ਜਾਂਚ ਏਜੰਸੀਆਂ 'ਤੇ ਰਾਜਨੀਤੀ ਹੋਣੀ ਚਾਹੀਦੀ ਹੈ ਬੰਦ - ਭਗਵੰਤ ਮਾਨ
Published : Nov 10, 2020, 5:23 pm IST
Updated : Nov 10, 2020, 5:23 pm IST
SHARE ARTICLE
Bhagwant Mann and Harpal Singh Cheema
Bhagwant Mann and Harpal Singh Cheema

'ਆਪ' ਸੰਘੀ ਢਾਂਚੇ ਦੀ ਬਹਾਲੀ ਅਤੇ ਰਾਜਾਂ ਦੇ ਅਧਿਕਾਰਾਂ ਦੀ ਮੁੱਦਈ, ਪ੍ਰੰਤੂ ਕਿਸੇ ਸਾਜ਼ਿਸ਼ ਤਹਿਤ ਏਜੰਸੀਆਂ ਜਾਂਚ ਰੋਕਣਾ ਲੋਕਤੰਤਰ ਲਈ ਖ਼ਤਰਨਾਕ-ਹਰਪਾਲ ਚੀਮਾ

ਚੰਡੀਗੜ੍ਹ: ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਨੂੰ ਕਾਰਵਾਈ ਲਈ ਦਿੱਤੀ ਆਮ ਸਹਿਮਤੀ ਵਾਪਸ ਲੈਣ ਦੇ ਨੋਟੀਫ਼ਿਕੇਸ਼ਨ ਜਾਰੀ ਕਰਨ ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਭਾਵੇਂ ਉਹ ਕਾਂਗਰਸ ਹੋਵੇ ਜਾਂ ਭਾਰਤੀ ਜਨਤਾ ਪਾਰਟੀ ਨੇ ਸੀਬੀਆਈ ਨੂੰ ਹਮੇਸ਼ਾ ਹੀ ਪਿੰਜਰੇ ਦੇ ਤੋਤੇ ਵਾਂਗ ਮੁੱਠੀ ਵਿੱਚ ਰੱਖਿਆ ਹੈ ਅਤੇ  ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਉੱਪਰ ਦਬਾਅ ਬਣਾਉਣ ਲਈ ਵਰਤੋਂ ਵਿੱਚ ਲਿਆਂਦਾ ਹੈ।

 

Bhagwant MannBhagwant Mann

ਉਨ੍ਹਾਂ ਕਿਹਾ ਕਿ ਰਾਜਾਂ ਦੇ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਬਚਾਉਣ ਲਈ ਸੂਬੇ ਦੀਆਂ ਸਰਕਾਰਾਂ ਵੱਲੋਂ ਆਪਣੇ ਪੱਧਰ ਤੇ ਫ਼ੈਸਲੇ ਲੈਣਾ ਸਮੇਂ ਦੀ ਲੋੜ ਹੈ, ਪ੍ਰੰਤੂ ਜੇਕਰ ਸੂਬਾ ਸਰਕਾਰ ਵਿਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੋਵੇ ਤਾਂ ਅਜਿਹੇ ਹਾਲਤ ਵਿਚ ਕੇਂਦਰੀ ਜਾਂਚ ਏਜੰਸੀ ਨੂੰ ਜਾਂਚ ਕਰਨ ਵਿੱਚ ਕੋਈ ਅੜਿੱਕਾ ਨਹੀਂ ਅੜਾਉਣਾ ਚਾਹੀਦਾ। 'ਆਪ' ਆਗੂਆਂ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਵਿੱਚ ਬੀਤੇ ਸਮੇਂ ਵਿੱਚ ਹੋਈਆਂ ਵੱਡੀਆਂ ਘਟਨਾਵਾਂ ਜਿਨ੍ਹਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸ਼ਾਮਿਲ ਹੈ ਦੀ ਜਾਂਚ ਉੱਤੇ ਕੋਈ ਪ੍ਰਭਾਵ ਨਹੀਂ ਪੈਣਾ ਚਾਹੀਦਾ।

CM Amrinder SinghCM Amrinder Singh

ਮਾਨ ਅਤੇ ਚੀਮਾ ਨੇ ਕਿਹਾ ਕਿ ਮੀਡੀਆ ਵਿੱਚ ਆ ਰਹੀਆਂ ਖ਼ਬਰਾਂ ਅਨੁਸਾਰ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਦੇ ਭ੍ਰਿਸ਼ਟਾਚਾਰ ਦੇ ਕੇਸ, ਰੇਤ ਖਣਨ ਮਾਮਲੇ ਵਿੱਚ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੁਆਰਾ ਸੀਬੀਆਈ ਨੂੰ ਜਾਂਚ ਸੌਂਪੇ ਜਾਣਾ, ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਜਾਂਚ ਆਦਿ ਦੀ ਭਿਣਕ ਤੋਂ ਬਾਅਦ ਜੇਕਰ ਇਹ ਫ਼ੈਸਲਾ ਲਿਆ ਗਿਆ ਹੈ ਤਾਂ ਇਹ ਅਤਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਲੰਬੇ ਸਮੇਂ ਤੋਂ ਇਸ ਗੱਲ ਦੀ ਮੰਗ ਕਰ ਰਹੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਸਰੂਪਾਂ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਿਟਾਇਰਡ ਸਿੱਖ ਜੱਜਾਂ ਦੀ ਰਹਿਨੁਮਾਈ ਹੇਠ ਸੀਬੀਆਈ ਨੂੰ ਦਿੱਤੀ ਜਾਣੀ ਚਾਹੀਦੀ ਹੈ, ਜੋ ਇਸ ਫ਼ੈਸਲੇ ਤੋਂ ਬਾਅਦ ਲਟਕ ਜਾਵੇਗੀ।

Harpal Singh CheemaHarpal Singh Cheema

ਇਸ ਤੋਂ ਪਹਿਲਾਂ ਕੈਪਟਨ ਦੇ ਨਜ਼ਦੀਕੀ ਮੰਤਰੀ ਸਾਧੂ ਸਿੰਘ ਧਰਮਸੋਤ ਦੁਆਰਾ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੀ ਰਕਮ ਵਿੱਚ ਕੀਤੇ ਘੁਟਾਲੇ ਸਬੰਧੀ ਜਾਂਚ ਵੀ ਸੀਬੀਆਈ  ਤੋਂ ਕਰਾਉਣ ਦੀ ਮੰਗ ਉੱਠ ਰਹੀ ਸੀ। 'ਆਪ' ਆਗੂਆਂ ਨੇ ਮੰਗ ਕੀਤੀ ਕਿ ਜਿਨ੍ਹਾਂ ਕੇਸਾਂ ਵਿੱਚ ਪਹਿਲਾਂ ਤੋਂ ਹੀ ਸੀਬੀਆਈ ਆਪਣੀ ਜਾਂਚ ਕਰ ਰਹੀ ਹੈ। ਉਨ੍ਹਾਂ ਨੂੰ ਜਿਉਂ ਦਾ ਤਿਉਂ ਚੱਲਣ ਦੇਣਾ ਚਾਹੀਦਾ ਹੈ, ਕਿਉਂ ਜੋ ਸਮਾਂ ਅਤੇ ਪੈਸਾ ਖ਼ਰਚਣ ਤੋਂ ਬਾਅਦ ਜਦੋਂ ਹੁਣ ਰਿਪੋਰਟ ਪੇਸ਼ ਕਰਨ ਦਾ ਸਮਾਂ ਆਇਆ ਤਾਂ ਅਜਿਹਾ ਨਾ ਕਰਕੇ ਸਰਕਾਰ ਦੋਸ਼ੀਆਂ ਨੂੰ ਬਚਾਉਣ ਦਾ ਕਾਰਜ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪਾਕ ਸਾਫ਼ ਹਨ ਤਾਂ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਲੈਣ ਦੇਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement