Punjab Weather Update News: ਪੰਜਾਬ-ਚੰਡੀਗੜ੍ਹ 'ਚ ਅਗਲੇ 5 ਦਿਨਾਂ ਤੱਕ ਮੌਸਮ ਰਹੇਗਾ ਸਾਫ, ਵਧੇਗਾ ਦਿਨ ਦਾ ਤਾਪਮਾਨ
Published : Oct 10, 2024, 9:46 am IST
Updated : Oct 10, 2024, 9:47 am IST
SHARE ARTICLE
Punjab Weather Update News
Punjab Weather Update News

Punjab Weather Update News: ਫਰੀਦਕੋਟ 'ਚ 35.3 ਡਿਗਰੀ ਦਰਜ ਕੀਤਾ ਗਿਆ ਤਾਪਮਾਨ

Punjab Weather Update News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ 5 ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਅਜਿਹੇ 'ਚ ਦਿਨ ਦਾ ਤਾਪਮਾਨ ਵਧੇਗਾ। 24 ਘੰਟਿਆਂ 'ਚ ਤਾਪਮਾਨ 'ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 35.3 ਡਿਗਰੀ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ।

ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 18.4 ਡਿਗਰੀ ਤੱਕ ਪਹੁੰਚ ਗਿਆ। ਮਾਨਸੂਨ 2 ਅਕਤੂਬਰ ਨੂੰ ਸੂਬੇ ਤੋਂ ਰਵਾਨਾ ਹੋ ਗਿਆ ਸੀ। ਉਸ ਤੋਂ ਬਾਅਦ, ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ 6 ਤੋਂ 10 ਤਰੀਕ ਦਰਮਿਆਨ ਦੋ ਪੱਛਮੀ ਗੜਬੜੀ ਸਰਗਰਮ ਰਹਿਣਗੇ। ਇਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਰਹੇਗੀ। ਹਾਲਾਂਕਿ ਉਸ ਸਮੇਂ ਉਮੀਦ ਮੁਤਾਬਕ ਮੀਂਹ ਨਹੀਂ ਪਿਆ।

ਅਕਤੂਬਰ ਮਹੀਨੇ 'ਚ ਹੁਣ ਤੱਕ 34 ਫੀਸਦੀ ਘੱਟ ਬਾਰਿਸ਼ ਹੋਈ ਹੈ, ਜਦਕਿ ਇਸ ਵਾਰ 2.2 ਮਿਲੀਮੀਟਰ ਬਾਰਿਸ਼ ਹੋਈ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਇੱਕ ਬੂੰਦ ਵੀ ਨਹੀਂ ਪਈ। ਇਸ ਦੇ ਨਾਲ ਹੀ 17 ਤਰੀਕ ਤੱਕ ਮੌਸਮ ਸਾਫ਼ ਰਹੇਗਾ। ਨਾਲ ਹੀ, ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਬਰਾਬਰ ਰਹਿਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਮਾਨਸੂਨ ਦੇ ਜਾਣ ਤੋਂ ਬਾਅਦ ਚੰਡੀਗੜ੍ਹ ਵਿੱਚ ਇੱਕ ਵੀ ਬਾਰਸ਼ ਨਹੀਂ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement