
ਸੂਬੇ ਦੀ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਅਨਾਜ ਮੰਡੀਆਂ 'ਚ ਰੋਲ ਦਿਤਾ ਹੈ ਕਿਉਂਕਿ 20 ਦਿਨਾਂ ਤੋਂ ਕਿਸਾਨ ਆਪਣੀ ਝੋਨੇ ਦੀ ਫ਼ਸਲ...
ਚੰਡੀਗੜ੍ਹ (ਪੀਟੀਆਈ) : ਸੂਬੇ ਦੀ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਅਨਾਜ ਮੰਡੀਆਂ 'ਚ ਰੋਲ ਦਿਤਾ ਹੈ ਕਿਉਂਕਿ 20 ਦਿਨਾਂ ਤੋਂ ਕਿਸਾਨ ਆਪਣੀ ਝੋਨੇ ਦੀ ਫ਼ਸਲ ਲੈ ਕੇ ਖੱਜਲ ਖ਼ੁਆਰ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਦੀ ਅਨਾਜ ਮੰਡੀ 'ਚ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਖਿਆ ਸੂਬੇ ਦੀ ਕੈਪਟਨ ਸਰਕਾਰ ਹਰ ਪੱਖ ਤੋਂ ਫ਼ੇਲ੍ਹ ਸਾਬਤ ਹੋ ਰਹੀ ਹੈ।
Capt Amrinder Singh
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਦੀ ਪਈ ਫ਼ਸਲ ਦੀ ਕੋਈ ਪ੍ਰਵਾਹ ਨਹੀਂ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਨਹੀਂ ਸਗੋਂ ਪਹਾੜਾਂ 'ਚ ਵੱਧ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਸਮੇਂ ਸੂਬੇ ਨੂੰ ਬਿਜਲੀ ਸਰ ਪ੍ਰਸਤ ਸੂਬਾ ਬਣਾ ਦਿੱਤਾ ਸੀ, ਜਦਕਿ ਹੁਣ ਪੰਜਾਬ 'ਚ ਬਿਜਲੀ ਦੇ ਲੰਬੇ ਕੱਟ ਲੱਗ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਅਤੇ ਵਰਕਰ ਵੱਡੀ ਗਿਣਤੀ 'ਚ ਹਾਜ਼ਰ ਸਨ।