ਡੇਰਾ ਪ੍ਰੇਮੀ ਕਤਲ ਮਾਮਲਾ: FIR ਦਰਜ, ਮ੍ਰਿਤਕ ਦੀ ਪਤਨੀ ਨੇ ਸਾਬਕਾ ਸਰਕਾਰਾਂ 'ਤੇ ਲਗਾਏ ਇਲਜ਼ਾਮ 
Published : Nov 10, 2022, 6:42 pm IST
Updated : Nov 10, 2022, 6:42 pm IST
SHARE ARTICLE
Dera lover murder case: FIR filed, deceased's wife accuses former governments
Dera lover murder case: FIR filed, deceased's wife accuses former governments

ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਹਾਈ ਲੈਵਲ ਮੀਟਿੰਗ

ਫਰੀਦਕੋਟ - ਵੀਰਵਾਰ ਸਵੇਰੇ ਕਰੀਬ 7 ਵਜੇ ਕੋਟਕਪੂਰਾ 'ਚ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲੇ ਵਿਚ ਡੇਰਾ ਪ੍ਰੇਮੀ ਦਾ ਇੱਕ ਗੰਨਮੈਨ ਜ਼ਖਮੀ ਹੋ ਗਿਆ। ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਅਪਣੀ ਦੁਕਾਨ ਖੋਲ੍ਹਣ ਲਈ ਪਹੁੰਚਿਆ ਸੀ। ਹਮਲਾਵਰ ਮੋਟਰ ਸਾਈਕਲਾਂ ’ਤੇ ਆਏ ਸਨ।

ਮਾਰੇ ਗਏ ਡੇਰਾ ਪ੍ਰੇਮੀ ਦਾ ਨਾਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸ ਵਿਚ ਆਇਆ ਸੀ, ਸਾਲ 2021 ਤੋਂ ਉਹ ਜ਼ਮਾਨਤ ਉੱਤੇ ਚੱਲ ਰਿਹਾ ਸੀ। ਪ੍ਰਦੀਪ ਸਿੰਘ ਨੂੰ ਸੁਰੱਖਿਆ ਮਿਲੀ ਹੋਈ ਸੀ। ਮਾਮਲੇ ਵਿਚ ਐੱਫਆਈਆਰ ਵੀ ਦਰਜ ਕਰ ਲਈ ਗਈ ਹੈ ਤੇ ਇਸ ਐੱਫਆਈਆਰ ਵਿਚ ਮ੍ਰਿਤਕ ਦੀ ਪਤਨੀ ਨੇ ਇਹ ਇਲਜ਼ਾਮ ਲਗਾਏ ਹਨ ਕਿ ਸਾਬਕਾ ਸਰਕਾਰਾਂ ਨੇ ਅਪਣੀ ਵੋਟ ਬੈਂਕ ਦੀ ਘਟੀਆ ਰਾਜਨੀਤੀ ਕਰ ਬੇਅਦਬੀ ਦੇ ਵਿਚਾਰ ਅਧੀਨ ਮਾਮਲਿਆਂ ਵਿਚ ਡੇਰਾ ਪ੍ਰੇਮੀਆਂ ਨੂੰ ਫਸਾ ਕੇ ਧਾਰਮਿਕ ਰੰਗਤ ਦਿੱਤੀ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਘਟਨਾ ਉੱਤੇ ਪ੍ਰਤੀਕਰਮ ਦਿੱਤਾ ਅਤੇ ਕਿਹਾ, “ਪੰਜਾਬ ਇੱਕ ਅਮਨ ਪਸੰਦ ਸੂਬਾ ਹੈ। ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਘਟਨਾ ਤੋਂ ਬਾਅਦ ਕੋਟਕਪੂਰਾ ਦੇ ਐੱਮਐੱਲਏ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਪਹੁੰਚੇ ਸਨ। 

ਇਸ ਨੂੰ ਲੈ ਕੇ ਫਰਦੀਕੋਟ ਰੇਂਜ ਦੇ ਆਈਜੀ ਪ੍ਰਦੀਪ ਯਾਦਵ ਨੇ ਕਿਹਾ ਹੈ ਕਿ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।  ਉਨ੍ਹਾਂ ਦੱਸਿਆ, ''ਪ੍ਰਦੀਪ ਦੇ ਗੰਨਮੈਨ ਨੇ ਜਵਾਬੀ ਫਾਇਰਿੰਗ ਕੀਤੀ ਸੀ। ਇਸ ਘਟਨਾ ਵਿਚ ਤਿੰਨ ਲੋਕ ਜ਼ਖਮੀ ਹੋਏ ਹਨ। ਅਸੀਂ ਸੀਸੀਟੀਵੀ ਫੁਟੇਜ਼ ਕਬਜ਼ੇ ਵਿਚ ਲੈ ਲਈ ਹੈ ਅਤੇ ਸਾਨੂੰ ਕੁਝ ਸੁਰਾਗ ਮਿਲੇ ਹਨ। ਹਾਲਾਤ ਕਾਬੂ ਹੇਠ ਹਨ।'

ਮੁੱਢਲੇ ਤੌਰ 'ਤੇ ਇਹ ਦੇਖਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਮਿਲੀ ਸੁਰੱਖਿਆ ਵਿਚ ਸ਼ਾਮਲ ਕਰਮਚਾਰੀਆਂ ਵੱਲੋਂ ਕਿਤੇ ਨਾ ਕਿਤੇ ਅਣਗਹਿਲੀ ਜ਼ਰੂਰ ਵਰਤੀ ਗਈ ਹੈ। ਆਲਾ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਾਲੀ ਇਕ ਵਿਸ਼ੇਸ਼ ਪੁਲਿਸ ਟੀਮ ਨੇ ਘਟਨਾ ਵਾਲੀ ਥਾਂ ਦੀ ਨਿਸ਼ਾਨਦੇਹੀ ਕਰ ਕੇ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਫਾਇਰਿੰਗ ਦਾ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ।  

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਬਿਆਨ ਜਾਰੀ ਕੀਤਾ ਹੈ ਕਿ ''ਹਾਲਾਤ ਕਾਬੂ ਹੇਠ ਹਨ। ਮੈਂ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰੀ ਬਣਾ ਕੇ ਰੱਖਣ ਦੀ ਅਪੀਲ ਕਰਦਾ ਹਾਂ। ਪੰਜਾਬ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।'' ਉਨ੍ਹਾਂ ਅੱਗੇ ਲਿਖਿਆ ਕਿ ਲੋਕਾਂ ਨੂੰ ਬੇਨਤੀ ਹੈ ਕਿ ਫਰਜ਼ੀ ਨਿਊਜ਼ ਅਤੇ ਕਿਸੇ ਤਰ੍ਹਾਂ ਦਾ ਭੜਕਾਊ ਭਾਸ਼ਣ ਸਾਂਝਾ ਨਾ ਕਰਨ।

ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਕਥਿਤ ਤੌਰ 'ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਵੱਲੋਂ ਲਈ ਗਈ ਹੈ। ਕਤਲ ਤੋਂ ਬਾਅਦ ਇੱਕ ਫੇਸਬੁੱਕ ਪੋਸਟ ਵਾਇਰਲ ਹੋ ਹੋਈ ਜੋ ਕਥਿਤ ਤੌਰ 'ਤੇ ਗੋਲਡੀ ਬਰਾੜ ਵੱਲੋਂ ਲਿਖੀ ਦੱਸੀ ਜਾ ਰਹੀ ਹੈ।  ਪੋਸਟ ਵਿਚ  ਲਿਖਿਆ ਗਿਆ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸੱਤ ਸਾਲ ਗੁਜ਼ਰ ਜਾਣ ਮਗਰੋਂ ਵੀ ਇਨਸਾਫ਼ ਨਾ ਮਿਲਣ ਕਾਰਨ ਕਤਲ ਨੂੰ ਅੰਜ਼ਾਮ ਦਿੱਤਾ ਗਿਆ ਹੈ। 

ਏਡੀਜੀਪੀ (ਲਾਅ ਐਂਡ ਆਰਡਰ) ਸੰਜੀਵ ਕਾਲੜਾ ਮੁਤਾਬਕ, ਮੁੱਖ ਮੰਤਰੀ ਨੇ ਪੁਲਿਸ ਅਫ਼ਸਰਾਂ ਦੀ ਮੀਟਿੰਗ ਸੱਦੀ ਸੀ, ਜਿਸ ਵਿੱਚ ਕੋਟਕਪੁਰਾ ਦੀ ਵਾਰਦਾਤ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ, "ਮੁੱਖ ਮੰਤਰੀ ਨੇ ਕਿਹਾ ਹੈ ਕਿ ਸੂਬੇ ਵਿਚ ਅਮਨ-ਸ਼ਾਂਤੀ ਹਰ ਹਾਲ ਵਿਚ ਬਹਾਲ ਕੀਤੀ ਜਾਵੇਗੀ। ਭਾਵੇਂ ਮੁਲਜ਼ਮ ਕੋਈ ਕਿਸੇ ਧਰਮ-ਜਾਤ ਦਾ ਵੀ ਹੋਵੇ, ਜ਼ੁਰਮ ਨੂੰ ਜ਼ੁਰਮ ਵਾਂਗ ਲਿਆ ਜਾਵੇਗਾ, ਇਹ ਨਹੀਂ ਦੇਖਿਆ ਜਾਵੇਗਾ ਕਿ ਇਹ ਕਿਉਂ ਹੋਇਆ ਕਿਸ ਤਰ੍ਹਾਂ ਹੋਇਆ।"
"ਜ਼ੁਰਮ, ਜ਼ੁਰਮ ਹੈ ਅਤੇ ਕਿਸੇ ਵੀ ਹਾਲਤ ਵਿਚ ਸੂਬੇ ਦੀ ਅਮਨ-ਸ਼ਾਂਤੀ ਬਰਕਾਰ ਰੱਖੀ ਜਾਵੇਗੀ। ਵੱਖ-ਵੱਖ ਭਾਈਚਾਰਿਆਂ ਅਤੇ ਧਰਮਾਂ ਵਿਚਾਲੇ ਸ਼ਾਂਤੀ ਨੂੰ ਕਾਇਮ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਸਾਨੂੰ ਹਦਾਇਤਾਂ ਦਿੱਤੀਆਂ ਹਨ।" 

ਗੋਲਡੀ ਬਰਾੜ ਬਾਰੇ ਬੋਲਦਿਆਂ ਏਡੀਜੀਪੀ ਨੇ ਕਿਹਾ, "ਅਸੀਂ ਇਹ ਨਹੀਂ ਕਹਿ ਰਹੇ ਕਿ ਗੋਲਡੀ ਬਰਾੜ ਨੇ ਇਹ ਕਤਲ ਕਰਵਾਇਆ ਹੈ ਪਰ ਇਸ ਦੀ ਮੁਕੰਮਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿਚ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।"

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement