Punjab News: ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ
Published : Oct 10, 2024, 5:06 pm IST
Updated : Oct 10, 2024, 5:50 pm IST
SHARE ARTICLE
Saini Sabha’s demands to be taken up with CM Hardeep Singh Mundian News
Saini Sabha’s demands to be taken up with CM Hardeep Singh Mundian News

Punjab News: ਸੈਣੀ ਸਭਾ ਗੁਰਦਾਸਪੁਰ ਦਾ ਵਫਦ ਵੱਲੋਂ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨਾਲ ਗੱਲਬਾਤ

Saini Sabha’s demands to be taken up with CM Hardeep Singh Mundian News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਸੈਣੀ ਸਭਾ ਗੁਰਦਾਸਪੁਰ ਦੇ ਵਫਦ ਨਾਲ ਕੀਤੀ ਮੁਲਾਕਾਤ ਦੌਰਾਨ ਆਖੀ ਗਈ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੈਣੀ ਸਭਾ ਦੇ ਵਫਦ ਨੇ ਮੁਲਾਕਾਤ ਕਰਦਿਆਂ ਗੁਰਦਾਸਪੁਰ ਦੀ ਨਵੀਂ ਦਾਣਾ ਮੰਡੀ ਵਿਖੇ ਕਮਿਊਨਿਟੀ ਸੈਂਟਰ/ਸੈਣੀ ਭਵਨ ਬਣਾਉਣ ਦੀ ਮੰਗ ਰੱਖੀ। ਸ. ਮੁੰਡੀਆ ਨੇ ਆਖਿਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਜੀ ਨਾਲ ਗੱਲਬਾਤ ਕਰਕੇ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਪੁਰਜ਼ੋਰ ਸਿਫਾਰਸ਼ ਕਰਨਗੇ।

 ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਵਰਗਾਂ ਦੀ ਮੰਗਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਜੇਕਰ ਕਮਿਊਨਿਟੀ ਸੈਂਟਰ ਜਾਂ ਸੈਣੀ ਭਵਨ ਦਾ ਨਿਰਮਾਣ ਹੁੰਦਾ ਹੈ ਤਾਂ ਸੈਣੀ ਭਾਈਚਾਰੇ ਦੇ ਲੋਕ ਅਤੇ ਗੁਰਦਾਸਪੁਰ ਵਾਸੀ ਆਪਣੇ ਵੱਖ-ਵੱਖ ਜਨਹਿੱਤਾਂ ਦੇ ਕੰਮ ਕਰ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਾਨਕਾ ਪਿੰਡ ਗੁਰਦਾਸਪੁਰ ਜ਼ਿਲੇ ਵਿੱਚ ਹੈ ਅਤੇ ਉਨ੍ਹਾਂ ਨੂੰ ਉਥੋਂ ਦਾ ਕੋਈ ਭਲਾਈ ਕੰਮ ਕਰਦਿਆਂ ਸਭ ਤੋਂ ਵੱਧ ਖੁਸ਼ੀ ਹੋਵੇਗੀ।

ਇਸ ਮੌਕੇ ਸੈਣੀ ਸਭਾ ਦੇ ਸਰਪ੍ਰਸਤ ਦਰਸ਼ਨ ਸਿੰਘ ਸੈਣੀ, ਪ੍ਰਧਾਨ ਬਖਸ਼ੀਸ ਸਿੰਘ ਸੈਣੀ, ਸਕੱਤਰ ਮਲਕੀਤ ਸਿੰਘ ਸੈਣੀ ਤੇ ਖਜਾਨਚੀ ਬਲਜਿੰਦਰ ਸਿੰਘ ਸੈਣੀ ਨੇ ਕੈਬਨਿਟ ਮੰਤਰੀ ਸ. ਮੁੰਡੀਆ ਅਤੇ ਪੰਜਾਬ ਸਰਕਾਰ ਦਾ ਉਨ੍ਹਾਂ ਦੀ ਮੰਗ ਉਤੇ ਗੌਰ ਫਰਮਾਉਣ ਲਈ ਧੰਨਵਾਦ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: Gangster Arsh Dalla ਦੀ ਗ੍ਰਿਫ਼ਤਾਰੀ 'ਤੇ ਵੱਡੀ ਖ਼ਬਰ

13 Nov 2024 12:23 PM

Dalvir Goldy ਪਾਰਟੀ 'ਚ ਕਦੇ ਸ਼ਾਮਿਲ ਨਹੀਂ ਹੋਵੇਗਾ, ਗਦਾਰਾਂ ਦੀ ਪਾਰਟੀ 'ਚ ਕੋਈ ਥਾਂ ਨਹੀਂ

13 Nov 2024 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

12 Nov 2024 12:33 PM

Dalveer Goldy ਦੀ ਹੋਈ Congress 'ਚ ਵਾਪਸੀ? Raja Warring ਨਾਲ ਕੀਤਾ ਪ੍ਰਚਾਰ

12 Nov 2024 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

10 Nov 2024 1:32 PM
Advertisement