
ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਫਿਰੋਜ਼ਪੁਰ ਪਹੁੰਚਣ ’ਤੇ ਕਿਸਾਨਾਂ ਅਤੇ ਕਾਂਗਰਸੀਆਂ ਵਲੋਂ ਵੱਡੇ ਪੱਧਰ ’ਤੇ ਵਿਰੋਧ ਕੀਤਾ ਗਿਆ।
ਫਿਰੋਜ਼ਪੁਰ (ਮਲਕੀਅਤ ਸਿੰਘ): ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਫਿਰੋਜ਼ਪੁਰ ਪਹੁੰਚਣ ’ਤੇ ਕਿਸਾਨਾਂ ਅਤੇ ਕਾਂਗਰਸੀਆਂ ਵਲੋਂ ਵੱਡੇ ਪੱਧਰ ’ਤੇ ਵਿਰੋਧ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਬੀਬੀ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ, ਜਿਸ ਤੋਂ ਬਾਅਦ ਅਕਾਲੀ ਵਰਕਰ ਅਤੇ ਕਾਂਗਰਸੀ ਵਰਕਰ ਆਹਮੋ ਸਾਹਮਣੇ ਹੋ ਗਏ।
Farmers and Congress Workers oppose Harsimrat Kaur Badal
ਹੋਰ ਪੜ੍ਹੋ: ਪ੍ਰਿਯੰਕਾ ਗਾਂਧੀ ਦਾ ਐਲਾਨ- UP ’ਚ ਕਾਂਗਰਸ ਸਰਕਾਰ ਬਣੀ ਤਾਂ ਆਸ਼ਾ ਵਰਕਰਾਂ ਨੂੰ ਦੇਵਾਂਗੇ ਮਾਣ ਭੱਤਾ
ਹਰਸਿਮਰਤ ਕੌਰ ਬਾਦਲ ਦੇ ਵਿਰੋਧ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ, ਜਿਸ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਵਲੋਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਬੀਬੀ ਬਾਦਲ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੇ ਫਿਰੋਜ਼ਪੁਰ ਰੋਡ ਜਾਮ ਕਰ ਲਿਆ। ਇਸ ਦੌਰਾਨ ਪੁਲਿਸ ਕਰਮਚਾਰੀਆਂ ਵਲੋਂ ਕਿਸਾਨਾਂ ਨੂੰ ਧੱਕੇ ਵੀ ਮਾਰੇ ਗਏ।
Farmers and Congress Workers oppose Harsimrat Kaur Badal
ਹੋਰ ਪੜ੍ਹੋ: ਰਾਜਾ ਵੜਿੰਗ ਨੇ ਆਪਣੇ ਕੰਮਾਂ ਦਾ ਦਿੱਤਾ ਵੇਰਵਾ, ਕੈਪਟਨ ਤੇ ਅਕਾਲੀ ਦਲ 'ਤੇ ਸਾਧਿਆ ਨਿਸ਼ਾਨਾ
ਕਿਸਾਨਾਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਨੇ ਕਿਸਾਨਾਂ ਦੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਬਾਅਦ ਵਿਚ ਮੁਲਾਕਾਤ ਨਹੀਂ ਕਰਵਾਈ ਗਈ। ਇਸ ਲਈ ਉਹਨਾਂ ਵਲੋਂ ਰੋਡ ਜਾਮ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਹਰ ਵਾਰ ਸਿਆਸਤਦਾਨ ਆ ਕੇ ਅਪਣੀਆਂ ਗੱਲਾਂ ਕਰਕੇ ਚਲੇ ਜਾਂਦੇ ਹਨ ਪਰ ਉਹ ਸਾਡੀਆਂ ਲੋੜਾਂ ਨਹੀਂ ਪੁੱਛਦੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਿਆਸਤਦਾਨਾਂ ਕੋਲੋਂ ਜਾਣਨਾ ਚਾਹੁੰਦੇ ਹਨ ਕਿ ਉਹਨਾਂ ਕੋਲ ਪੰਜਾਬ ਲਈ ਕੀ ਰੋਡਮੈਪ ਹੈ। ਅਸੀਂ ਹਰ ਮੁੱਦੇ ’ਤੇ ਜਵਾਬ ਚਾਹੁੰਦੇ ਹਾਂ।
Farmers and Congress Workers oppose Harsimrat Kaur Badal
ਹੋਰ ਪੜ੍ਹੋ: ਤਰਨਤਾਰਨ 'ਚ ਲੁਟੇਰਿਆਂ ਨੇ ਕੱਪੜਾ ਵਪਾਰੀ ਨੂੰ ਬਣਾਇਆ ਨਿਸ਼ਾਨਾ, 6 ਕਿਲੋ ਸੋਨਾ ਤੇ ਨਕਦੀ ਲੈ ਕੇ ਫਰਾਰ
ਦਰਅਸਲ ਬੀਬਾ ਬਾਦਲ ਅੱਜ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਵਰਕਰਾਂ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਏ ਪਹੁੰਚੇ ਸਨ। ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਕਿਸਾਨਾਂ ਵਲੋਂ ਲਗਾਤਾਰ ਸਿਆਸੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹਰੇਕ ਇਲਾਕੇ ਵਿਚ ਕਿਸਾਨਾਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।