ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ 21 ਨਵੰਬਰ ਨੂੰ
Published : Nov 10, 2023, 4:50 pm IST
Updated : Nov 10, 2023, 4:50 pm IST
SHARE ARTICLE
 Trials of cricket, football and swimming teams of Punjab for the All India Services Tournament on November 21
Trials of cricket, football and swimming teams of Punjab for the All India Services Tournament on November 21

ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

 

ਚੰਡੀਗੜ੍ਹ  - ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਆਲ ਇੰਡੀਆ ਸਰਵਿਸਜ਼ ਦੇ ਕ੍ਰਿਕਟ (ਪੁਰਸ਼), ਫੁਟਬਾਲ (ਪੁਰਸ਼) ਤੇ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 21 ਨਵੰਬਰ ਨੂੰ ਲਏ ਜਾ ਰਹੇ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਸਰਵਿਸਜ਼ ਦਾ ਕ੍ਰਿਕਟ (ਪੁਰਸ਼) ਤੇ ਫੁਟਬਾਲ (ਪੁਰਸ਼) ਟੂਰਨਾਮੈਂਟ  15 ਤੋਂ 21 ਦਸੰਬਰ ਤੱਕ ਅਤੇ ਤੈਰਾਕੀ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ 15 ਤੋਂ 17 ਦਸੰਬਰ ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।

ਇਨ੍ਹਾਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਪੁਰਸ਼ ਕ੍ਰਿਕਟ ਟੀਮ ਲਈ 21 ਨਵੰਬਰ ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਮੁਹਾਲੀ ਵਿਖੇ ਸਵੇਰੇ 10 ਵਜੇ, ਫੁਟਬਾਲ (ਪੁਰਸ਼) ਟੀਮ ਲਈ 21 ਨਵੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਅਤੇ ਤੈਰਾਕੀ (ਪੁਰਸ਼ ਤੇ ਮਹਿਲਾ) ਲਈ 21 ਨਵੰਬਰ ਨੂੰ ਤੈਰਾਕੀ ਪੂਲ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਟਰਾਇਲ ਲਏ ਜਾਣਗੇ।

ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement