ਕੇਰਲਾ ਦੇ 21 ਮੈਂਬਰੀ ਵਫ਼ਦ ਨੇ ਪਸ਼ੂ-ਧੰਨ ਲਈ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਕੀਤਾ ਪੰਜਾਬ ਦਾ ਦੌਰਾ
Published : Nov 10, 2022, 5:38 pm IST
Updated : Nov 10, 2022, 5:38 pm IST
SHARE ARTICLE
Kerala
Kerala

ਪੰਜਾਬ ਦੀ ਤਰਜ਼ 'ਤੇ ਪਸ਼ੂਆਂ ਲਈ ਪੌਸ਼ਟਿਕ ਖ਼ੁਰਾਕ ਮਿਸ਼ਰਣ ਤਿਆਰ ਕਰਨ ਵਾਸਤੇ ਕਾਨੂੰਨ ਬਣਾਏਗਾ ਕੇਰਲਾ

 

ਚੰਡੀਗੜ੍ਹ: ਕੇਰਲਾ ਦੀ ਪਸ਼ੂ ਪਾਲਣ ਮੰਤਰੀ ਜੇ. ਚਿਨਚੁਰਾਨੀ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਰਲਾ ਨੂੰ ਪਸ਼ੂਆਂ ਦੇ ਚਾਰੇ ਵਾਸਤੇ ਪਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ ਜਿਸ ਨਾਲ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਸਣੇ ਵੱਡੀ ਮਾਤਰਾ ਵਿੱਚ ਬਣਦੀ ਪਰਾਲੀ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।

ਪੰਜਾਬ ਦੀ ਤਰਜ਼ 'ਤੇ ਪਸ਼ੂ-ਧੰਨ ਲਈ ਖ਼ੁਰਾਕ, ਬੁਨਿਆਦੀ ਢਾਂਚਾ ਅਤੇ ਢੁਕਵਾਂ ਮਾਹੌਲ ਸਿਰਜਣ ਹਿੱਤ ਕਾਨੂੰਨ ਬਣਾਉਣ ਵਾਸਤੇ ਕੇਰਲਾ ਸਰਕਾਰ ਦੇ 21 ਮੈਂਬਰੀ ਵਫ਼ਦ ਦੀ ਅਗਵਾਈ ਕਰ ਰਹੀ ਪਸ਼ੂ ਪਾਲਣ ਮੰਤਰੀ ਜੇ. ਚਿਨਚੁਰਾਨੀ ਨੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੱਤਰ ਸੌਂਪਿਆ। ਇਸ ਉਦਮ ਨੂੰ ਕੈਬਨਿਟ ਮੰਤਰੀ ਨੇ ਦੋਹਾਂ ਸੂਬਿਆਂ ਲਈ ਮੁਨਾਫ਼ੇ ਵਾਲਾ ਦੱਸਦਿਆਂ ਕਿਹਾ ਕਿ ਮਾਨ ਸਰਕਾਰ ਇਸ ਦਿਸ਼ਾ ਵਿੱਚ ਹਰ ਸੰਭਵ ਸਹਿਯੋਗ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਇਸ ਪ੍ਰਸਤਾਵਤ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।

ਆਪਣੇ ਦੋ ਦਿਨਾ ਪੰਜਾਬ ਦੌਰੇ ਲਈ ਅੱਜ ਚੰਡੀਗੜ੍ਹ ਪੁੱਜੇ ਕੇਰਲਾ ਸਰਕਾਰ ਦੇ ਵਫ਼ਦ ਦਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਿੱਘਾ ਸਵਾਗਤ ਕੀਤਾ।

ਇਸ ਪਿੱਛੋਂ ਮੀਟਿੰਗ ਦੌਰਾਨ ਸ੍ਰੀਮਤੀ ਚਿਨਚੁਰਾਨੀ ਨੇ ਕਿਹਾ ਕਿ ਕੇਰਲਾ ਵਿੱਚ ਲੋਕਾਂ ਲਈ ਡੇਅਰੀ ਫ਼ਾਰਮਿੰਗ ਰੋਜ਼ੀ-ਰੋਟੀ ਦਾ ਅਹਿਮ ਕਿੱਤਾ ਹੈ ਅਤੇ ਲੱਖਾਂ ਕਿਸਾਨਾਂ ਲਈ ਡੇਅਰੀ ਕਿੱਤਾ ਆਮਦਨ ਦਾ ਮੁੱਖ ਸਾਧਨ ਹੈ। ਪੰਜਾਬ ਤੋਂ ਬਾਅਦ ਕੇਰਲਾ ਦੁੱਧ ਉਤਪਾਦਕਤਾ ਵਿੱਚ ਦੇਸ਼ ਵਿੱਚ ਦੂਜੇ ਨੰਬਰ 'ਤੇ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਪਸ਼ੂ ਚਾਰੇ ਦੀਆਂ ਕੀਮਤਾਂ ਵਧਣ ਕਾਰਨ ਡੇਅਰੀ ਨਾਲ ਜੁੜੇ ਕਿਸਾਨਾਂ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਤੱਟੀ ਰਾਜ ਕੇਰਲਾ ਵਿੱਚ ਖੇਤੀਯੋਗ ਜ਼ਮੀਨ ਘੱਟ ਹੋਣ ਕਰਕੇ ਪਸ਼ੂਆਂ ਲਈ ਲੋੜੀਂਦਾ ਚਾਰਾ ਪੈਦਾ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਵੱਲੋਂ ਐਲਾਨੇ ਕਿਸਾਨ ਰੇਲ ਪ੍ਰਾਜੈਕਟ ਰਾਹੀਂ ਪਰਾਲੀ ਕੇਰਲਾ ਰਾਜ ਵਿੱਚ ਭੇਜੀ ਜਾਂਦੀ ਹੈ ਤਾਂ ਇਸ ਨਾਲ ਕੇਰਲਾ ਦੇ ਵੱਡੀ ਗਿਣਤੀ ਡੇਅਰੀ ਕਿਸਾਨਾਂ ਨੂੰ ਲਾਭ ਹੋਵੇਗਾ।

"ਕੇਰਲਾ ਪਸ਼ੂ ਧਨ ਅਤੇ ਪੋਲਟਰੀ ਫ਼ੀਡ ਤੇ ਮਿਨਰਲ ਮਿਕਸਚਰ (ਨਿਰਮਾਣ ਤੇ ਵਿਕਰੀ ਨਿਯਮ) ਬਿਲ, 2022" ਬਣਾਉਣ ਲਈ ਅਧਿਐਨ ਕਰਨ ਵਾਸਤੇ ਪੰਜਾਬ ਦੌਰੇ 'ਤੇ ਪੁੱਜੀ ਕੇਰਲਾ ਵਿਧਾਨ ਸਭਾ ਦੀ ਸਲੈਕਟ ਕਮੇਟੀ ਨੂੰ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ, ਪਸ਼ੂਆਂ ਦੀ ਕੌਮੀ ਆਬਾਦੀ ਵਿੱਚ 1.31 ਫ਼ੀਸਦੀ ਦਾ ਯੋਗਦਾਨ ਪਾਉਂਦਾ ਹੈ ਜਦਕਿ ਸੂਬੇ ਵਿੱਚ ਦੁੱਧ ਦਾ ਉਤਪਾਦਨ ਕੌਮੀ ਉਤਪਾਦਨ ਦਾ 6.70 ਫ਼ੀਸਦੀ ਹੁੰਦਾ ਹੈ। ਪੰਜਾਬ ਵਿੱਚ ਪ੍ਰਤੀ ਵਿਅਕਤੀ ਦੁੱਧ ਤੇ ਅੰਡੇ ਦੀ ਉਪਲੱਬਧਤਾ ਦੇਸ਼ ਵਿੱਚ ਸਭ ਤੋਂ ਵੱਧ ਹੈ ਅਤੇ ਪਸ਼ੂ ਪਾਲਣ ਖੇਤਰ ਦਾ ਸੂਬੇ ਦੀ ਖੇਤੀਬਾੜੀ ਦੀ ਜੀ.ਡੀ.ਪੀ. ਵਿੱਚ ਵੱਡਾ ਯੋਗਦਾਨ ਹੈ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਸੂਬੇ ਵਿੱਚ ਪਸ਼ੂ ਰੋਗ ਅਤੇ ਵੈਕਸੀਨ ਸੰਸਥਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਵੇਲੇ ਲਗਭਗ 3000 ਪਸ਼ੂ ਸੰਸਥਾਵਾ ਹਨ, ਜੋ ਸੂਬੇ ਵਿੱਚ ਔਸਤਨ 2400 ਪਸ਼ੂ ਪ੍ਰਤੀ ਸੰਸਥਾ ਅਤੇ ਲਗਭਗ 4.5 ਕਿਲੋਮੀਟਰ ਦੇ ਘੇਰੇ ਨੂੰ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ।
 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement