ਬਾਲ ਦਿਵਸ ਨੂੰ ਸਰਕਾਰੀ ਸਕੂਲਾਂ ਵਿਚ ਕਰਵਾਏ ਜਾਣਗੇ ਸਹਿ-ਅਕਾਦਮਿਕ ਗਤੀਵਿਧੀਆਂ ਅਤੇ ਵਿੱਦਿਅਕ ਮੁਕਾਬਲੇ : ਹਰਜੋਤ ਬੈਂਸ
Published : Nov 10, 2022, 7:25 pm IST
Updated : Nov 10, 2022, 7:25 pm IST
SHARE ARTICLE
Harjot Bains
Harjot Bains

ਬਾਲ ਦਿਵਸ ਮੌਕੇ ਵਿਦਿਆਰਥੀਆਂ ਦੀ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ

 

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 14 ਨਵੰਬਰ 2022 ਨੂੰ ਬਾਲ ਦਿਵਸ ਦੇ ਮੌਕੇ ’ਤੇ  ਸਹਿ-ਅਕਾਦਮਿਕ ਗਤੀਵਿਧੀਆਂ ਅਤੇ ਵਿੱਦਿਅਕ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੀ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦਿਨ ਸਕੂਲਾਂ ਵਿੱਚ ਵਿਦਿਆਰਥੀ ਬਿਨਾਂ ਬਸਤਿਆਂ ਤੋਂ ਪਹੁੰਚਣਗੇ ਅਤੇ ਸਕੂਲਾਂ ਵਿੱਚ ਕਰਵਾਈਆਂ ਜਾਣ ਵਾਲੀਆਂ ਸਹਿ-ਅਕਾਦਮਿਕ ਗਤੀਵਿਧੀਆਂ ਅਤੇ ਵਿੱਦਿਅਕ ਮੁਕਾਬਲਿਆਂ ਵਿੱਚ ਭਾਗ ਲੈਣਗੇ।

ਇਸ ਸੰਬੰਧੀ ਵਿਭਾਗ ਵੱਲੋਂ ਸਵੇਰੇ 9 ਵਜੇ ਤੋਂ ਸਕੂਲਾਂ ਦੇ ਸਮੇਂ ਅਨੁਸਾਰ ਵਿਸਤਾਰ ਵਿੱਚ ਸ਼ਡਿਊਲ ਵੀ ਜਾਰੀ ਕੀਤਾ ਗਿਆ ਹੈ। ਇਸ ਮੌਕੇ ਪ੍ਰਾਇਮਰੀ ਜਮਾਤਾਂ ਲਈ ਭਾਸ਼ਣ, ਸੁੰਦਰ ਲਿਖਾਈ, ਕਵਿਤਾ ਗਾਇਨ, ਅਤੇ ਪੰਜਾਬੀ ਪੜ੍ਹਣ ਮੁਕਾਬਲੇ ਕਰਵਾਏ ਜਾਣਗੇ। ਅਪਰ ਪ੍ਰਾਇਮਰੀ ਜਮਾਤਾਂ ਲਈ ਪ੍ਰਾਇਮਰੀ ਵਾਲੇ ਮੁਕਾਬਲੇ ਤਾਂ ਹੋਣਗੇ ਹੀ ਨਾਲ ਹੀ ਪੰਜਾਬੀ ਬੋਲੀ ਸੰਬੰਧੀ ਨਾਹਰੇ ਲਿਖਣ ਦੇ ਮੁਕਾਬਲੇ, ਗੁਆਚ ਰਹੇ ਠੇਠ ਪੰਜਾਬੀ ਸ਼ਬਦਾਂ ਦੇ ਅਰਥ ਦੱਸਣ ਦੇ ਮੁਕਾਬਲੇ, ਪੰਜਾਬੀ, ਭਾਸ਼ਾ ਸਾਹਿਤ ਅਤੇ ਸੱਭਿਆਚਾਰ ਬਾਰੇ ਆਮ ਗਿਆਨ, ਪੰਜਾਬੀ ਵਿੱਚ ਬੁਝਾਰਤਾਂ ਬੁੱਝਣ, ਪੰਜਾਬੀ ਅਖਾਣ ਅਤੇ ਮੁਹਾਵਰਿਆਂ ਦੇ ਮੁਕਾਬਲੇ,

ਪੰਜਾਬੀ ਵਿੱਚ ਕੈਲੀਗ੍ਰਾਫ਼ੀ ਦੇ ਮੁਕਾਬਲੇ, ਪੰਜਾਬੀ ਲੇਖ ਮੁਕਾਬਲੇ ਅਤੇ ਅੱਜ ਦੇ ਸ਼ਬਦ ਵਿੱਚੋਂ ਮੁਕਾਬਲੇ ਕਰਵਾਏ ਜਾਣਗੇ।ਇਸ ਤੋਂ ਇਲਾਵਾ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵੀ ਉਹਨਾਂ ਦੀ ਉਮਰ ਅਨੁਸਾਰ ਵਿਸ਼ੇਸ਼ ਮੁਕਾਬਲੇ ਕਰਵਾਏ ਜਾਣਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement