
ਗੋਲੀਆਂ ਲੱਗਣ ਕਾਰਨ 4 ਲੋਕ ਜ਼ਖਮੀ
ਬਟਾਲਾ: ਬਟਾਲਾ ਦੇ ਭੀੜ-ਭੜੱਕੇ ਵਾਲੇ ਇਲਾਕੇ ਖਜੂਰੀ ਗੇਟ ਨੇੜੇ ਸਮਾਧ ਰੋਡ ’ਤੇ ਬੂਟਾਂ ਦੀ ਇਕ ਦੁਕਾਨ ਦੇ ਬਾਹਰ ਰਾਤ ਕਰੀਬ 8:30 ਵਜੇ ਗੋਲੀਆਂ ਚੱਲੀਆਂ। ਗੋਲੀਆਂ ਕਾਰਨ ਦੋ ਵਿਅਕਤੀਆਂ ਦੇ ਮਰਨ ਅਤੇ ਚਾਰ ਦੇ ਜ਼ਖਮੀ ਹੋਣ ਦੀ ਖਬਰ ਹੈ।
ਗੱਲਬਾਤ ਦੌਰਾਨ ਬਟਾਲਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਛੇ ਵਿਅਕਤੀਆਂ ਨੂੰ ਗੋਲੀ ਲੱਗਣ ਕਾਰਨ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿਨ੍ਹਾਂ ਵਿਚੋਂ ਦੋ ਇਲਾਜ ਦੌਰਾਨ ਮੌਤ ਹੋ ਗਈ। ਤਿੰਨ ਵਿਅਕਤੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿਤਾ ਗਿਆ।
ਜ਼ਖ਼ਮੀਆਂ ਵਿਚੋਂ ਇਕ ਵਿਅਕਤੀ ਨੇ ਦਸਿਆ ਕਿ ਉਹ ਦੁਕਾਨ ਦੇ ਬਾਹਰ ਬੈਠੇ ਸੀ ਕਿ ਦੋ ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਨੇ ਤਾਬੜਤੋੜ ਗੋਲੀਆਂ ਚਲਾਈਆਂ। ਮੌਕੇ ’ਤੇ ਪਹੁੰਚੇ ਪੰਜਾਬ ਪੁਲਿਸ ਦੇ ਸਿਟੀ ਦੇ ਐਸ.ਐਚ.ਓ. ਨੇ ਦਸਿਆ ਕਿ ਗੋਲੀ ਚੱਲਣ ਦੀ ਖਬਰ ਆਈ ਸੀ। ਪੁਲਿਸ ਜਾਂਚ ਕਰ ਰਹੀ ਹੈ। ਜਾਂਚ ਕਰਨ ਮਗਰੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ।