Kulhad Pizza Couple News : ਕੁੱਲ੍ਹੜ ਪੀਜ਼ਾ ਜੋੜੇ ਦਾ ਨਿਹੰਗਾਂ ਨਾਲ ਪਿਆ ਰੌਲਾ ,ਅਸ਼ਲੀਲ ਵੀਡੀਉ ਨੂੰ ਲੈ ਕੇ ਨਿਹੰਗਾਂ ਨੇ ਦਿਤੀ ਧਮਕੀ
Published : Oct 10, 2024, 10:59 pm IST
Updated : Oct 10, 2024, 10:59 pm IST
SHARE ARTICLE
Kullad Pizza couple Controversy
Kullad Pizza couple Controversy

ਕਿਹਾ - ਜੇਕਰ ਵੀਡੀਉ ਪਾਉਣੀ ਹੈ ਤਾਂ ਸਹਿਜ ਅਰੋੜਾ ਪੱਗ ਲਾਹ ਕੇ ਰੱਖੇ

Kulhad Pizza Couple News : ਕੁੱਲ੍ਹੜ ਪੀਜ਼ਾ ਜੋੜਾ ਇਕ ਵਾਰ ਫਿਰ ਵਿਵਾਦਾਂ ’ਚ ਆ ਗਿਆ ਹੈ। ਇਸ ਦੇ ਨਾਲ ਹੀ ਬੁੱਢਾ ਦਲ ਦੇ ਨਿਹੰਗ ਸਿੰਘ ਵੱਡੀ ਗਿਣਤੀ ’ਚ ਕੁੱਲ੍ਹੜ ਪੀਜ਼ਾ ਜੋੜੇ ਦੀ ਦੁਕਾਨ ’ਤੇ ਪੁੱਜੇ, ਜਿੱਥੇ ਉਨ੍ਹਾਂ ਨੇ ਭਾਰੀ ਹੰਗਾਮਾ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 4 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਇਸ ਦੌਰਾਨ ਨਿਹੰਗ ਸਿੰਘਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਉ ਦਾ ਬੱਚਿਆਂ ’ਤੇ ਮਾੜਾ ਅਸਰ ਪੈ ਰਿਹਾ ਹੈ।

ਵੀਡੀਓਜ਼ ਪਾਉਣ ਨੂੰ ਲੈ ਕੇ ਨਿਹੰਗਾਂ ਨੇ ਕੁੱਲ੍ਹੜ ਪੀਜ਼ਾ ਜੋੜੇ ਨੂੰ ਧਮਕੀ ਦਿੰਦੇ ਹੋਏ ਕਿਹਾ ਜੇਕਰ ਵੀਡੀਉ ਪਾਉਣੀ ਹੈ ਤਾਂ ਸਹਿਜ ਅਰੋੜਾ ਪੱਗ ਲਾਹ ਕੇ ਰੱਖੇ। ਸਾਡੇ ਕੋਲੋਂ ਕੌਮ ਦੀ ਬਦਨਾਮੀ ਨਹੀਂ ਵੇਖੀ ਜਾਂਦੀ। ਸਹਿਜ ਅਰੋੜਾ ਨਹੀਂ ਮੰਨੇਗਾ ਤਾਂ ਨਤੀਜੇ ਭੁਗਤੇਗਾ। ਉਨ੍ਹਾਂ ਸ਼ਰੇਆਮ ਧਮਕੀ ਦਿੰਦੇ ਕਿਹਾ ਕਿ ਤਿੰਨ ਦਿਨ ਬਾਅਦ ਉਹ ਫਿਰ ਆਉਣਗੇ ਅਤੇ ਉਸ ਦਿਨ ਕੁਝ ਵੱਡਾ ਹੋਵੇਗਾ।

 ਨਿਹੰਗ ਸਿੰਘਾਂ ਨੇ ਕਿਹਾ ਕਿ ਜੇਕਰ ਪੁਲਿਸ ਨੂੰ ਪਤਾ ਹੈ ਕਿ ਉਹ ਵੀਡੀਉ ਉਨ੍ਹਾਂ ਵਲੋਂ ਹੀ ਵਾਇਰਲ ਕੀਤੀ ਗਈ ਸੀ ਤਾਂ ਉਨ੍ਹਾਂ ਵਿਰੁਧ ਕਾਰਵਾਈ ਕਿਉਂ ਨਹੀਂ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਇਸ ਮਾਮਲੇ ਵਿਚ ਖ਼ੁਦ ਸ਼ਿਕਾਇਤ ਦੇਣ ਦੀ ਗੱਲ ਕਹੀ।
  

ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁੱਲ੍ਹੜ ਪੀਜ਼ਾ ਜੋੜਾ ਹੁਣ ਅਪਣੇ ਬੱਚੇ ਨੂੰ ਵੀ ਵੀਡੀਉ ਵਿਚ ਲਿਆਉਣ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਲ੍ਹੜ ਪੀਜ਼ਾ ਜੋੜੇ ਵਲੋਂ ਸਿੱਖਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ, ਜੋਕਿ ਨਿੰਦਣਯੋਗ ਹੈ।

ਉਥੇ ਹੀ ਉਨ੍ਹਾਂ ਦਸਿਆ ਕਿ ਅੱਜ ਗੱਲਬਾਤ ਦੌਰਾਨ ਉਨ੍ਹਾਂ ਕੁੱਲ੍ਹੜ ਪੀਜ਼ਾ ਜੋੜੇ ਦੀ ਭੈਣ ਨਾਲ ਗੱਲ ਕੀਤੀ। ਇਸ ਦੌਰਾਨ ਔਰਤ ਵਲੋਂ ਉਨ੍ਹਾਂ ਨਾਲ ਗਲਤ ਵਤੀਰਾ ਕੀਤਾ ਗਿਆ, ਜਿਸ ਤੋਂ ਬਾਅਦ ਨਿਹੰਗ ਸਿੰਘ ਦੁਕਾਨ ਤੋਂ ਬਾਹਰ ਆ ਗਏ। ਇਸ ਦੌਰਾਨ ਕੁੱਲ੍ਹੜ ਪਿੱਜ਼ਾ ਜੋੜੇ ਦੀ ਦੁਕਾਨ ਦੇ ਬਾਹਰ ਭਾਰੀ ਹੰਗਾਮਾ ਹੋਇਆ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement