80 ਸਾਲਾਂ ਦੀ ਉਮਰ ਵਿਚ ਲਏ ਆਖਰੀ ਸਾਹ
ਕਾਕਰੋਚ ਜਨਤਾ ਪਾਰਟੀ (CJP) ਦੇ ਨੇਤਾ ਅਭਿਜੀਤ ਦੀਪਕੇ 'ਤੇ ਦੁੱਖਾਂ ਦਾ ਪਹਾਖ ਟੁੱਟਿਆ ਹੈ। ਅਭਿਜੀਤ ਦੀਪਕੇ ਦੀ ਦਾਦੀ, ਸਾਵਿਤਰੀਬਾਈ ਸ਼ੰਕਰ ਦੀਪਕੇ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਦਿਹਾਂਤ ਹੋ ਗਿਆ। ਉਹ ਲਗਭਗ 80 ਸਾਲਾਂ ਦੇ ਸਨ। ਉਨ੍ਹਾਂ ਨੇ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਦੇ ਪਿੰਡ ਸੰਤੁਕ ਪਿੰਪਰੀ ਵਿਖੇ ਆਖਰੀ ਸਾਹ ਲਏ। ਅਭਿਜੀਤ ਦੀਪਕੇ ਇਸ ਸਮੇਂ ਦਿੱਲੀ ਪੁਲਿਸ ਦੀ ਹਿਰਾਸਤ ਵਿੱਚ ਹਨ।
ਖਬਰ ਹੈ ਕਿ ਦਿੱਲੀ ਪੁਲਿਸ ਨੇ 'ਕਾਕਰੋਚ ਜਨਤਾ ਪਾਰਟੀ' (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਜੋ ਇਸ ਸਮੇਂ ਦਿੱਲੀ ਵਿੱਚ ਹਿਰਾਸਤ ਵਿੱਚ ਹਨ ਨੂੰ ਉਨ੍ਹਾਂ ਦੀ ਦਾਦੀ ਦੇ ਦਿਹਾਂਤ ਬਾਰੇ ਸੂਚਿਤ ਕੀਤਾ ਹੈ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ, ਹੁਣ ਫੈਸਲਾ ਅਭਿਜੀਤ ਦੀਪਕੇ ਨੇ ਲੈਣਾ ਹੈ ਕਿ ਕੀ ਉਹ ਹਿਰਾਸਤ ਵਿੱਚ ਰਹਿੰਦਿਆਂ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਾ ਚਾਹੁੰਦੇ ਹਨ ਜਾਂ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਵਾਪਸ ਜਾਣਾ ਚਾਹੁੰਦੇ ਹਨ।
ਅਭਿਜੀਤ ਦੀਪਕੇ ਮੂਲ ਰੂਪ ਵਿੱਚ ਛਤਰਪਤੀ ਸੰਭਾਜੀਨਗਰ ਦੇ ਰਹਿਣ ਵਾਲੇ ਹਨ। ਹਿੰਗੋਲੀ ਜ਼ਿਲ੍ਹੇ ਦਾ ਸੰਤੁਕ ਪਿੰਪਰੀ ਉਨ੍ਹਾਂ ਦਾ ਜੱਦੀ ਪਿੰਡ ਹੈ, ਜਿੱਥੇ ਉਨ੍ਹਾਂ ਦੇ ਦਾਦਾ-ਦਾਦੀ ਰਹਿੰਦੇ ਸਨ। ਸਾਵਿਤਰੀਬਾਈ ਦੇ ਦੇਹਾਂਤ ਨੇ ਦੀਪਕੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਖਬਰਾਂ ਅਨੁਸਾਰ, ਅਭਿਜੀਤ ਦੇ ਮਾਤਾ-ਪਿਤਾ ਛਤਰਪਤੀ ਸੰਭਾਜੀਨਗਰ ਸਥਿਤ ਆਪਣੇ ਘਰ 'ਸ਼ੰਕਰ ਸਦਨ' ਤੋਂ ਸੰਤੁਕ ਪਿੰਪਰੀ ਪਿੰਡ ਜਾਣ ਦੀ ਤਿਆਰੀ ਕਰ ਰਹੇ ਹਨ। ਦੂਜੇ ਪਾਸੇ, 'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਅੱਜ ਜਹਾਜ਼ ਤੋਂ ਉਤਰਦਿਆਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਦੀਪਕੇ ਦੀ ਮਾਂ ਨੇ ਪੁਲਿਸ ਦੀ ਇਸ ਕਾਰਵਾਈ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸਰਕਾਰ ਦਾ ਇਹ ਕਦਮ ਗਲਤ ਸੀ ਅਤੇ ਸਵਾਲ ਕੀਤਾ ਕਿ ਦੇਸ਼ ਲਈ ਕੰਮ ਕਰਨ ਵਾਲੇ ਨੌਜਵਾਨਾਂ ਵਿਰੁੱਧ ਅਜਿਹੀ ਕਾਰਵਾਈ ਕੌਣ ਕਰੇਗਾ।
..
