
Hoshiarpur News : ਕੈਨੇਡਾ ਭੇਜਣ ਲਈ ਕਰੀਬ 9 ਲੱਖ ਰੁਪਏ ਦੀ ਮਾਰੀ ਠੱਗੀ, ਦੋਵਾਂ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ
Hoshiarpur News : ਹੁਸ਼ਿਆਰਪੁਰ ਦੇ ਹਾਜੀਪੁਰ ਪੁਲਿਸ ਨੇ ਇਕ ਜੋੜੇ ਨੂੰ ਗ੍ਰਿਫਤਾਰ ਕੀਤਾ ਹੈ, ਜੋ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਚੁੱਕੇ ਹਨ। ਜਿਹਨਾਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ ਧੋਖਾਧੜੀ ਦੇ ਮਾਮਲੇ ਦਰਜ ਹਨ ਅਤੇ ਪੁਲਿਸ ਨੇ ਦੋਵਾਂ ਦਾ ਰਿਮਾਂਡ ਵੀ ਲੈ ਲਿਆ ਹੈ। ਧੋਖਾਧੜੀ ਦੇ ਸਾਹਮਣੇ ਆਉਣ ਵਾਲੇ ਮਾਮਲਿਆਂ ਬਾਰੇ ਗੱਲ ਕਰ ਰਿਹਾ ਹੈ।
ਹਾਜੀਪੁਰ ਪੁਲਿਸ ਨੇ ਮੁਹਾਲੀ ਦੇ ਇੱਕ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਫਰਜ਼ੀ ਟਰੈਵਲ ਏਜੰਟਾਂ ਵਜੋਂ ਕੰਮ ਕਰਦੇ ਸਨ ਅਤੇ ਜਿਨ੍ਹਾਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਧੋਖਾਧੜੀ ਦੇ ਮਾਮਲੇ ਦਰਜ ਹਨ, ਉਨ੍ਹਾਂ ਦੀ ਪਛਾਣ ਆਸ਼ੀਸ਼ ਸਿੰਗਲ ਅਤੇ ਪ੍ਰੀਤੀ ਸਿੰਗਲ ਵਜੋਂ ਹੋਈ ਹੈ। ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਦੇ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਦਫ਼ਤਰ ਬੰਦ ਕਰਵਾ ਦਿੱਤੇ ਗਏ ਸੀ।
ਇਸ ਸਬੰਧੀ ਥਾਣਾ ਹਾਜੀਪੁਰ ਅਧੀਨ ਪੈਂਦੇ ਪਿੰਡ ਫਹਿਤਪੁਰ ਕੁਲੀਆ ਦੀ ਰਹਿਣ ਵਾਲੀ ਬਿਮਲਾ ਦੇਵੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਜੋੜੇ ਨੂੰ ਆਪਣੇ ਪੁੱਤਰ ਨੂੰ ਕੈਨੇਡਾ ਭੇਜਣ ਲਈ ਕਰੀਬ 9 ਲੱਖ ਰੁਪਏ ਦਿੱਤੇ। ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖਿਲਾਫ਼ 420 ਆਈ.ਪੀ.ਸੀ ਦੇ ਤਹਿਤ ਮਾਮਲਾ ਦਰਜ ਕਰਕੇ ਰਿਮਾਂਡ ’ਤੇ ਲਿਆ ਜਾ ਰਿਹਾ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਅਮਰਜੀਤ ਕੌਰ ਨੇ ਦੱਸਿਆ ਕਿ ਦੋਵੇਂ ਪਤੀ-ਪਤਨੀ ਛਾਤਰ ਠੱਗ ਹਨ। ਦੋਵਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਨੇ ਟੈਕਨੀਕਲ ਸਰਵਿਸ ਦਾ ਸਹਾਰਾ ਲਿਆ, ਜਿਸ ਤੋਂ ਬਾਅਦ ਉਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ।
(For more news apart from Hajipur police arrested husband and wife who cheated people by pretending to send them abroad News in Punjabi, stay tuned to Rozana Spokesman)