
ਮਾਈਨਿੰਗ ਕਾਰਨ ਨਦੀਆਂ 'ਚ ਭਾਰੀ ਮਸ਼ੀਨਰੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ - ਐਡਵੋਕੇਟ ਸਹਿਜਪ੍ਰੀਤ ਸਿੰਘ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ 'ਚ ਮਾਈਨਿੰਗ 'ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਐਡਵੋਕੇਟ ਸਹਿਜਪ੍ਰੀਤ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਖ਼ੁਦ ਹੀ ਗੈਰ-ਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਮਾਈਨਿੰਗ ਕਾਰਨ ਨਦੀਆਂ 'ਚ ਭਾਰੀ ਮਸ਼ੀਨਰੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
ਪਟੀਸ਼ਨ ਕਰਤਾ ਦਾ ਕਹਿਣਾ ਹੈ ਕਿ ਹਾਈਕੋਰਟ ਦੀ ਰੋਕ ਦੇ ਬਾਵਜੂਦ ਸਰਕਾਰ ਮਾਈਨਿੰਗ ਕਰ ਰਹੀ ਹੈ। ਇਸ 'ਤੇ ਹਾਈਕੋਰਟ ਦੇ ਚੀਫ਼ ਜਸਟਿਸ ਨੇ ਕਿਹਾ ਕਿ ਸਰਕਾਰ ਬਿਨ੍ਹਾਂ ਵਾਤਵਾਰਣ ਵਿਭਾਗ ਦੀ ਕਲੀਅਰੈਂਸ ਦੇ ਮਾਈਨਿੰਗ ਨਾ ਕਰੇ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਸਰਕਾਰ ਬਿਨ੍ਹਾਂ ਵਿਭਾਗ ਦੀ ਕਲੀਅਰੈਂਸ ਦੇ ਮਾਈਨਿੰਗ ਨਹੀਂ ਕਰੇਗੀ।