Punjab News : ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ
Published : Oct 10, 2024, 2:52 pm IST
Updated : Oct 10, 2024, 2:56 pm IST
SHARE ARTICLE
 Dr. Baljit Kaur
Dr. Baljit Kaur

ਅਰਜ਼ੀਆਂ ਭਰਨ ਦੀ ਆਖਰੀ ਮਿਤੀ 15 ਅਕਤੂਬਰ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 15 ਅਕਤੂਬਰ 2024 ਤੱਕ ਭੇਜ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 11.07.2024 ਨੂੰ ਜ਼ਾਰੀ ਇਸ਼ਤਿਹਾਰ ਦੇ ਹਵਾਲੇ ਵਿੱਚ ਜ਼ਿਨ੍ਹਾਂ ਬਿਨੈਕਾਰਾਂ ਵੱਲੋਂ ਅਪਲਾਈ ਕੀਤਾ ਹੋਇਆ ਹੈ, ਉਹਨਾਂ ਨੂੰ ਦੁਬਾਰਾ ਅਰਜੀ ਦੇਣ ਦੀ ਜ਼ਰੂਰਤ ਨਹੀ ਹੋਵੇਗੀ, ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ  ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement