ਮੁੱਖ ਮੰਤਰੀ ਨੇ ਦਿਵਾਲੀ ਅਤੇ ਗੁਰਪੁਰਬ 'ਤੇ ਸੂਬੇ 'ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ
Published : Nov 10, 2020, 6:53 pm IST
Updated : Nov 10, 2020, 6:53 pm IST
SHARE ARTICLE
cp punajb
cp punajb

ਕ੍ਰਿਸਮਿਸ ਦੇ ਤਿਉਹਾਰ 'ਤੇ ਪਟਾਕੇ ਚਲਾਉਣ ਦਾ ਵੀ ਸਮਾਂ ਨਿਰਧਾਰਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਸੂਬੇ ਵਿੱਚ ਦਿਵਾਲੀ ਅਤੇ ਗੁਰਪੁਰਬ 'ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸਮਿਸ ਦੇ ਤਿਉਹਾਰ 'ਤੇ ਵੀ ਕੁਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਵੀ ਐਲਾਨ ਕੀਤਾ ਹੈ। ਮੰਡੀ ਗੋਬਿੰਦਗੜ੍ਹ, ਜਿੱਥੋਂ ਦੀ ਆਬੋ-ਹਵਾ ਦਾ ਪੱਧਰ ਮਾੜਾ ਹੈ, ਵਿੱਚ ਅੱਧੀ ਰਾਤ ਤੋਂ ਭਾਵ 9-10 ਨਵੰਬਰ ਤੋਂ ਲੈ ਕੇ 30 ਨਵੰਬਰ-1 ਦਸੰਬਰ ਤੱਕ ਮੁਕੰਮਲ ਪਾਬੰਦੀ ਲਾਗੂ ਕੀਤੀ ਜਾ ਚੁੱਕੀ ਹੈ।

picpicਇਨ੍ਹਾਂ ਹੁਕਮਾਂ ਮੁਤਾਬਕ ਸਿਰਫ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਇਹ ਹੁਕਮ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਦੇ ਨਾਲ-ਨਾਲ ਕੋਵਿਡ ਦੀ ਸਮੱਸਿਆ ਪਟਾਕਿਆਂ ਨਾਲ ਹੋਰ ਗੰਭੀਰ ਹੋ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਖ-ਵੱਖ ਅਦਾਲਤਾਂ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਕੀਤੇ ਗਏ ਹਨ।ਦੀਵਾਲੀ ਵਾਲੇ ਦਿਨ (14 ਨਵੰਬਰ) ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ, ਗੁਰਪੁਰਬ (30 ਨਵੰਬਰ) ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ  ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਏਗੀ। ਇਸੇ ਤਰ੍ਹਾਂ ਕ੍ਰਿਸਮਿਸ ਦੇ ਮੌਕੇ ਲੋਕ ਇਹ ਪਟਾਕੇ ਰਾਤ 11:55 ਤੋਂ ਲੈ ਕੇ ਸਵੇਰੇ 12:30 ਵਜੇ ਤੱਕ ਚਲਾ ਜਾ ਸਕਦੇ ਹਨ।

PICPICਕੋਵਿਡ ਬਾਰੇ ਹੋਈ ਵਰਚੁਅਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਇਸ ਸਬੰਧ ਵਿਚ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਨਿਰਦੇਸ਼ ਦਿੱਤੇ।ਇਨ੍ਹਾਂ ਰੋਕਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਚੇਤਾਵਨੀ ਦਿੰਦਿਆਂ ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਸਖਤੀ ਨਾਲ ਪੇਸ਼ ਆਉਣ ਲਈ ਆਖਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement