
ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਰੱਖੀ ਹੈ, ਜਿਸ ਕਾਰਨ ਹਜ਼ਾਰਾਂ ਲੋਕ ਕਰਤਾਰਪੁਰ ਸਾਹਿਬ ਜਾਣ ਦੀ..
ਕਰਤਾਰਪੁਰ ਸਾਹਿਬ- ਪਿਛਲੇ 72 ਸਾਲਾਂ ਤੋਂ ਭਾਰਤੀ ਸਿੱਖ ਸੰਗਤ ਦੀ ਅਰਦਾਸ ਕਰਤਾਰਪੁਰ ਸਾਹਿਬ ਦੇ ਮਾਮਲੇ ’ਤੇ ਸੁਣੀ ਗਈ ਹੈ। ਪਿਛਲੇ 7 ਦਹਾਕਿਆਂ ਤੋਂ ਵੀ ਵੱਧ ਸਮਾਂ ਪੰਜਾਬ ਦੇ ਸਿੱਖ ਦੂਰੋਂ ਹੀ ਹੱਥ ਜੋੜ ਕੇ ਅਰਦਾਸ ਕਰਦੇ ਰਹੇ ਹਨ। ਹੁਣ ਭਾਵੇਂ ਲਾਂਘਾ ਵੀ ਖੁੱਲ੍ਹ ਗਿਆ ਹੈ ਪਰ ਜਿਹੜੇ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ, ਉਹ ਉੱਥੇ ਨਹੀਂ ਜਾ ਸਕਣਗੇ।
ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਰੱਖੀ ਹੈ, ਜਿਸ ਕਾਰਨ ਹਜ਼ਾਰਾਂ ਲੋਕ ਕਰਤਾਰਪੁਰ ਸਾਹਿਬ ਜਾਣ ਦੀ ਸ਼ਰਧਾ ਪੂਰੀ ਨਹੀਂ ਕਰ ਸਕਣਗੇ। ਅਜਿਹੇ ਸ਼ਰਧਾਲੂਆਂ ਕੋਲ ਲਾਂਘਾ ਖੁੱਲ੍ਹਣ ਤੋਂ ਬਾਅਦ ਵੀ ਡੇਰਾ ਬਾਬਾ ਨਾਨਕ ਵਿਖੇ ਖੜ੍ਹੇ ਹੋ ਕੇ ਅਰਦਾਸ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਹੈ। ਪੰਜਾਬ ਵਿਚ ਅਜਿਹੇ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹੈ। ਇਸੇ ਲਈ ਉਹ ਹਾਲੇ ਵੀ ਕਰਤਾਰਪੁਰ ਸਾਹਿਬ ਸਥਿਤ ਗੁਰੂ ਘਰ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋ਼ ਵਾਂਝੇ ਰਹਿਣਗੇ।
ਅਜਿਹੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਸ ਲਾਂਘੇ ਦਾ ਫ਼ਾਇਦਾ ਤਦ ਹੀ ਹੋਵੇਗਾ, ਜੇ ਪਾਸਪੋਰਟ ਦੀ ਸ਼ਰਤ ਖ਼ਤਮ ਕੀਤੀ ਜਾਵੇ। ਉੱਧਰ ਬਹੁਤ ਸਾਰੇ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਲਈ ਅਰਜ਼ੀਆਂ ਦੇ ਦਿੱਤੀਆਂ ਹਨ। ਹੁਣ ਕਰਨਾਟਕ, ਤਾਮਿਲ ਨਾਡੂ, ਮਹਾਰਾਸ਼ਟਰ, ਬਿਹਾਰ, ਉੱਤਰ ਪ੍ਰਦੇਸ਼ ਤੋਂ ਸਿੱਖ ਸ਼ਰਧਾਲੂਆਂ ਦੇ ਆਉਣ ਦੀ ਗਿਣਤੀ ਵੀ ਬਹੁਤ ਜ਼ਿਆਦਾ ਹੋ ਗਈ ਹੈ, ਜੋ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਦੇ ਹਨ।