ਖੇਤੀਬਾੜੀ ਮੰਤਰੀ ਨੇ ਵੀਡੀਉ ਕਾਨਫ਼ਰੰਸਿੰਗ ਰਾਹੀਂ ਲਿਆ ਡੀਏਪੀ ਦੀ ਉਪਲਬਧਤਾ ਦਾ ਜਾਇਜ਼ਾ
Published : Nov 10, 2021, 12:32 am IST
Updated : Nov 10, 2021, 12:32 am IST
SHARE ARTICLE
image
image

ਖੇਤੀਬਾੜੀ ਮੰਤਰੀ ਨੇ ਵੀਡੀਉ ਕਾਨਫ਼ਰੰਸਿੰਗ ਰਾਹੀਂ ਲਿਆ ਡੀਏਪੀ ਦੀ ਉਪਲਬਧਤਾ ਦਾ ਜਾਇਜ਼ਾ

ਚੰਡੀਗੜ੍ਹ, 9 ਨਵੰਬਰ (ਜਸਪਾਲ): ਖੇਤੀਬਾੜੀ ਵਿਭਾਗ ਨੇ ਅੱਜ ਅਧਿਕਾਰੀਆਂ ਦੀ ਇਕ ਵਿਸ਼ਸ਼ ਟੀਮ ਦਾ ਗਠਨ ਕੀਤਾ ਹੈ ਜੋ ਦਿੱਲੀ ਵਿਚ ਰਹਿ ਕੇ ਭਾਰਤ ਸਰਕਾਰ ਨਾਲ ਬਿਹਤਰ ਤਾਲਮੇਲ ਬਣਾਏਗੀ ਤਾਂ ਜੋ ਪੰਜਾਬ ਵਿਚ ਡੀਏਪੀ ਦੀ ਉਪਲਬਧਤਾ ਸਬੰਧੀ ਮੰਗ ਨੂੰ ਸੁੱਚਜੇ ਢੰਗ ਨਾ ਪੂਰਾ ਕੀਤਾ ਜਾ ਸਕੇ । ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਮੰਤਰੀ ਸ: ਰਣਦੀਪ ਸਿੰਘ ਨਾਭਾ ਨੇ ਅੱਜ ਦਸਿਆ ਕਿ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਭਾਰਤ ਸਰਕਾਰ ਵਲੋਂ ਨਵੀਂ ਦਿੱਲੀ ਵਿਖੇ ਬਣਾਏ ਗਏ ਕੰਟਰੋਲ ਰੂਮ ਵਿਚ ਬੈਠ ਕੇ ਪੰਜਾਬ ਲਈ ਰੈਕ ਅਲਾਟਮੈਂਟ ਦੀ ਨਿਗਰਾਨੀ ਕਰੇਗੀ। ਇਸ ਨਾਲ ਡੀਏਪੀ ਦੀ ਬਕਾਇਆ ਪਈ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਕੇਂਦਰ ਤੋਂ ਵੱਧ ਸ਼ੇਅਰ ਅਲਾਟਮੈਂਟ ਦੀ ਮੰਗ ਕਰਨ ਵਿੱ ਮਦਦ ਮਿਲੇਗੀ।
ਰਣਦੀਪ ਨਾਭਾ ਨੇ ਅੱਜ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਵੀਡੀਉ ਕਾਨਫ਼ਰੰਸਿੰਗ ਰਾਹੀਂ ਸੂਬੇ ਵਿਚ ਡੀ.ਏ.ਪੀ ਦੀ ਉਪਲਬਧਤਾ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿਚ ਉਪਲਬਧ ਡੀਏਪੀ ਸਟਾਕਾਂ ਦੀ ਦਰਅਸਲ ਸਥਿਤੀ ਦਾ ਨੋਟਿਸ ਲਿਆ। ਡੀਏਪੀ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਬਹੁਤ ਵੱਧ ਹਨ ਅਤੇ ਲੋੜੀਂਦੀ ਮਾਤਰਾ ਅੰਤਰਰਾਸ਼ਟਰੀ ਪੱਧਰ ’ਤੇ ਉਪਲਬਧ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਡੀ.ਏ.ਪੀ ਦੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖ਼ਤੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼ ਦਿਤੇ।  ਉਨ੍ਹਾਂ ਫ਼ੀਲਡ ਅਫ਼ਸਰਾਂ ਨੂੰ ਇਹ ਵੀ ਭਰੋਸਾ ਦਿਤਾ ਕਿ ਡੀ.ਏ.ਪੀ ਦੀ ਕਮੀ 15 ਨਵੰਬਰ ਤਕ ਪੂਰੀ ਕਰ ਦਿਤੀ ਜਾਵੇਗੀ। ਨਾਭਾ ਨੇ ਅਧਿਕਾਰੀਆਂ ਨੂੰ ਅਜਿਹੇ ਉਪਾਅ ਕਰਨ ਲਈ ਵੀ ਕਿਹਾ ਜਿਸ ਨਾਲ ਕਿਸਾਨਾਂ ਦਾ ਭਰੋਸਾ ਬਣਿਆ ਰਹੇ ਅਤੇ ਉਹ ਘਬਰਾਹਟ ਦਾ ਮਾਹੌਲ ਨਾ ਬਣੇ।
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement