Bambiha gang shooter arrested: ਮੋਹਾਲੀ 'ਚ ਬੰਬੀਹਾ ਗੈਂਗ ਦੇ 3 ਸ਼ੂਟਰ ਗ੍ਰਿਫਤਾਰ; 2 ਵਿਦੇਸ਼ੀ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ
Published : Nov 10, 2023, 5:16 pm IST
Updated : Nov 10, 2023, 5:16 pm IST
SHARE ARTICLE
Bambiha gang shooter arrested in Mohali
Bambiha gang shooter arrested in Mohali

ਟਾਰਗੇਟ ਕਿਲਿੰਗ ਲਈ ਪਹੁੰਚੇ ਸੀ ਮੁਲਜ਼ਮ

Bambiha gang shooter arrested: ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ (SSOC) ਨੇ ਮੋਹਾਲੀ ਤੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨਾਂ ਦੇ ਕਬਜ਼ੇ 'ਚੋਂ ਦੋ ਵਿਦੇਸ਼ੀ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਦਸਿਆ ਜਾ ਰਿਹਾ ਹੈ ਕਿ ਉਹ ਮੋਹਾਲੀ ਦੀ ਹਤਿਆ ਕਰਨ ਆਏ ਸੀ, ਉਨ੍ਹਾਂ ਨੂੰ ਵਿਦੇਸ਼ ਬੈਠੇ ਗੈਂਗਸਟਰਾਂ ਨੇ ਟਾਰਗੇਟ ਦਿਤਾ ਸੀ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਉਰਫ ਚੀਨੀ, ਅਨਮੋਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਵਸਨੀਕ ਹਨ। ਅਦਾਲਤ ਨੇ ਮੁਲਜ਼ਮ ਨੂੰ 4 ਦਿਨ ਦੇ ਰਿਮਾਂਡ ’ਤੇ ਪੁਲਿਸ ਹਵਾਲੇ ਕਰ ਦਿਤਾ ਹੈ। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਮੁਹਾਲੀ ਵਿਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਦੇ ਲਈ ਗੈਂਗਸਟਰ ਲੱਕੀ ਪਟਿਆਲ ਨੇ ਪੈਸੇ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ। ਇਸ ਵਿਚ ਮੁਲਜ਼ਮ ਜਗਜੀਤ ਸਿੰਘ ਗੈਂਗਸਟਰ ਲੱਕੀ ਪਟਿਆਲ ਦੇ ਸਿੱਧੇ ਸੰਪਰਕ ਵਿਚ ਸੀ। ਉਹ ਪਹਿਲਾਂ ਵੀ ਕਈ ਮਾਮਲਿਆਂ ਵਿਚ ਮੁਲਜ਼ਮ ਹੈ। ਉਸ 'ਤੇ ਨਸ਼ਾ ਤਸਕਰੀ ਦਾ ਵੀ ਦੋਸ਼ ਹੈ।

ਮੁਹਾਲੀ ਐਸਐਸਓਸੀ ਨੇ ਇਨ੍ਹਾਂ ਮੁਲਜ਼ਮਾਂ ਵਿਰੁਧ ਆਈਪੀਸੀ ਦੀ ਧਾਰਾ 384, 506, 120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਤਿੰਨਾਂ ਤੋਂ ਇਲਾਵਾ ਲੱਕੀ ਪਟਿਆਲ ਅਤੇ ਇਕ ਅਣਪਛਾਤਾ ਵਿਅਕਤੀ ਵੀ ਇਸ ਮਾਮਲੇ ਵਿਚ ਸ਼ਾਮਲ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਲੋਕ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਹਾਲੀ ਦੇ ਵੀ.ਆਈ.ਪੀ. ਇਲਾਕੇ ਵਿਚ ਆਏ ਸਨ।

 (For more news apart from Bambiha gang shooter arrested in Mohali, stay tuned to Rozana Spokesman)

Tags: bambiha gang

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement