Amritsar News :C.I.A ਸਟਾਫ-1,ਅੰਮ੍ਰਿਤਸਰ ਪੁਲਿਸ ਨੇ ਬਾਰਡਰ ਪਾਰ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼, 2 ਕਿਲੋ ਹੈਰੋਇਨ ਸਮੇਤ 3 ਕਾਬੂ

By : BALJINDERK

Published : Nov 10, 2024, 3:24 pm IST
Updated : Nov 10, 2024, 3:24 pm IST
SHARE ARTICLE
ਫੜੀ ਗਈ 2 ਕਿਲੋ ਹੈਰੋਇਨ
ਫੜੀ ਗਈ 2 ਕਿਲੋ ਹੈਰੋਇਨ

Amritsar News : ਗ੍ਰਿਫਤਾਰ ਦੋਸ਼ੀ ਵਿਅਕਤੀਆਂ ਕੋਲੋਂ ਡਰੋਨ ਰਾਹੀਂ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ ਬਰਾਮਦ: ਸੀ.ਪੀ.ਗੁਰਪ੍ਰੀਤ ਸਿੰਘ ਭੁੱਲਰ

 Amritsar News : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਸੀ.ਆਈ.ਏ ਸਟਾਫ-1, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 03 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 02 ਕਿਲੋਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ। 

 ਸੀ.ਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਚ ਸਨ ਤੇ ਵੱਖ-ਵੱਖ ਸ਼ੋਸ਼ਲਮੀਡੀਆ ਐਪਸ ਰਾਂਹੀ ਸੰਪਰਕ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਡਰੋਨ ਰਾਂਹੀ ਪ੍ਰਾਪਤ ਕਰਦੇ ਸਨ।   

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ-1 ਦੀ ਟੀਮ ਨੂੰ ਇੱਕ ਭਰੋਸੇਯੋਗ ਸੂਚਨਾਂ ਮਿਲੀ ਸੀ ਕਿ ਫੜੇ ਗਏ ਮੁਲਜ਼ਮਾਂ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬ੍ਰਾਮਦ ਕੀਤੀ ਹੈ।  

 ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏ.ਡੀ.ਸੀ.ਪੀ ਇਨਵੈਸਟੀਗੇਸ਼ਨ ਨਵਜ਼ੋਤ ਸਿੰਘ, ਏਸੀਪੀ ਡਿਟੇਵਿਟ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਇੰਚਾਂਰਜ਼ ਸੀ.ਆਈ.ਏ ਸਟਾਫ-1, ਅੰਮ੍ਰਿਤਸਰ, ਇੰਸਪੈਕਟਰ ਅਮੋਲਕਦੀਪ ਸਿੰਘ ਦੀ ਪੁਲੀਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਯੋਜ਼ਨਾਬਧ ਤਰੀਕੇ ਨਾਲ ਤਿੰਨੇ ਮੁਲਜ਼ਮਾਂ ਨੂੰ ਭਗਤਾਵਾਲਾ ਨੇੜੇ ਦਾਣਾ ਮੰਡੀ ਅੰਮ੍ਰਿਤਸਰ ਦੇ ਖੇਤਰ ਤੋਂ ਕਾਬੂ ਜਦੋ ਇਹ ਤਿੰਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ, ਪੁਲਿਸ ਨੇ ਮੋਟਰਸਾਈਕਲ ਸਪਲੈਂਡਰ ਵੀ ਜ਼ਬਤ ਕਰ ਲਿਆ ਹੈ। ਸੁਰੂਆਤੀ ਪੁੱਛਗਿੱਛ ਦੌਰਾਨ ਇਹਨਾਂ ਦੀ ਨਿਸ਼ਾਨਦੇਹੀ ਤੇ 02 ਕਿਲੋ ਹੈਰੋਇਨ ਬ੍ਰਾਮਦ ਕੀਤੀ ਗਈ ਹੈ।   

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਫੜੇ ਗਏ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ। ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21-ਸੀ/23/29/61/85 ਤਹਿਤ ਮੁਕੱਦਮਾ ਨੰਬਰ 90 ਮਿਤੀ 09-11-2024 ਦਰਜ਼ ਕੀਤਾ ਗਿਆ ਹੈ।

(For more news apart from  C.I.A staff-1, Amritsar city police busted cross border narcotic network, 3 arrested including 2 kg of heroin News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement