Punjab News : CM ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਦੇ ਆ ਰਹੇ ਸ਼ਾਨਦਾਰ ਨਤੀਜੇ

By : BALJINDERK

Published : Oct 10, 2024, 5:08 pm IST
Updated : Oct 10, 2024, 7:58 pm IST
SHARE ARTICLE
File photo
File photo

Punjab News : SSF ਨੇ 8 ਮਹੀਨਿਆਂ ’ਚ ਹਜ਼ਾਰਾਂ ਜਾਨਾਂ ਬਚਾਈਆਂ , ਸੜਕਾਂ 'ਤੇ ਹੋਣ ਵਾਲੀਆਂ ਮੌਤਾਂ ’ਚ 45.03% ਦੀ ਆਈ ਕਮੀ

Punjab News : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਪੰਜਾਬ ਲਈ ਵਰਦਾਨ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੜਕ ਹਾਦਸਿਆਂ ਵਿੱਚ ਜਾਨਾਂ ਬਚਾਉਣ ਲਈ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਇਸ ਸਾਲ ਸੜਕ ਸੁਰੱਖਿਆ ਬਲ ਦਾ ਗਠਨ ਕੀਤਾ ਸੀ। SSF ਨੇ ਸਿਰਫ਼ 8 ਮਹੀਨਿਆਂ ਵਿੱਚ ਹਜ਼ਾਰਾਂ ਜਾਨਾਂ ਬਚਾਈਆਂ ਹਨ। ਸੜਕ ਸੁਰੱਖਿਆ ਬਲ (SSF) ਨੇ ਸੜਕਾਂ ‘ਤੇ ਹੋਣ ਵਾਲੀਆਂ ਮੌਤਾਂ ਵਿੱਚ 45.03% ਦੀ ਕਮੀ ਆਈ ਹੈ।

SSF ਦਾ ਤਤਕਾਲ ਜਵਾਬ ਸਿਰਫ 15 ਮਿੰਟਾਂ ‘ਚ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਮੁਢਲੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। 15309 ਲੋਕਾਂ ਨੂੰ ਮੁੱਢਲੀ ਸਹਾਇਤਾ ਮਿਲੀ ਚੁੱਕੀ ਹੈ। SSF ਸੂਬੇ ਦੀਆਂ 4100 ਕਿਲੋਮੀਟਰ ਸੜਕਾਂ ‘ਤੇ 1600 ਸਿੱਖਿਅਤ ਪੁਲਿਸ ਮੁਲਾਜ਼ਮਾਂ ਅਤੇ 144 ਵਾਹਨਾਂ ਨਾਲ ਗਸ਼ਤ ਕਰ ਰਹੀ ਹੈ। ਐਸ.ਐਸ.ਐਫ. 50 ਕਰੋੜ ਦੀ ਲਾਗਤ ਨਾਲ ਸਥਾਪਿਤ ਕੀਤੀ ਗਈ ਹੈ ਜੋ ਆਧੁਨਿਕ ਉਪਕਰਨਾਂ ਨਾਲ ਲੈਸ ਹੈ। ਸੜਕ ਸੁਰੱਖਿਆ ਦੇ ਨਾਲ-ਨਾਲ ਇਹ ਅਪਰਾਧ ਕੰਟਰੋਲ ‘ਚ ਵੀ ਕਾਰਗਰ ਸਾਬਤ ਹੋ ਰਹੀ ਹੈ।

SSF ਦੇ ਕਾਰਨ ਸੜਕਾਂ ‘ਤੇ ਹਾਦਸਿਆਂ ਦੌਰਾਨ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਰਹੀਆਂ ਹਨ। ਕਿਉਂਕਿ ਹਾਦਸੇ ਦੇ ਸ਼ਿਕਾਰ ਹੋਏ ਲੋਕ ਮੌਕੇ ‘ਤੇ ਹਸਪਤਾਲ ਪਹੁੰਚਾਏ ਜਾ ਰਹੇ ਹਨ ਅਤੇ ਸਮੇਂ ਸਿਰ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਹੁਣ ਜੇਕਰ ਸੜਕ ’ਤੇ 30 ਕਿਲੋਮੀਟਰ ਦੇ ਦਾਇਰੇ ਅੰਦਰ ਕੋਈ ਵੀ ਹਾਦਸਾ ਹੁੰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਹੈਲਪਲਾਈਨ ਨੰ. -112 ’ਤੇ ਦਿੱਤੀ ਜਾਂਦੀ ਹੈ । ਜਿਵੇਂ ਹੀ ਜਾਣਕਾਰੀ ਕੰਟਰੋਲ ਰੂਮ ’ਤੇ ਬੈਠੇ ਕਰਮਚਾਰੀਆਂ ਨੂੰ ਮਿਲਦੀ ਹੈ , ਉਹ ਤੁਹਾਡੀ ਮਦਦ ਲਈ ਹਾਈ-ਟੈੱਕ ਵਾਹਨ ਨੂੰ ਰਵਾਨਾ ਕਰ ਦਿੰਦੇ ਹਨ । ਇਸ ਦੀ ਕਾਰਜਸ਼ੈਲੀ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਨਾਲ-ਨਾਲ ਆਵਾਜਾਈ ਸੁਚਾਰੂ ਬਣਾਉਣ ’ਚ ਵੱਡਾ ਰੋਲ ਅਦਾ ਕਰ ਰਹੀ ਹੈ ।

ਦੱਸਣਾ ਬਣਦਾ ਹੈ ਕਿ  ਸੂਬੇ ਵਿੱਚ ਹਰ ਸਾਲ ਸੜਕ ਹਾਦਸਿਆਂ ’ਚ ਜਾਨ ਵਾਲੀਆਂ ਤਕਰੀਬਨ ਤਿੰਨ ਹਜ਼ਾਰ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 27 ਜਨਵਰੀ 2024 ਨਾਮੁ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਸੀ । ਜਲੰਧਰ ਦੇ ਪੀਏਪੀ ਗਰਾਊਂਡ ’ਚ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਲਈ ਇਹ ਇਤਿਹਾਸਕ ਪਲ ਹੈ ਕਿਉਂਕਿ ਲੋਕਾਂ ਦੀ ਸੁਰੱਖਿਆ ਨੂੰ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ।

(For more news apart from Road safety force launched by CM Bhagwant Mann has produced excellent results News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement