ਲੁਧਿਆਣਾ 'ਚ ASI ਮਨੋਹਰਲਾਲ ਨੇ ਖ਼ੁਦ ਨੂੰ ਮਾਰੀ ਗੋਲੀ, ਹੋਈ ਮੌਤ
Published : Nov 10, 2022, 2:56 pm IST
Updated : Nov 10, 2022, 2:56 pm IST
SHARE ARTICLE
ASI Manoharlal shot himself in Ludhiana, died
ASI Manoharlal shot himself in Ludhiana, died

ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨੋਹਰ ਲਾਲ ਡਿਪਰੈਸ਼ਨ ਵਿੱਚ ਸੀ

 


ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ ASI ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਕੋਠੀ ਸਰਾਭਾ ਨਗਰ ਥਾਣੇ ਦੇ ਕੋਲ ਸੀ। ਰਾਤ 2 ਵਜੇ ਏਐਸਆਈ ਥਾਣਾ ਸਰਾਭਾ ਨਗਰ ਵਿੱਚ ਆਇਆ ਅਤੇ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਬਾਕੀ ਪੁਲਿਸ ਮੁਲਾਜ਼ਮਾਂ ਨੇ ਸਵੇਰੇ ਕਮਰੇ ਵਿੱਚ ਉਸਦੀ ਲਾਸ਼ ਪਈ ਦੇਖੀ।

ਮੁਲਾਜ਼ਮਾਂ ਨੇ ਮੌਕੇ ’ਤੇ ਸਬੰਧਤ ਥਾਣੇ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਰਨ ਵਾਲਾ ਏਐਸਆਈ ਮਨੋਹਰ ਲਾਲ ਹੈ। ਜੂਨ ਮਹੀਨੇ ਤੱਕ ਉਹ ਸਰਾਭਾ ਨਗਰ ਥਾਣੇ ਵਿੱਚ ਮਲਖਾਨੇ ਦਾ ਗ੍ਰੰਥੀ ਸੀ। ਇਸ ਸਮੇਂ ਉਹ ਪੁਲੀਸ ਲਾਈਨਜ਼ ਵਿੱਚ ਤਾਇਨਾਤ ਸੀ।

ਇਸ ਦੌਰਾਨ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨੋਹਰ ਲਾਲ ਡਿਪਰੈਸ਼ਨ ਵਿੱਚ ਸੀ। ਡਿਪ੍ਰੈਸ਼ਨ ਦਾ ਕਾਰਨ ਕੀ ਸੀ ਜਾਂ ਮਨ 'ਚ ਕੀ ਤਣਾਅ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
 

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement