰਿਆ। ਦੋਰਾਹਾ ਨਹਿਰ ਦੇ ਪੁਲ 'ਤੇ ਇਕ ਟਰੱਕ ਨੇ ਇਕ ਔਰਤ ਅਤੇ ਉਸ ਦੇ ਇਕ ਸਾਲ ਦੇ ਮਾਸੂਮ ਬੱਚੇ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਔਰਤ ਦਾ ਪਤੀ ਅਤੇ ਦੋ ਹੋਰ ਬੱਚੇ ਬਚ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਲੁਧਿਆਣਾ ਦੇ ਰਹਿਣ ਵਾਲੇ ਰਾਮੂ ਵਰਮਾ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਜ਼ੀਰਕਪੁਰ ਵਿੱਚ ਹੋ ਰਿਹਾ ਹੈ। ਉਹ ਸਕੂਟਰੀ 'ਤੇ ਜਾ ਰਿਹਾ ਸੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਮੀਨੂੰ ਵਰਮਾ (35) ਅਤੇ ਤਿੰਨ ਬੇਟੇ ਸਨ। ਦੋਰਾਹਾ ਨਹਿਰ ਦੇ ਪੁਲ ’ਤੇ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਪਤਨੀ ਆਪਣੀ ਗੋਦੀ 'ਚ ਇਕ ਸਾਲ ਦੇ ਬੱਚੇ ਸਮੇਤ ਸੜਕ 'ਤੇ ਡਿੱਗ ਗਈ। ਟਰੱਕ ਨੇ ਦੋਵਾਂ ਨੂੰ ਕੁਚਲ ਦਿੱਤਾ।

ਲੋਕਾਂ ਨੇ ਰੌਲਾ ਪਾਇਆ ਪਰ ਕਿਸੇ ਨੇ ਪਿੱਛਾ ਕਰਕੇ ਟਰੱਕ ਡਰਾਈਵਰ ਨੂੰ ਨਾ ਫੜਿਆ। ਦੋਰਾਹਾ ਥਾਣੇ ਦੇ ਏਐਸਆਈ ਸਤਪਾਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਤਾਂ ਉਹ ਮੌਕੇ ’ਤੇ ਪੁੱਜੇ। ਔਰਤ ਅਤੇ ਬੱਚੇ ਦੀ ਮੌਤ ਹੋ ਗਈ ਸੀ। ਟਰੱਕ ਡਰਾਈਵਰ ਦਾ ਪਤਾ ਲਗਾਉਣ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾਵੇਗੀ। ਫਿਲਹਾਲ ਦੋਵੇਂ ਲਾਸ਼ਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਰਾਮੂ ਵਰਮਾ ਦੇ ਬਿਆਨ ਦਰਜ ਕਰਕੇ ਐਫਆਈਆਰ ਦਰਜ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement