'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ 223ਵਾਂ ਦਿਨ
Published : Oct 10, 2025, 11:03 pm IST
Updated : Oct 10, 2025, 11:04 pm IST
SHARE ARTICLE
Day 223 of the 'War on Drugs' campaign
Day 223 of the 'War on Drugs' campaign

ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 223ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 374 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 223 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,538 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 215 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 374 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 409 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement