ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਲੁਧਿਆਣਾ 'ਚ ਪ੍ਰਦਰਸ਼ਨ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ
Published : Nov 10, 2020, 2:19 pm IST
Updated : Nov 10, 2020, 2:37 pm IST
SHARE ARTICLE
protest
protest

ਇਸ ਧਰਨੇ ਪ੍ਰਦਰਸ਼ਨ ਦੇ ਨਾਲ ਹਨੂੰਮਾਨ ਚਾਲੀਸਾ ਦਾ ਪਾਠ ਵੀ ਕੀਤਾ ਜਾ ਰਿਹਾ ਹੈ

ਲੁਧਿਆਣਾ- ਅੰਮ੍ਰਿਤਸਰ 'ਚ ਹੋਏ ਭਗਵਾਨ ਰਾਮ ਚੰਦਰ ਜੀ ਦੀ ਬੇਅਦਬੀ ਮਾਮਲੇ 'ਚ ਅੱਜ ਲੁਧਿਆਣਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਇਹ ਧਰਨਾ ਲੁਧਿਆਣਾ ਦੇ ਭਾਰਤ ਨਗਰ ਚੌਕ 'ਚ  ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ 'ਚ ਭਗਵਾਨ ਰਾਮ ਚੰਦਰ ਜੀ ਦੀ ਬੇਅਦਬੀ ਦੀ ਮਾਮਲਾ ਸਾਹਮਣੇ ਆਇਆ ਸੀ। 

ਇਸ ਦੇ ਵਿਰੋਧ 'ਚ ਹੁਣ ਹਿੰਦੂ ਸੰਗਠਨ ਲੁਧਿਆਣਾ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨੇ ਪ੍ਰਦਰਸ਼ਨ ਦੇ ਨਾਲ ਹਨੂੰਮਾਨ ਚਾਲੀਸਾ ਦਾ ਪਾਠ ਵੀ ਕੀਤਾ ਜਾ ਰਿਹਾ ਹੈ। ਹਿੰਦੂ ਸੰਗਠਨਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। ਧਰਨੇ 'ਚ ਭਾਜਪਾ ਦੇ ਪ੍ਰਦੇਸ਼ ਮੀਤ ਪ੍ਰਧਾਨ ਪ੍ਰਵੀਣ ਬਾਂਸਲ ਵੀ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਗਲ  ਹਨੂਮਾਨ ਚਲੀਸਾ ਪਾਠ ਕਰਨ ਪਹੁੰਚੇ ਹਨ। ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਮੁਲਜ਼ਮਾਂ ਖ਼ਿਲਾਫ਼ ਕੋਈ ਐਕਸ਼ਨ ਨਹੀਂ ਲੈ ਰਹੀ ਹੈ, ਜਿਸ ਨਾਲ ਹਿੰਦੂ ਸੰਗਠਨਾਂ 'ਚ ਰੋਸ ਹੈ।

 ਬਟਾਲਾ ਦੇ ਗਾਂਧੀ ਚੋਕ ਵਿਖੇ ਪ੍ਰਦਰਸ਼ਨ
ਉੱਥੇ ਦੂਜੇ ਪਾਸੇ ਬਟਾਲਾ ਦੇ ਗਾਂਧੀ ਚੋਕ ਵਿਖੇ ਸਾਰੇ ਹਿੰਦੂ ਧਰਮ ਦੇ ਲੋਕਾਂ ਵਲੋਂ ਹਨੂੰਮਾਨ ਚਾਲੀਸਾ ਦਾ ਪਾਠ ਕਰਦਿਆਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ  ਜੋ ਦੁਸ਼ਹਿਰੇ ਵਾਲੇ ਦਿਨ ਭਗਵਾਨ ਰਾਮ ਦਾ ਪੁਤਲਾ ਜਲਾਇਆ ਗਿਆ ਉਹ ਬਹੁਤ ਨਿੰਦਨ ਜੋਗ ਹੈ ਜਿਸ ਨਾਲ ਹਿੰਦੂ ਧਰਮ ਦੇ ਲੋਕਾਂ 'ਚ ਗੁੱਸਾ ਹੈ। ਥੋੜੇ ਸਮੇਂ ਲਈ ਇਹ ਧਰਨਾ ਲਗਾਇਆ ਗਿਆ ਹੈ ਤਾਂ ਜੋ  ਸਰਕਾਰ ਸਾਡੀ ਮੰਗ ਨੂੰ ਮੰਨ ਉਨ੍ਹਾਂ ਦੋਸ਼ੀਆ ਨੂੰ ਫੜ ਲੈਣ। ਜੇਕਰ ਇਨ੍ਹਾਂ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ ਤੇ ਸੰਗਰਸ਼ ਹੋਰ ਤੇਜ਼ ਕੀਤਾ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement