ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ
Published : Oct 10, 2025, 6:31 pm IST
Updated : Oct 10, 2025, 6:31 pm IST
SHARE ARTICLE
World Mental Health Day: Dr. Balbir Singh launches Punjab State Mental Health Policy
World Mental Health Day: Dr. Balbir Singh launches Punjab State Mental Health Policy

ਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ  ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ "ਪੰਜਾਬ ਰਾਜ ਮਾਨਸਿਕ ਸਿਹਤ ਨੀਤੀ" ਦੀ ਸ਼ੁਰੂਆਤ ਕੀਤੀ। ਇਸ ਕ੍ਰਾਂਤੀਕਾਰੀ ਪਹਿਲ ਦਾ ਉਦੇਸ਼ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਸਾਰਿਆਂ ਲਈ ਮਿਆਰੀ ਮਾਨਸਿਕ ਸਿਹਤ ਦੇਖਭਾਲ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ 'ਤੇ ਪੰਜਾਬ ਸਰਕਾਰ ਵੱਲੋਂ ਇਹ ਨੀਤੀ ਲਿਆਉਣ ਦਾ ਉਦੇਸ਼ ਹਰ ਇੱਕ ਲਈ ਮਾਨਸਿਕ ਤੰਦਰੁਸਤੀ ਦੇ ਅਧਿਕਾਰ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਪੰਜਾਬ ਦੇ ਹਰੇਕ ਵਿਅਕਤੀ ਦੀ ਸਰੀਰਕ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਸਿਹਤ ਮੰਤਰੀ, ਜਿਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਡੇ ਸਮਾਜ ਲਈ ਵੱਡੀ ਤ੍ਰਾਸਦੀ ਹੈ ਕਿ ਅਕਸਰ ਮਾਨਸਿਕ ਤੌਰ ‘ਤੇ ਪ੍ਰਭਾਵਿਤ ਵਿਅਕਤੀ ਨੂੰ ਬਿਨਾਂ ਕੁਝ ਦੱਸੇ ਇਕੱਲਿਆਂ ਦੁੱਖ ਝੱਲਣ ਲਈ ਮਜਬੂਰ ਹੋਣਾ ਪੈਂਦਾ ਹੈ, ਜਿਸ ਨਾਲ ਹਾਲਾਤ ਹੋਰ ਵਿਗੜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਅਸੀਂ ਮਾਨਸਿਕ ਸਿਹਤ ਸੇਵਾਵਾਂ ਨੂੰ ਆਪਣੇ ਮੁੱਢਲੇ ਸਿਹਤ ਸੰਭਾਲ ਢਾਂਚੇ ਵਿੱਚ ਏਕੀਕ੍ਰਿਤ ਕਰਕੇ ਇਹ ਯਕੀਨੀ ਬਣਾਉਣ ਲਈ ਸੁਹਿਰਦ ਹਾਂ ਕਿ ਮਦਦ ਮੰਗਣ ਵਾਲੇ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਸਹਾਇਤਾ ਅਤੇ ਮਿਆਰੀ ਇਲਾਜ ਮਿਲੇ।

ਡਾ. ਬਲਬੀਰ ਸਿੰਘ ਨੇ ਇਸ ਨੀਤੀ ਤਹਿਤ ਸਭ ਤੋਂ ਵੱਧ ਲੋੜ ਵਾਲੇ ਵਿਅਕਤੀਆਂ ਖਾਸ ਕਰਕੇ ਔਰਤਾਂ ਦੀ ਮਾਨਸਿਕ ਸਿਹਤ ਵੱਲ ਜਲਦ ਤੋਂ ਜਲਦ ਧਿਆਨ ਦੇਣ ਦੀ ਪਹੁੰਚ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਹਮਣੇ ਆਇਆ ਹੈ ਕਿ ਔਰਤਾਂ ਨੂੰ ਅਕਸਰ ਵੱਖ-ਵੱਖ ਤਰੀਕੇ ਨਾਲ ਸਮਾਜਿਕ ਅਤੇ ਘਰੇਲੂ ਦਬਾਅ ਝੱਲਣਾ ਪੈਂਦਾ ਹੈ, ਜੋ ਉਨ੍ਹਾਂ ਦੀ ਮਾਨਸਿਕ ਤੰਦਰੁਸਤੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀਆਂ ਹਨ। ਇਸ ਲਈ ਸਾਡੀ ਨੀਤੀ ਲਿੰਗ-ਸੰਵੇਦਨਸ਼ੀਲ ਪਹੁੰਚ ਨੂੰ ਲਾਜ਼ਮੀ ਕਰਦਿਆਂ ਇਹ ਯਕੀਨੀ ਬਣਾਉਂਦੀ ਹੈ ਕਿ ਔਰਤਾਂ ਨੂੰ ਸੁਰੱਖਿਅਤ, ਗੁਪਤ ਅਤੇ ਹਮਦਰਦ ਢੰਗ ਨਾਲ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ ਮਿਲੇ। ਉਨ੍ਹਾਂ ਕਿਹਾ ਕਿ ਔਰਤਾਂ ਦੀ ਮਾਨਸਿਕ ਤੰਦਰੁਸਤੀ ਨੂੰ ਤਰਜੀਹ ਦੇਣਾ ਸਿਰਫ਼ ਸਿਹਤ ਪੱਖੋਂ ਹੀ ਨਹੀਂ ਬਲਕਿ ਇੱਕ ਲਚਕੀਲਾ ਅਤੇ ਬਰਾਬਰੀ ਵਾਲਾ ਸਮਾਜ ਬਣਾਉਣ ਦੀ ਨੀਂਹ ਹੈ।

ਇਸ ਸਾਲ ਦੇ ਥੀਮ 'ਸੇਵਾ ਤੱਕ ਪਹੁੰਚ: ਆਫ਼ਤਾਂ ਅਤੇ ਐਮਰਜੈਂਸੀ ਵਿੱਚ ਮਾਨਸਿਕ ਸਿਹਤ' ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਰਾਜ ਨੇ ਆਪ੍ਰੇਸ਼ਨ ਸਿੰਦੂਰ ਅਤੇ ਹਾਲ ਹੀ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਵਰਗੇ ਗੰਭੀਰ ਹੰਗਾਮੀ ਹਾਲਾਤਾਂ ਦਾ ਡਟ ਕੇ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਆਫ਼ਤਾਂ ਜੀਵਨ ਅਤੇ ਰੋਜ਼ੀ-ਰੋਟੀ ਦੇ ਵੱਡੇ ਨੁਕਸਾਨ ਰਾਹੀਂ ਡੂੰਘੇ ਮਾਨਸਿਕ ਜ਼ਖ਼ਮ ਦਿੰਦੀਆਂ ਹਨ, ਜਿਸ ਨਾਲ ਮਜ਼ਬੂਤ ਮਾਨਸਿਕ ਸਿਹਤ ਦੇਖਭਾਲ ਪ੍ਰਣਾਲੀ ਸਿਰਫ਼ ਇੱਕ ਸੇਵਾ ਨਹੀਂ, ਸਗੋਂ ਇੱਕ ਸੰਪੂਰਨ ਲੋੜ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਵਿਸ਼ੇਸ਼ ਤੌਰ 'ਤੇ ਅਜਿਹੇ ਸੰਕਟਕਾਲੀ ਸਮਿਆਂ ਵਿੱਚ ਸੂਬੇ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਮਾਨਸਿਕ ਸਿਹਤ ਨੀਤੀ ਸਮਾਨਤਾ, ਨਿਆਂ ਅਤੇ ਏਕੀਕ੍ਰਿਤ ਦੇਖਭਾਲ ਵਰਗੇ ਸਿਧਾਂਤਾਂ 'ਤੇ ਅਧਾਰਤ ਹੈ, ਜੋ ਰਾਜ ਵਿੱਚ ਸਿਖਲਾਈ ਪ੍ਰਾਪਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਗਿਣਤੀ ਨੂੰ ਵਧਾ ਕੇ ਮਾਨਸਿਕ ਸਿਹਤ ਸੇਵਾਵਾਂ ਦੀ ਸਮਰੱਥਾ ਨੂੰ ਵਧਾਏਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਖੁਦਕੁਸ਼ੀ ਦੇ ਜੋਖਮ ਵਰਗੇ ਅਤੇ ਹੋਰ ਸਬੰਧਤ ਮਾਮਲਿਆਂ ਨੂੰ ਘਟਾਉਣਾ ਅਤੇ ਮਾਨਸਿਕ ਸਿਹਤ ਸਮੱਸਿਆਵਾਂ ਵਾਲੇ ਵਿਅਕਤੀਆਂ ਨੂੰ ਸਮਾਜ ਨਾਲ ਜੋੜ ਕੇ ਰੱਖਣਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement