ਪੰਜਾਬ ਸਰਕਾਰ ਵੱਲੋਂ "ਉਡਾਰੀਆਂ"-ਬਾਲ ਵਿਕਾਸ ਮੇਲਾ 14 ਨਵੰਬਰ ਤੋਂ- ਕੈਬਨਿਟ ਮੰਤਰੀ ਡਾ.ਬਲਜੀਤ ਕੌਰ

By : GAGANDEEP

Published : Nov 10, 2022, 5:44 pm IST
Updated : Nov 10, 2022, 5:44 pm IST
SHARE ARTICLE
photo
photo

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ "ਉਡਾਰੀਆਂ"-ਬਾਲ ਵਿਕਾਸ ਮੇਲੇ ਦੀ ਤਿਆਰੀ ਸਬੰਧੀ ਆਨਲਾਈਨ ਵੈਬੀਨਾਰ ਆਯੋਜਿਤ

 

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ "ਉਡਾਰੀਆਂ"-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ  14 ਤੋਂ 20 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਆਂਗਣਵਾੜੀ ਸੈਂਟਰਾਂ 'ਚ ਹਫਤੇ ਦੇ ਹਰ ਦਿਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਉਡਾਰੀਆਂ-ਬਾਲ ਵਿਕਾਸ ਮੇਲੇ ਲਈ "ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇੱਕੋ ਆਵਾਜ਼ ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ" ਸਲੋਗਨ ਜ਼ਾਰੀ ਕੀਤਾ ਗਿਆ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਇਸ ਹਫ਼ਤੇ ਦੇ ਸਾਰੇ ਦਿਨ ਵਿਸ਼ੇਸ਼ ਤੌਰ ਤੇ ਮਨਾਏ ਜਾਣਗੇ। 14 ਤੇ 15 ਨਵੰਬਰ ਨੂੰ ਸਥਾਨਕ ਐਨ.ਜੀ.ਓ'ਜ਼ ਵੱਲੋਂ ਬੱਚਿਆਂ ਦੇ ਪੋਸ਼ਣ ਸਬੰਧੀ ਜਾਗਰੂਕਤਾ ਅਤੇ ਫੰਡ ਇਕੱਠੇ ਕਰਨਾ, 16 ਨਵੰਬਰ ਨੂੰ ਪੰਜਾਬ ਸਰਕਾਰ ਦੇ ਵਿਸ਼ੇਸ ਸੰਦੇਸ਼ ਨਾਲ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਹੋਵੇਗੀ, 17 ਨਵੰਬਰ ਨੂੰ ਪੋਸ਼ਣ ਦਿਨ, 18 ਨਵੰਬਰ ਨੂੰ ਦਾਦਾ-ਦਾਦੀ, ਨਾਨਾ-ਨਾਨੀ ਦਿਨ ਵਜੋ ਮਨਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 19 ਨਵੰਬਰ ਨੂੰ ਬਾਲ ਸਰਪੰਚ ਦਿਨ ਅਤੇ 20 ਨਵੰਬਰ ਨੂੰ ਸਕਾਰਾਤਮਕ ਪਾਲਣ-ਪੋਸ਼ਣ ਦਿਨ ਮਨਾਇਆ ਜਾਵੇਗਾ।

ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਇਸ ਹਫ਼ਤੇ ਦੇ ਸਾਰੇ ਦਿਨਾਂ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਵੈਬੀਨਾਰ ਵਿੱਚ ਡੀ.ਡੀ.ਪੀ.ਓ'ਜ਼ ਤੇ ਸੀ.ਡੀ.ਪੀ.ਓਜ਼, ਸੁਪਰਵਾਇਜ਼ਰ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਸਬੰਧੀ ਜਾਣੂ ਕਰਵਾਇਆ ਗਿਆ।

 ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੱਚਿਆ ਦੇ ਮਾਪੇ, ਦਾਦਾ-ਦਾਦੀ ਅਤੇ ਆਮ ਲੋਕਾਂ ਦੀ ਮਦਦ ਨਾਲ ਬਾਲ ਵਿਕਾਸ ਹਫਤਾ ਬਹੁਤ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਬੱਚੇ ਦੇ ਪੋਸ਼ਣ, ਖੇਡ ਅਤੇ ਕਹਾਣੀ ਅਧਾਰਤ ਵਿਕਾਸ, ਸੁਰੱਖਿਆ ਅਤੇ ਸਾਧਨ ਅਤੇ ਸਕਾਰਾਤਮਕ ਪਾਲਣ-ਪੋਸ਼ਣ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪੂਰੇ ਹਫ਼ਤੇ ਦੌਰਾਨ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ, ਬੱਚੇ ਦੇ ਮਾਹੌਲ ਵਿੱਚ ਸੁਧਾਰ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM

Amritpal Singh ਵਾਂਗ Jail 'ਚ ਬੈਠ ਕੇ ਚੋਣਾਂ ਲੜਨ ਵਾਲਿਆਂ ਬਾਰੇ ਸੁਣੋ ਕੀ ਹੈ ਕਾਨੂੰਨ, ਵਾਂਗ ਜੇਲ੍ਹ 'ਚ ਬੈਠ ਕੇ ਚੋਣ

11 May 2024 4:40 PM

Gangster Jaipal Bhullar Father Bhupinder Singh Bhullar Exclusvie Interview | Lok Sabha Election ....

11 May 2024 4:06 PM

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਵੱਡੀ ਖ਼ਬਰ, ਕੇਜਰੀਵਾਲ ਜੇਲ੍ਹ ’ਚੋਂ ਕਦੋਂ ਆਉਣਗੇ ਬਾਹਰ, ਆਈ ਵੱਡੀ ਜਾਣਕਾਰੀ

11 May 2024 3:59 PM
Advertisement