ਕੈਬਨਿਟ ਵੱਲੋਂ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਰਾਹਤ ਦੀ ਪ੍ਰਵਾਨਗੀ
Published : Nov 10, 2021, 10:06 pm IST
Updated : Nov 10, 2021, 10:06 pm IST
SHARE ARTICLE
Punjab Cabinet Meeting
Punjab Cabinet Meeting

ਮੰਤਰੀ ਮੰਡਲ ਵੱਲੋਂ ਪੋਸਟ ਮੈਟਰਿਕ ਐਸ.ਸੀ. ਵਜ਼ੀਫਾ ਸਕੀਮ ਨਾਲ ਸਬੰਧਤ ਮਸਲੇ ਹੱਲ ਕਰਨ ਦੀ ਵੀ ਪ੍ਰਵਾਨਗੀ

ਚੰਡੀਗੜ੍ਹ, 10 ਨਵੰਬਰ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਅਦਾ ਕੀਤੀ ਜਾਣ ਵਾਲੇ ਕੁੱਲ ਮੁਆਵਜੇ ਦੀ 10 ਫੀਸਦੀ ਰਾਸ਼ੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਹੱਈਆ ਕਰਵਾਈ ਜਾਵੇਗੀ।

Punjab Cabinet MeetingPunjab Cabinet Meeting

ਮੰਤਰੀ ਮੰਡਲ ਨੇ ਸਾਰੇ ਭਾਈਵਾਲਾਂ ਦੀ ਤਸੱਲੀ ਮੁਤਾਬਕ ਪੋਸਟ-ਮੈਟਰਿਕ ਐਸ.ਸੀ. ਵਜ਼ੀਫਾ ਸਕੀਮ ਦੇ ਮਸਲੇ ਸੁਲਝਾਏ ਪੋਸਟ-ਮੈਟਰਿਕ ਐਸ.ਸੀ. ਵਜ਼ੀਫਾ ਸਕੀਮ ਦੇ ਮੁੱਦੇ ਉਤੇ ਮੰਤਰੀ ਮੰਡਲ ਨੇ ਪੋਸਟ ਮੈਟਰਿਕ ਐਸ.ਸੀ. ਸਕਾਲਰਸ਼ਿਪ ਸਕੀਮ ਦੇ ਲਾਭਪਾਤਰੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਉਤੇ ਵਿਚਾਰ ਕੀਤਾ। ਇਹ ਪੱਖ ਵੀ ਵਿਚਾਰਿਆ ਗਿਆ ਕਿ ਇਸ ਸਕੀਮ ਦੀ ਸ਼ੁਰੂਆਤ ਵਿਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦਰਮਿਆਨ 60:40 ਦੇ ਅਨੁਪਾਤ ਮੁਤਾਬਕ ਹਿੱਸੇਦਾਰੀ ਸੀ ਪਰ ਭਾਰਤ ਸਰਕਾਰ ਨੇ ਸਾਲ 2016 ਤੋਂ ਇਸ ਸਕੀਮ ਅਧੀਨ ਆਪਣਾ ਹਿੱਸਾ ਦੇਣਾ ਬੰਦ ਕਰ ਦਿੱਤਾ।

Punjab Cabinet Meeting Punjab Cabinet Meeting

ਇਸ ਦੇ ਨਤੀਜੇ ਵਜੋਂ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਸੂਬਾ ਸਰਕਾਰ ਸਾਲ 2017-18 ਤੋਂ ਆਪਣੇ ਹਿੱਸੇ ਦੀ 433.96 ਕਰੋੜ ਰੁਪਏ ਦੀ ਦੇਣਦਾਰੀ ਸਹਿਣ ਕਰੇਗੀ ਅਤੇ ਇਹ ਰਕਮ ਵਿੱਤੀ ਸਾਲ 2021-22 ਅਤੇ 2022-23 ਦੌਰਾਨ ਦੋ ਕਿਸ਼ਤਾਂ ਵਿਚ ਅਦਾ ਕੀਤੀ ਜਾਵੇਗੀ। ਇਕ ਹੋਰ ਇਤਿਹਾਸਕ ਫੈਸਲੇ ਵਿਚ ਮੰਤਰੀ ਮੰਡਲ ਨੇ ਫੀਸ ਦੀ ਸੀਮਾ ਮਿੱਥੇ ਜਾਣ ਨੂੰ ਰੱਦ ਕਰ ਦਿੱਤਾ ਹੈ ਜਿਸ ਨਾਲ ਹੁਣ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਫੀਸ ਵੀ ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਬਰਾਬਰ ਹੋਵੇਗੀ। ਮੰਤਰੀ ਮੰਡਲ ਨੇ ਧੋਖਾਧੜੀ ਵਿਚ ਸ਼ਾਮਲ ਡਿਫਾਲਟਰ ਸੰਸਥਾਵਾਂ ਦੇ ਖਿਲਾਫ਼ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਇਨ੍ਹਾਂ ਸੰਸਥਾਵਾਂ ਦੇ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਨਾਲ-ਨਾਲ ਬਲੈਕਲਿਸਟ ਵੀ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement