
Jaito Accident News: ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ
A bus full of passengers collided with a truck: ਜੈਤੋਂ 'ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਜੈਤੋ ਬਠਿੰਡਾ ਰੋਡ ’ਤੇ ਸਵਾਰੀਆਂ ਵਾਲੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ 10 ਲੋਕ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ ਹੈ। ਸਵਾਰੀਆਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਤੇਜ਼ ਸੀ ਜਿਸ ਕਾਰਨ ਡਰਾਈਵਰ ਦਾ ਬੱਸ 'ਤੇ ਕੰਟਰੋਲ ਨਹੀਂ ਰਿਹਾ ਤੇ ਉਹ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਬੱਚਿਆਂ ਸਣੇ 10 ਸਵਾਰੀਆਂ ਗੰਬੀਰ ਜ਼ਖ਼ਮੀ ਹੋ ਗਈਆਂ।