Canada News: ਉੱਜੜੀਆਂ ਤਿਉਹਾਰ ਦੀਆਂ ਖੁਸ਼ੀਆਂ! ਭੁਲੱਥ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਵਿਚ ਮੌਤ 
Published : Nov 10, 2023, 6:16 pm IST
Updated : Nov 10, 2023, 6:16 pm IST
SHARE ARTICLE
Amit Behl
Amit Behl

ਅਮਿਤ ਬਹਿਲ 6 ਸਾਲ ਪਹਿਲਾਂ ਸਟੱਡੀ ਵੀਜੇ 'ਤੇ ਕੈਨੇਡਾ ਗਿਆ ਸੀ

ਭੁਲੱਥ - ਕੈਨੇਡਾ ਵਿਚ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਿਤ ਬਹਿਲ (28) ਪੁੱਤਰ ਰੌਣਕ ਬਹਿਲ ਵਾਸੀ ਹਲਕਾ ਭੁਲੱਥ ਵਜੋਂ ਹੋਈ ਹੈ। ਉਕਤ ਨੌਜਵਾਨ ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ। ਜਾਣਕਾਰੀ ਅਨੁਸਾਰ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਰਹਿੰਦਾ ਨੌਜਵਾਨ ਅਮਿਤ ਬਹਿਲ ਪੈਦਲ ਚੱਲਣ ਵੇਲੇ ਲਾਈਟ ਹੋਣ 'ਤੇ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਸਾਹਮਣੇ ਤੋਂ ਇਕ ਬੇਕਾਬੂ ਕਾਰ ਆਈ ਅਤੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। 

ਮੌਕੇ ਉਤੇ ਅਮਿਤ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਹ ਨੌਜਵਾਨ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ। ਦੀਵਾਲੀ ਤੋਂ ਪਹਿਲਾਂ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿਚ ਮਾਤਮ ਛਾ ਗਿਆ। ਜਾਣਕਾਰੀ ਅਨੁਸਾਰ ਰੌਣਕ ਬਹਿਲ ਦਾ ਪੁੱਤਰ ਅਮਿਤ ਬਹਿਲ 6 ਸਾਲ ਪਹਿਲਾਂ ਸਟੱਡੀ ਵੀਜੇ 'ਤੇ ਕੈਨੇਡਾ ਗਿਆ ਸੀ। ਜਿੱਥੇ ਹੁਣ ਉਹ ਟੋਰਾਂਟੋ ਵਿਚ ਰਹਿ ਰਿਹਾ ਸੀ ਅਤੇ ਉਸ ਨੂੰ ਵਰਕ ਪਰਮਿਟ ਮਿਲਿਆ ਹੋਇਆ ਸੀ।  ਉਨ੍ਹਾਂ ਦਸਿਆ ਕਿ ਹੁਣ ਤੱਕ ਅਮਿਤ ਇਕ ਵਾਰ ਹੀ ਭਾਰਤ ਆਇਆ ਸੀ ਅਤੇ ਪੀ. ਆਰ. ਦੀ ਉਡੀਕ ਵਿਚ ਸੀ।

ਅੱਜ ਤੋਂ ਚਾਰ ਦਿਨ ਪਹਿਲਾਂ ਅਮਿਤ ਟੋਰਾਂਟੋ ਵਿਚ ਹੀ ਕੰਮ 'ਤੇ ਜਾ ਰਿਹਾ ਸੀ। ਜਦੋਂ ਉਹ ਬੱਸ ਵਿਚੋਂ ਉਤਰਿਆ ਤਾਂ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰੀ, ਜਿਸ ਤੋਂ ਬਾਅਦ ਅਮਿਤ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਉਨ੍ਹਾਂ ਦਸਿਆ ਕਿ ਇਹ ਪਤਾ ਲੱਗਾ ਹੈ ਕਿ ਕਾਰ ਚਾਲਕ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। 

 

Tags: punjab news

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement