
Firozpur Bride Firing : ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਪੁਲਿਸ ਜਾਂਚ ’ਚ ਜੁਟੀ ਹੋਈ
Firozpur Bride Firing News In Hindi: ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਜਦੋਂ ਲੜਕੀ ਦੀ ਵਿਆਹ ਤੋਂ ਬਾਅਦ ਵਿਦਾਈ ਹੋਣ ਜਾ ਰਹੀ ਸੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ, ਜੋ ਲਾੜੀ ਦੇ ਮੱਥੇ 'ਤੇ ਵੱਜ ਕੇ ਨਿਕਲ ਗਈ। ਇਸ ਦੌਰਾਨ ਲਾੜੀ ਨੂੰ ਜ਼ਖ਼ਮੀ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਲੜਕੀ ਦਾ ਵਿਆਹ ਸੀ ਅਤੇ ਜਦੋਂ ਵਿਦਾਈ ਹੋਣ ਵਾਲੀ ਸੀ ਤਾਂ ਮੌਕੇ 'ਤੇ ਕਿਸੇ ਨੇ ਗੋਲੀ ਚਲਾ ਦਿੱਤੀ, ਜੋ ਲਾੜੀ ਨੂੰ ਲੱਗ ਗਈ। ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਪੁਲਿਸ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਗੋਲੀ ਕਿਸ ਨੇ ਚਲਾਈ।
ਉਥੇ ਹੀ ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਲੜਕੀ ਦੇ ਸਿਰ 'ਤੇ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਇਹ ਦੇਖਣਾ ਹੋਵੇਗਾ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਹੋਰ ਕੀ ਸਾਹਮਣੇ ਆਉਂਦਾ ਹੈ।
(For more news apart from bride was shot wedding, admitted to private hospital, her condition is serious News in Punjabi, stay tuned to Rozana Spokesman)