
ਗੁਲਜ਼ਾਰ ਗਰੁਪ ਵਿਖੇ ਮੈਗਾ ਕਾਨੂੰਨੀ ਸੇਵਾਵਾਂ ਕੈਂਪ ਨੂੰ
ਖੰਨਾ, 9 ਨਵੰਬਰ (ਅਰਵਿੰਦਰ ਸਿੰਘ ਟੀਟੂ, ਸੁਖਵਿੰਦਰ ਸਿੰਘ ਸਲੋਦੀ, ਧਰਮਿੰਦਰ ਸਿੰਘ, ਤੇਜਿੰਦਰ ਸਿੰਘ ਮਾਨ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਗੁਲਜ਼ਾਰ ਗਰੁਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਇਕ ਮੈਗਾ ਕਾਨੂੰਨੀ ਸੇਵਾਵਾਂ ਕੈਂਪ ਲਗਾਇਆ ਗਿਆ ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਕੈਂਪ ਵਿਚ 2500 ਤੋਂ ਵੱਧ ਲੋਕਾਂ ਨੇ ਭਾਗ ਲਿਆ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ’ਤੇ ਸਹਾਇਤਾ ਦਿਤੀ ਗਈ।
ਕੈਂਪ ਦਾ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਘਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ। ਇਸ ਕੈਂਪ ਵਿਚ ਖੰਨਾ ਦੇ ਐਸ.ਐਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਵੀ ਮੌਜੂਦ ਸਨ। ਇਸ ਕੈਂਪ ਦਾ ਆਯੋਜਨ ਪੈਨ ਇੰਡੀਆ ਜਾਗਰੂਕਤਾ ਤੇ ਆਊਟਰੀਚ ਪ੍ਰੋਗਰਾਮ ਤਹਿਤ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿਚ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਦੇ ਹਿੱਸੇ ਵਜੋਂ ਕੀਤਾ ਗਿਆ। ਸਟਾਲਾਂ ਦਾ ਨਿਰੀਖਣ ਕਰਨ ਉਪਰੰਤ ਉਨ੍ਹਾਂ ਅਧਿਕਾਰੀਆਂ ਨੂੰ ਸੱਦਾ ਦਿਤਾ ਕਿ ਉਹ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਸੇਵਾਵਾਂ ਪ੍ਰਦਾਨ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਲੈਣ ਲਈ ਸਹੂਲਤ ਦੇਣ। ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜ਼ਿਲ੍ਹੇ ਵਿਚ ਕਾਨੂੰਨੀ ਸੇਵਾਵਾਂ ਕੈਂਪ ਲਗਾਉਣ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਉਪਲਬਧਤਾ ਬਾਰੇ ਜਾਣੂੰ ਕਰਵਾਉਣ ਦੇ ਨਾਲ-ਨਾਲ ਸਰਕਾਰ ਦੁਆਰਾ ਚਲਾਈਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਲੈਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੋੜਵੰਦ ਅਤੇ ਗ਼ਰੀਬ ਲੋਕਾਂ ਨੂੰ ਮੁਫ਼ਤ ਅਤੇ ਤੁਰਤ ਨਿਆਂ ਪ੍ਰਦਾਨ ਕਰਦੀ ਹੈ ਅਤੇ ਅਥਾਰਟੀ ਤੋਂ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵਿਭਾਗ ਦੇ ਨੁਮਾਇੰਦਿਆਂ ਨੇ ਮੌਕੇ ’ਤੇ ਹੀ ਕਈ ਲਾਭਪਾਤਰੀਆਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਬਾਅਦ ਵਿਚ ਕੈਂਪ ਵਿੱਚ ਭਾਗ ਲੈਣ ਵਾਲੀਆਂ ਗੈਰ ਸਰਕਾਰੀ ਸੰਸਥਾਵਾਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ।ਉਨ੍ਹਾਂ ਕੈਂਪ ਦੌਰਾਨ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਇਸ ਮੌਕੇ ਉਪ ਮੰਡਲ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਮੰਨੀ ਅਰੋੜਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਅਰੁਣ ਗੁਪਤਾ, ਦੀਪਲ ਛੀਨਾ ਅਤੇ ਮੈਡਮ ਹਰਜਿੰਦਰ ਕੌਰ, ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਮਨਜੀਤ ਕੌਰ, ਤਹਿਸੀਲਦਾਰ ਨਵਦੀਪ ਸਿੰਘ ਅਤੇ ਹੋਰ ਹਾਜ਼ਰ ਸਨ।
ਫੋਟੋ ਕੈਪਸ਼ਨ:---- 2--- -ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਖੰਨਾ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼,ਵਿਖੇ ਮੈਗਾ ਕਾਨੂੰਨੀ ਸੇਵਾਵਾਂ ਕੈਂਪ ਦਾ ਉਦਘਾਟਨ ਕਰਦੇ ਹੋਏ ਨਾਲ ਹਨ ਖੰਨਾ ਦੇ ਐਸ.ਐਸ.ਪੀ.ਸ. ਗੁਰਸ਼ਰਨਦੀਪ ਸਿੰਘ ਗਰੇਵਾਲ ---------ਫੋਟੋ - ਅਰਵਿੰਦਰ ਸਿੰਘ ਟੀਟੂ
ਖੰਨਾ ਧਰਮਿੰਦਰ 9-1
-ਫੋਟੋ ਕੈਪਸ਼ਨ - ਗੁਲਜ਼ਾਰ ਕਾਲਜ ਵਿਖ ਮੈਗਾ ਕਾਨੂੰਨੀ ਸਵਾਵ" ਕੈਂਪ ਦੀ ਸ਼ੁਰੂਆਤ ਮੌਕ ਜੋਤੀ ਪ੍ਰਚੰਡ ਕਰਦ ਐਸਐਸਪੀ ਗੁਰਸ਼ਰਨਦੀਪ ਸਿੰਘ ਗਰਵਾਲ ਅਤ ਗੁਲਜ਼ਾਰ ਗਰੁੱਪ ਦ ਈਡੀ ਗੁਰਕੀਰਤ ਸਿੰਘ