ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
Published : Nov 10, 2022, 7:11 am IST
Updated : Nov 10, 2022, 7:11 am IST
SHARE ARTICLE
image
image

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ


ਐਡਵੋਕੇਟ ਧਾਮੀ ਨੂੰ  104 ਅਤੇ ਬੀਬੀ ਜਗੀਰ ਕੌਰ ਨੂੰ  ਮਿਲੀਆਂ 42 ਵੋਟਾਂ


ਅੰਮਿ੍ਤਸਰ, 9 ਨਵੰਬਰ (ਪਰਮਿੰਦਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਇਥੇ ਹੋਏ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ | ਉਨ੍ਹਾਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ  ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਅੱਜ ਹੋਏ ਇਜਲਾਸ ਦੌਰਾਨ ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ ਜਿਸ ਦੀ ਤਾਈਦ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਤਾਈਦ ਮਜੀਦ ਸ. ਨਵਤੇਜ ਸਿੰਘ ਕਾਉਣੀ ਨੇ ਕੀਤੀ | ਇਸੇ ਦੌਰਾਨ ਸ. ਅਮਰੀਕ ਸਿੰਘ ਸ਼ਾਹਪੁਰ ਨੇ ਬੀਬੀ ਜਗੀਰ ਕੌਰ ਦਾ ਨਾਂ ਪ੍ਰਧਾਨਗੀ ਪਦ ਲਈ ਪੇਸ਼ ਕੀਤਾ ਜਿਸ 'ਤੇ ਹੋਈਆਂ ਵੋਟਾਂ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੇਤੂ ਰਹੇ | ਕੁਲ ਪਈਆਂ 146 ਵੋਟਾਂ ਵਿਚੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ  104 ਅਤੇ ਬੀਬੀ ਜਗੀਰ ਕੌਰ ਨੂੰ  42 ਵੋਟਾਂ ਪ੍ਰਾਪਤ ਹੋਈਆਂ |
ਜਨਰਲ ਇਜਲਾਸ ਦੌਰਾਨ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਸ. ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ  ਜਨਰਲ ਸਕੱਤਰ ਚੁਣਿਆ ਗਿਆ | ਇਸ ਤੋਂ ਇਲਾਵਾ 11 ਮੈਂਬਰੀ ਅੰਤਿ੍ੰਗ ਕਮੇਟੀ ਵਿਚ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਭੁਪਿੰਦਰ ਸਿੰਘ ਅਸੰਧ ਤੇ ਸ. ਮਲਕੀਤ ਸਿੰਘ ਚੰਗਾਲ ਨੂੰ  ਲਿਆ ਗਿਆ ਹੈ |
ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਦੀ ਚੋਣ ਅਤਿ
ਅਹਿਮ ਸੀ ਕਿਉਂਕਿ ਇਸ ਵਿਚ ਕੇਂਦਰ ਦੀ ਭਾਜਪਾ ਸਰਕਾਰ, ਆਰਐਸਐਸ, ਉਚੇਚੇ ਤੌਰ 'ਤੇ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ, ਪੰਜਾਬ ਤੇ ਹਰਿਆਣਾ ਸਰਕਾਰ ਦੇ ਨਾਲ-ਨਾਲ ਕਾਂਗਰਸ ਦੀ ਪੂਰੀ ਤਾਕਤ ਇਕਸੁਰਤਾ ਨਾਲ ਸ਼੍ਰੋਮਣੀ ਕਮੇਟੀ ਮੈਂਬਰਾਂ 'ਤੇ ਦਬਾਅ ਪਾ ਕੇ ਹਰ ਹੀਲੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ 'ਚ ਭੁਗਤਣ ਲਈ ਕਹਿ ਰਹੇ ਸਨ | ਪ੍ਰੰਤੂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਿੱਖ ਸੰਸਥਾ ਨੂੰ  ਤੋੜਨ ਵਾਲੀਆਂ ਸ਼ਕਤੀਆਂ ਨੂੰ  ਮੂੰਹ ਤੋੜ ਜਵਾਬ ਦਿੰਦਿਆਂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ  ਵੋਟਾਂ ਪਾ ਕੇ ਕਾਮਯਾਬ ਕੀਤਾ ਹੈ |

 

 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement