ਫਾਜ਼ਿਲਕਾ ਦੇ ਲੋਕਾਂ ਨੇ ਦਵਿੰਦਰ ਘੁਬਾਇਆ ਦੀ ਖੋਲ੍ਹੀ ਪੋਲ, ਸਿਆਸਤਦਾਨਾਂ ਨੁੰ ਸੁਣਾਈਆਂ ਸਿੱਧੀਆਂ
Published : Nov 10, 2021, 10:01 pm IST
Updated : Nov 10, 2021, 10:01 pm IST
SHARE ARTICLE
Votran Da Spokesman
Votran Da Spokesman

ਅਗਲੇ ਸਾਲ ਹੋਣ ਜਾ ਰਹੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਸਿਆਸੀ ਪਾਰਟੀ ਨੇ ਕਮਰ ਕੱਸੀ ਹੋਈ ਹੈ।

ਫਾਜ਼ਿਲਕਾ (ਚਰਨਜੀਤ ਸਿੰਘ ਸੁਰਖ਼ਾਬ): ਅਗਲੇ ਸਾਲ ਹੋਣ ਜਾ ਰਹੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਸਿਆਸੀ ਪਾਰਟੀ ਨੇ ਕਮਰ ਕੱਸੀ ਹੋਈ ਹੈ। ਇਹਨਾਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਸੱਤਾ ਵਿਚ ਆਉਣ ਲਈ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕਰ ਰਹੀਆਂ ਹਨ। ‘ਵੋਟਰਾਂ ਦਾ ਸਪੋਕਸਮੈਨ’ ਪ੍ਰੋਗਰਾਮ ਜ਼ਰੀਏ ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਸਰਹੱਦੀ ਹਲਕੇ ਫਾਜ਼ਿਲਕਾ ਦੇ ਲੋਕਾਂ ਨਾਲ ਖ਼ਾਸ ਗੱਲਬਾਤ ਕੀਤੀ। ਫਾਜ਼ਿਲਕਾ ਦੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸਿਆਸੀ ਹਾਲਾਤ ਸੂਬੇ ਨੂੰ ਬਹੁਤ ਹੇਠਾਂ ਲੈ ਕੇ ਜਾ ਰਹੇ ਹਨ। ਸਿਰਫ ਮੁੱਖ ਮੰਤਰੀ ਬਦਲਣ ਨਾਲ ਹਾਲਾਤ ਸਹੀ ਨਹੀਂ ਹੋ ਸਕਦੇ। ਮੁੱਖ ਮੰਤਰੀ ਚੰਨੀ ਦੇ ਕੰਮਾਂ ਵਿਚ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ। ਕਈ ਲੋਕਾਂ ਨੇ ਕਿਹਾ ਕਿਹਾ ਕਿ ਸੀਐਮ ਚੰਨੀ ‘ਡੰਮੀ ਮੁੱਖ ਮੰਤਰੀ’ ਹਨ।

Votran Da Spokesman Votran Da Spokesman

ਫਾਜ਼ਿਲਕਾ ਦੇ ਨੌਜਵਾਨਾਂ ਵਿਚ ਬੇਰੁਜ਼ਗਾਰੀ ਨੂੰ ਲੈ ਕੇ ਨਿਰਾਸ਼ਾ ਦੇਖਣ ਨੂੰ ਮਿਲੀ। ਉਹਨਾਂ ਦਾ ਕਹਿਣਾ ਹੈ ਕਿ ਚੰਨੀ ਸਰਕਾਰ ਤੋਂ ਉਹਨਾਂ ਨੂੰ ਕੋਈ ਉਮੀਦ ਨਹੀਂ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਹਲਕੇ ਦੇ ਸਾਬਕਾ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਅਤੇ ਮੌਜੂਦਾ ਵਿਧਾਇਕ ਦਵਿੰਦਰ ਘੁਬਾਇਆ ਵਿਚ ਬਹੁਤ ਅੰਤਰ ਹੈ। ਉਹਨਾਂ ਕਿਹਾ ਕਿ ਸੁਰਜੀਤ ਜਿਆਣੀ ਲੋੜਵੰਦਾਂ ਦੇ ਸਾਰੇ ਕੰਮ ਕਰਵਾਉਂਦੇ ਸਨ। ਕਈ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੰਮ ਤੋਂ ਖੁਸ਼ ਹਨ ਤੇ ਉਹਨਾਂ ਨੂੰ ਉਮੀਦ ਹੈ ਕਿ ਸੀਐਮ ਚੰਨੀ ਅੱਗੇ ਵੀ ਚੰਗੇ ਕੰਮ ਕਰਨਗੇ।

Votran Da SpokesmanVotran Da Spokesman

ਲੋਕਾਂ ਦਾ ਕਹਿਣਾ ਹੈ ਕਿ ਬਾਦਲਾਂ ਨੇ ਸ਼ਹਿਰ ਵਿਚ ਕਈ ਕੰਮ ਕਰਵਾਏ ਜਦਕਿ ਕਾਂਗਰਸ ਨੇ ਕੋਈ ਖ਼ਾਸ ਕੰਮ ਨਹੀਂ ਕੀਤਾ।  ਉਹਨਾਂ ਕਿਹਾ ਕਿ ਹੁਣ ਉਹ ਉਸ ਪਾਰਟੀ ਨੂੰ ਹੀ ਵੋਟ ਦੇਣਗੇ ਜੋ ਉਹਨਾਂ ਦੇ ਮਸਲੇ ਹੱਕ ਕਰੇਗੀ। ਪੰਜਾਬ ਦਾ ਸਭ ਤੋਂ ਵੱਡਾ ਮੁੱਦਾ ਬੇਰੁਜ਼ਗਾਰੀ ਅਤੇ ਨਸ਼ੇ ਦਾ ਮੁੱਦਾ ਹੈ। ਨੌਜਵਾਨਾਂ ਨੇ ਕਿਹਾ ਕਿ ਉਹ ਵੋਟ ਦੇਣ ਵੇਲੇ ਬੇਰੁਜ਼ਗਾਰੀ ਦਾ ਮੁੱਦਾ ਧਿਆਨ ਵਿਚ ਰੱਖਣਗੇ। ਸ਼ਹਿਰ ਦੇ ਮਜ਼ਦੂਰ ਵੀ ਨਿਰਾਸ਼ ਦਿਖਾਈ ਦਿੱਤੇ, ਉਹਨਾਂ ਦਾ ਕਹਿਣਾ ਹੈ ਕਿ ਮਹਿੰਗਾਈ ਬਹੁਤ ਹੈ, ਇਸ ਦੇ ਚਲਦਿਆਂ ਪਰਿਵਾਰ ਦਾ ਗੁਜ਼ਾਰਾ ਬਹੁਤ ਔਖਾ ਹੁੰਦਾ ਹੈ। ਉਹਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਆਮ ਮਜ਼ਦੂਰਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

Votran Da SpokesmanVotran Da Spokesman

ਇਲਾਕੇ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਵੀ ਉਮੀਦਾਂ ਹਨ। ਕਈ ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੂੰ ਮੌਕਾ ਜ਼ਰੂਰ ਦੇਣਾ ਚਾਹੀਦਾ ਹੈ।
ਫਾਜ਼ਿਲਕਾ ਦੇ ਇਲਕੌਤੇ ਸਰਕਾਰੀ ਕਾਲਜ ਵਿਚ ਵਿਦਿਆਰਥੀਆਂ ਦੀ ਕਮੀਂ ਹੈ, ਕਿਹਾ ਜਾਂਦਾ ਹੈ ਕਿ ਕੁਝ ਕਮੀਆਂ ਹੋਣ ਕਾਰਨ ਵਿਦਿਆਰਥੀ ਹੋਰ ਸ਼ਹਿਰਾਂ ਵਿਚ ਪੜਨ ਲਈ ਜਾਂਦੇ ਹਨ। ਕਾਲਜ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਟਾਫ ਦਾ ਕੋਈ ਵੀ ਮੈਂਬਰ ਪੱਕਾ ਨਹੀਂ ਹੈ, ਇਸ ਲਈ ਵਿਦਿਆਰਥੀਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੁੰਦਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਹਲਕੇ ਦੇ ਵਿਧਾਇਕ ਨੇ ਕੋਈ ਕੰਮ ਨਹੀਂ ਕੀਤਾ ਤੇ ਨਾ ਹੀ ਉਹਨਾਂ ਨੇ ਲੋਕਾਂ ਨੂੰ ਅਪਣਾ ਮੂੰਹ ਦਿਖਾਇਆ। ਹਲਕੇ ਵਿਚ ਨਾ ਨਸ਼ਾ ਖਤਮ ਹੋਇਆ ਤੇ ਨਾ ਹੀ ਬੇਰੁਜ਼ਗਾਰੀ। ਕਾਲਜ ਵਿਚ ਸਟਾਫ ਦੀ ਕਮੀਂ ਹੋਣ ਕਾਰਨ ਵਿਦਿਆਰਥੀ ਬਾਹਰ ਪੜਨ ਜਾਂਦੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਿੱਖਿਆ ਦੇ ਪੱਧਰ ਵਿਚ ਸੁਧਾਰ ਹੋਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਦਾ ਭਵਿੱਖ ਸੁਧਰ ਸਕੇ। ਇਸ ਤੋਂ ਇਲਾਵਾ ਕਾਲਜ ਦੀਆਂ ਕਲਾਸਾਂ ਵਿਚ ਬਿਜਲੀ ਦਾ ਪ੍ਰਬੰਧ ਵੀ ਪੂਰਾ ਨਹੀਂ ਹੈ। ਕਾਲਜ ਦੇ ਢਾਂਚੇ ਵਿਚ ਬਹੁਤ ਸੁਧਾਰ ਦੀ ਲੋੜ ਹੈ।

ਹਲਕੇ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਸੁਧਾਰ ਦੀ ਬਹੁਤ ਲੋੜ ਹੈ। ਮੀਂਹ ਦੇ ਮੌਸਮ ਵਿਚ ਸੜਕਾਂ ਵਿਚ ਪਾਣੀ ਖੜਾ ਰਹਿੰਦਾ ਹੈ। ਉਹਨਾਂ ਦਾ ਕਹਿਣਾ ਹੈ ਕਿ ਸਾਰੀਆਂ ਪਾਰਟੀਆਂ ਇਕੋ ਜਿਹੀਆਂ ਹਨ ਕਿਸੇ ਤੋਂ ਕੋਈ ਉਮੀਦ ਨਹੀਂ। ਹੁਣ ਚਰਨਜੀਤ ਸਿੰਘ ਚੰਨੀ ਨੇ ਕਈ ਸਕੀਮਾਂ ਦਾ ਐਲਾਨ ਕੀਤਾ, ਇਸ ਤੋਂ ਥੋੜੀ ਜਿਹੀ ਉਮੀਦ ਬਣੀ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਮੈਡੀਕਲ ਕਾਲਜ ਬਣਨਾ ਚਾਹੀਦਾ ਹੈ ਤੇ ਸ਼ਹਿਰ ਵਿਚ ਇੰਡਸਟਰੀ ਲੱਗਣੀ ਚਾਹੀਦੀ ਹੈ। ਉਹਨਾਂ ਦਾ ਕਹਿਣਾ ਹੈ ਕਿ ਸਾਨੂੰ ਸਹੀ ਉਮੀਦਵਾਰ ਦੀ ਚੋਣ ਕਰਨੀ ਚਾਹੀਦੀ ਹੈ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ।

Votran Da Spokesman Votran Da Spokesman

ਹਲਕੇ ਦੀਆਂ ਬੀਬੀਆਂ ਦਾ ਕਹਿਣਾ ਹੈ ਕਿ ਮਹਿੰਗਾਈ ਦਿਨੋ ਦਿਨ ਵਧ ਰਹੀ ਹੈ ਤੇ ਇਸ ਦੇ ਲਈ ਸਾਰੀਆਂ ਸਰਕਾਰਾਂ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਬਹੁਤ ਵਧੀਆ ਕੰਮ ਕਰ ਰਹੇ ਹਨ। ਉਹਨਾਂ ਨੇ ਗਰੀਬ ਲੋਕਾਂ ਨੂੰ ਬਹੁਤ ਰਾਹਤ ਦਿੱਤੀ ਹੈ ਤੇ ਜੇ ਉਹ ਅੱਗੇ ਵੀ ਵਧੀਆ ਕੰਮ ਕਰਨਗੇ ਤਾਂ ਸਾਡਾ ਸਮਰਥਨ ਉਹਨਾਂ ਨੂੰ ਹੀ ਮਿਲੇਗਾ। ਔਰਤਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਹਰੇਕ ਵਰਗ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਰਾਹ ਖੋਲ੍ਹਣੇ ਚਾਹੀਦੇ ਹਨ।
ਨੌਜਵਾਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਦਲਣ ਤੋਂ ਬਾਅਦ ਹਾਲਾਤ ਸਿਰਫ ਇੰਨੇ ਬਦਲੇ ਹਨ ਕਿ ਪਹਿਲਾਂ ਡਾਂਗਾ ਖਾਣ ਲਈ ਮੋਤੀ ਮਹਿਲ ਜਾਣਾ ਪੈਂਦਾ ਸੀ ਹੁਣ ਖਰੜ ਜਾਂ ਮੋਰਿੰਡੇ ਜਾਣਾ ਪੈਂਦਾ ਹੈ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਤੇ ਜੇ ਕਿਸਾਨ ਚੋਣਾਂ ਲੜਨਗੇ ਤਾਂ ਉਹਨਾਂ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੇ ਭਗਵੰਤ ਮਾਨ ਦੀਆਂ ਵੀ ਕਾਫੀ ਤਾਰੀਫਾਂ ਕੀਤਆਂ। ਲੋਕਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲ ਚ ਕੈਪਟਨ ਅਮਰਿੰਦਰ ਸਿੰਘ ਨੂੰ ਵੋਟ ਨਹੀਂ ਪਾਉਣਗੇ, ਚਾਹੇ ਉਹ ਖੇਤੀ ਕਾਨੂੰਨ ਰੱਦ ਹੀ ਕਿਉਂ ਨਾ ਕਰਵਾ ਦੇਣ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰਾਂ ਵਲੋਂ ਵਿਤਕਰਾ ਕੀਤਾ ਜਾ ਰਿਹਾ ਹੈ, ਸਾਰਿਆਂ ਨੂੰ ਬਰਾਬਰ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement