Ludhiana Factory Fire: ਲੁਧਿਆਣਾ ਦੀ ਕੱਪੜਾ ਫੈਕਟਰੀ ਵਿਚ ਭਿਆਨਕ ਅੱਗ; ਧਮਾਕੇ ਨਾਲ ਦਹਿਲਿਆ ਇਲਾਕਾ
Published : Nov 10, 2023, 11:27 am IST
Updated : Nov 10, 2023, 11:27 am IST
SHARE ARTICLE
Ludhiana Factory Fire
Ludhiana Factory Fire

ਲੁਧਿਆਣਾ ਦੇ ਸ਼ਕਤੀ ਨਗਰ ਵਿਚ ਅੱਜ ਸਵੇਰੇ ਇਕ ਕੱਪੜਾ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ।

Ludhiana Factory Fire: ਲੁਧਿਆਣਾ ਦੇ ਸ਼ਕਤੀ ਨਗਰ ਵਿਚ ਅੱਜ ਸਵੇਰੇ ਇਕ ਕੱਪੜਾ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਅੰਦਰ ਤਾਰਾਂ ਵਿਚ ਸ਼ਾਰਟ ਸਰਕਟ ਹੋਣ ਕਾਰਨ ਚੰਗਿਆੜੀਆਂ ਨੇੜੇ ਖੜ੍ਹੀ ਇਕ ਐਕਟਿਵਾ ਸਕੂਟੀ ਦੀ ਪੈਟਰੋਲ ਟੈਂਕੀ ’ਤੇ ਡਿੱਗ ਪਈਆਂ।

ਇਸ ਧਮਾਕੇ ਕਾਰਨ ਅੱਗ ਬੇਸਮੈਂਟ ਤਕ ਪਹੁੰਚ ਗਈ। ਅੱਗ ਦੀਆਂ ਲਪਟਾਂ ਦੇਖ ਕੇ ਗੁਆਂਢੀਆਂ ਨੇ ਮਾਲਕ ਨੂੰ ਸੂਚਿਤ ਕੀਤਾ। ਫੈਕਟਰੀ ਮਾਲਕ ਨਵੀਨ ਜੋਲੀ ਨੇ ਦਸਿਆ ਕਿ ਉਸ ਨੇ ਰਾਤ ਨੂੰ ਫੈਕਟਰੀ ਬੰਦ ਕਰ ਦਿਤੀ ਸੀ। ਸਵੇਰੇ ਗੁਆਂਢੀਆਂ ਨੇ ਫੋਨ ਕਰਕੇ ਸੂਚਨਾ ਦਿਤੀ ਕਿ ਫੈਕਟਰੀ ਨੂੰ ਅੱਗ ਲੱਗੀ ਹੋਈ ਹੈ। ਸ਼ਾਰਟ ਸਰਕਟ ਕਾਰਨ ਸਕੂਟਰ ਸਮੇਤ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਨਵੀਨ ਨੇ ਦਸਿਆ ਕਿ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਨਾ ਦਿਤੀ। ਅੱਗ ਲੱਗਣ ਕਾਰਨ ਆਸਪਾਸ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲੋਕਾਂ ਦੀ ਭੀੜ ਨੂੰ ਕਾਬੂ ਕੀਤਾ। ਲੋਕਾਂ ਦੀ ਮਦਦ ਨਾਲ ਫੈਕਟਰੀ ਵਿਚੋਂ ਕੱਪੜੇ ਅਤੇ ਹੋਰ ਸਾਮਾਨ ਬਾਹਰ ਕੱਢਿਆ ਗਿਆ।

ਫਾਇਰ ਬ੍ਰਿਗੇਡ ਨੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਲੱਗੀਆਂ। ਫੈਕਟਰੀ ਅੰਦਰ ਕੋਈ ਕਰਮਚਾਰੀ ਨਹੀਂ ਸੀ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਂ ਬਚਾਅ ਰਿਹਾ।

 (For more news apart from Ludhiana Factory Fire, stay tuned to Rozana Spokesman)

Tags: ludhiana

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement