ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮਹਿਲਾ ਐਸ.ਐਚ.ਓ. ਕਾਬੂ
Published : Nov 10, 2022, 4:58 pm IST
Updated : Nov 10, 2022, 4:59 pm IST
SHARE ARTICLE
Taking a bribe of 10,000 rupees from the Vigilance Bureau
Taking a bribe of 10,000 rupees from the Vigilance Bureau

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਇੰਸਪੈਕਟਰ ਇੰਚਾਰਜ/ਐਸ.ਐਚ.ਓ. ਥਾਣਾ ਮਹਿਲਾ ਸੈੱਲ, ਫਾਜ਼ਿਲਕਾ ਵਿਖੇ ਤਾਇਨਾਤ ਬਖਸ਼ੀਸ਼ ਕੌਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਚ.ਓ. ਨੂੰ ਗੁਰਦਿਆਲ ਸਿੰਘ ਵਾਸੀ ਮੰਡੀ ਹਜ਼ੂਰ ਸਿੰਘ, ਫਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਉਸਦੀ ਧੀ ਨਾਲ ਬਦਸਲੂਕੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕਰ ਰਹੀ ਸੀ ਪਰ ਸੌਦਾ 20,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮਹਿਲਾ ਐਸ.ਐਚ.ਓ. ਉਸ ਕੋਲੋਂ ਦੋ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 8,000 ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਤੀਜੀ ਕਿਸ਼ਤ ਵਜੋਂ 10,000 ਰੁਪਏ ਹੋਰ ਮੰਗ ਰਹੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲਿਸ ਕਰਮਚਾਰਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਐਸ.ਐਚ.ਓ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement