
ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਜਲਦ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਗੁਰੂਹਰਸਹਾਏ- ਅੱਜ ਗੁਰੂਹਰਸਹਾਏ ਵਿਖੇ ਐਸ. ਡੀ. ਐਮ. ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਧਰਨਾ ਐਸ. ਡੀ. ਐਮ. ਦਫ਼ਤਰ ਦੇ ਬਾਹਰ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਕੀਤਾ ਗਿਆ। ਦੱਸ ਦੇਈਏ ਕਿ ਦੁਸ਼ਹਿਰੇ ਮੌਕੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ 'ਚ ਭਗਵਾਨ ਰਾਮ ਚੰਦਰ ਜੀ ਦੇ ਸਰੂਪ ਨੂੰ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਜਲਾਇਆ ਗਿਆ ਸੀ।
ਉਸ ਦੇ ਰੋਸ ਵਜੋਂ ਅੱਜ ਗੁਰੂਹਰਸਹਾਏ ਵਿਖੇ ਵੱਖ-ਵੱਖ ਧਾਰਮਿਕ ਸੰਸਥਾਵਾਂ ਵਲੋਂ ਐਸ. ਡੀ. ਐਮ. ਦਫ਼ਤਰ ਦੇ ਬਾਹਰ ਹਨੂਮਾਨ ਚਾਲੀਸਾ ਦਾ ਪਾਠ ਪੜ੍ਹ ਕੇ ਆਪਣਾ ਰੋਸ ਵਿਅਕਤ ਕੀਤਾ ਗਿਆ। ਇਸ ਸਬੰਧੀ ਤਹਿਸੀਲਦਾਰ ਮੈਡਮ ਨੀਲਮ ਨੂੰ ਇਕ ਮੰਗ ਪੱਤਰ ਦਿੱਤਾ, ਜਿਸ 'ਚ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਜਲਦ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਅੱਜ ਵੱਖ ਵੱਖ ਥਾਂ ਤੇ ਜਿਵੇ ਬਟਾਲਾ ਦੇ ਗਾਂਧੀ ਚੋਕ ਅਤੇ ਲੁਧਿਆਣਾ ਵਿਖੇ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਹਨੂੰਮਾਨ ਚਾਲੀਸਾ ਦਾ ਪਾਠ ਕਰਦਿਆਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨੇ ਪ੍ਰਦਰਸ਼ਨ ਰਹੀ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਜਲਦ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।