ਧਰਮ ਤੇ ਵਿਰਸੇ ਦੀਆਂ ਬਾਤਾਂ ਪਾ ਰਹੀ ਹੈ ਸੈਰ-ਸਪਾਟਾ ਵਿਭਾਗ ਦੀ ਪ੍ਰਦਰਸ਼ਨੀ
Published : Nov 10, 2019, 8:00 pm IST
Updated : Nov 10, 2019, 8:00 pm IST
SHARE ARTICLE
Exhibition of Tourism Department telling the story of religion and heritage
Exhibition of Tourism Department telling the story of religion and heritage

ਪੰਜਾਬ ਦੀਆਂ ਸੱਭਿਆਚਾਰਕ ਵਸਤਾਂ ਦੇ ਨਮੂਨਿਆਂ ਨਾਲ ਸ਼ਿੰਗਾਰੀ ਹੈ ਸਟਾਲ ਦੀ ਦਿੱਖ

ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਜਿੱਥੇ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਾ ਰਹੇ ਹਨ, ਉਥੇ ਪੰਜਾਬ ਦੇ ਵਿਰਸੇ ਦੀਆਂ ਬਾਤਾਂ ਵੀ ਪਾ ਰਹੇ ਹਨ। ਇਨਾਂ ਵਿਸ਼ੇਸ਼ ਸਮਾਗਮਾਂ ਦੌਰਾਨ ਪੰਜਾਬ ਸਮਾਲ ਸਕੇਲ ਇੰਡਸਟੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਪ੍ਰਦਰਸ਼ਨੀ ਹਾਲ ਵਿਚ ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਦਰਸ਼ਨੀ ਧਰਮ, ਵਿਰਸੇ ਤੇ ਪੰਜਾਬੀ ਸੱਭਿਆਚਾਰ ਦਾ ਅਨੋਖਾ ਸੁਮੇਲ ਪ੍ਰਤੀਤ ਹੋ ਰਹੀ ਹੈ।

Exhibition of Tourism Department telling the story of religion and heritageExhibition of Tourism Department telling the story of religion and heritage

ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲੱਗੀ ਪ੍ਰਦਰਸ਼ਨੀ ਦੀ ਬਾਹਰੀ ਦਿੱਖ ਜਿੱਥੇ ਪੰਜਾਬ ਦੇ ਵਿਰਸੇ ਦੀਆਂ ਬਾਤਾਂ ਪਾਉਂਦੀ ਹੈ, ਉਥੇ ਇਸ ਦੀ ਸਟਾਲ 'ਤੇ ਵੰਡਿਆ ਜਾ ਰਿਹਾ ਸਾਹਿਤ ਸੂਬੇ ਦੇ ਸਾਰੇ ਜ਼ਿਲਿਆਂ ਦੀਆਂ ਪ੍ਰਮੁੱਖ ਥਾਵਾਂ ਦਾ ਇਤਿਹਾਸ ਵਿਸਥਾਰ 'ਚ ਬਿਆਨ ਕਰਦਾ ਹੈ। ਇਸ ਸਬੰਧੀ ਗੱਲ ਕਰਦਿਆਂ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਖਿਆ ਕਿ ਪੰਜਾਬ ਵਿਚ ਅਨੇਕ ਵਿਰਾਸਤੀ ਤੇ ਇਤਿਹਾਸਕ ਸਥਾਨ ਹਨ, ਜੋ ਸੈਰ ਸਪਾਟੇ ਦੇ ਪੱਖ ਤੋਂ ਬਹੁਤ ਅਹਿਮੀਅਤ ਰੱਖਦੇ ਹਨ ਤੇ ਇਨਾਂ ਸਥਾਨਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਾਉਣ ਲਈ ਇਹ ਪ੍ਰਦਰਸ਼ਨੀ ਲਾਈ ਗਈ ਹੈ।

Exhibition of Tourism Department telling the story of religion and heritageExhibition of Tourism Department telling the story of religion and heritage

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਡੀਪੀਐਸ ਖਰਬੰਦਾ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਹਾਲ 'ਚ ਕਈ ਸਰਕਾਰੀ ਵਿਭਾਗਾਂ ਨੇ ਆਪਣੀਆਂ ਸਟਾਲਾਂ ਲਾਈਆਂ ਹਨ, ਜਿਨ੍ਹਾਂ ਰਾਹੀਂ ਸ਼ਰਧਾਲੂਆਂ ਨੂੰ ਬੜੀ ਹੀ ਲਾਹੇਵੰਦ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਹ ਇੱਥੋਂ ਖਰੀਦੋ-ਫਰੋਖਤ ਵੀ ਕਰ ਰਹੇ ਹਨ। ਉਨਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਸੈਰ ਸਪਾਟਾ ਵਿਭਾਗ ਦੀ ਨੁਮਾਇਸ਼ ਦੀ ਬਾਹਰੀ ਦਿੱਖ ਇਸ ਤਰ੍ਹਾਂ ਉਲੀਕੀ ਗਈ ਹੈ ਕਿ ਦਰਸ਼ਕਾਂ ਨੂੰ ਪੰਜਾਬ ਦੇ ਪੁਰਾਤਨ ਵਿਰਸੇ ਤੇ ਪੰਜਾਬੀ ਸੱਭਿਆਚਾਰ ਦੀ ਝਲਕ ਪਵੇ। ਇਸ ਪ੍ਰਦਰਸ਼ਨੀ ਦੇ ਦਰਵਾਜ਼ਿਆਂ ਨੂੰ ਪੱਖੀਆਂ, ਚਰਖਿਆਂ ਤੇ ਕਿਰਸਾਨੀ ਸੰਦਾਂ ਦੇ ਨਮੂਨਿਆਂ ਨਾਲ ਸਜਾਇਆ ਗਿਆ ਹੈ। ਅੰਦਰ ਦਾਖਲ ਹੁੰਦਿਆਂ ਹੀ ਕੰਧਾਂ 'ਤੇ ਸਕਰੀਨਾਂ ਨਜ਼ਰ ਪੈਂਦੀਆਂ ਹਨ, ਜਿਨ੍ਹਾਂ ਰਾਹੀਂ ਵੱਖ ਵੱਖ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨੀ 12 ਨਵੰਬਰ ਤੱਕ ਜਾਰੀ ਰਹੇਗੀ।

Exhibition of Tourism Department telling the story of religion and heritageExhibition of Tourism Department telling the story of religion and heritage

ਟੂਰਿਸਟ ਅਫਸਰ ਅੰਕੁਰ ਕੁਮਾਰ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ 'ਚ ਪੰਜਾਬ ਦੇ ਹਰ ਜ਼ਿਲੇ ਨਾਲ ਸਬੰਧਤ ਕਿਤਾਬਚੇ, ਪੂਰੇ ਪੰਜਾਬ ਬਾਰੇ ਕਿਤਾਬਚੇ ਤੇ ਸੁਲਤਾਨਪੁਰ ਲੋਧੀ ਬਾਰੇ ਕਿਤਾਬਚੇ ਵੰਡੇ ਜਾ ਰਹੇ ਹਨ, ਜਿਨਾਂ ਵਿਚ ਜ਼ਿਲਾਵਾਰ ਨਕਸ਼ੇ, ਪ੍ਰਮੁੱਖ ਸਥਾਨ ਤੇ ਉਨ੍ਹਾਂ ਦਾ ਇਤਿਹਾਸ ਦਰਸਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਦਰਸ਼ਨੀ 'ਚ ਆਉਣ ਵਾਲੀਆਂ ਲਈ ਦੋ ਵਿਸ਼ੇਸ਼ ਕਿਤਾਬਾਂ ਰੱਖੀਆਂ ਗਈਆਂ ਹਨ। ਇਨ੍ਹਾਂ ਵਿਚੋਂ ਇਕ ਕਿਤਾਬ ਵਿਚ ਪੰਜਾਬ ਦੀਆਂ ਜਲਗਾਹਾਂ ਬਾਰੇ ਵਿਸਥਾਰਤ ਜਾਣਕਾਰੀ ਤਸਵੀਰਾਂ ਸਮੇਤ ਅਤੇ ਦੂਜੀ ਵਿਚ ਵੱਖ ਵੱਖ ਜ਼ਿਲਿਆਂ ਦੀਆਂ ਪ੍ਰਮੁੱਖ ਇਤਿਹਾਸਕ ਥਾਵਾਂ ਨੂੰ ਤਸਵੀਰਾਂ ਰਾਹੀਂ ਬਿਆਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸੈਂਕੜੇ ਲੋਕ ਇਹ ਪ੍ਰਦਰਸ਼ਨੀ ਦੇਖਣ ਆਉਂਦੇ ਹਨ।  ਉਨਾਂ ਦੱਸਿਆ ਕਿ ਨੁਮਾਇਸ਼ ਦੇਖਣ ਆਉਂੇਦ ਲੋਕਾਂ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਤਾਂ ਜੋ ਉਹ ਇਸ ਪ੍ਰਦਰਸ਼ਨੀ ਤੇ ਸੂਬੇ ਅਤੇ ਇਸ ਪਵਿੱਤਰ ਨਗਰੀ ਦੇ ਸੈਰ ਸਪਾਟਾ ਸਥਾਨਾਂ ਬਾਰੇ ਆਪÝਣੇ ਤਜਰਬੇ ਸਾਂਝੇ ਕਰ ਸਕਣ।

Exhibition of Tourism Department telling the story of religion and heritageExhibition of Tourism Department telling the story of religion and heritage

ਪ੍ਰਦਰਸ਼ਨੀ ਦੇਖਣ ਆਏ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਗਿਆਨ ਸਿੰਘ ਨੇ ਦਸਿਆ ਕਿ ਇਸ ਪ੍ਰਦਰਸ਼ਨੀ 'ਚ ਵੰਡੇ ਜਾ ਰਹੇ ਸਾਹਿਤ ਤੋਂ ਉਹ ਬਹੁਤ ਪ੍ਰਭਾਵਿਤ ਹੋਇਆ, ਜਿਸ ਵਿਚ ਸਾਰੇ ਜ਼ਿਲ੍ਹਿਆਂ ਦੀਆਂ ਪ੍ਰਮੁੱਖ ਥਾਵਾਂ ਬਾਰੇ ਦੱਸਿਆ ਗਿਆ ਹੈ, ਜਿਨ੍ਹਾਂ ਬਾਰੇ ਉਸ ਜ਼ਿਲ੍ਹੇ ਦੇ ਵੀ ਬਹੁਤੇ ਲੋਕਾਂ ਨੂੰ ਪਤਾ ਨਹੀਂ ਹੁੰਦਾ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement